ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਉਹ ਪਾਵਨ ਅਸਥਾਨ ਹੈ, ਜਿਥੇ ਦਸਵੇਂ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕੀਤੀ ਸੀ। ਉਨ੍ਹਾਂ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਪਾਵਨ ਗੁਰਬਾਣੀ ਨੂੰ ਜੀਵਨ ਵਿਚ ਧਾਰਨ ਦੀ ਪ੍ਰੇਰਣਾ ਕੀਤੀ ਅਤੇ 21 ਨਵੰਬਰ ਤੋਂ 29 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ’ਚ ਸ਼ਿਰਕਤ ਕਰਨ ਦਾ ਸੱਦਾ ਵੀ ਦਿੱਤਾ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇੇਕ ਸਿੰਘ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਨਗਰ ਕੀਰਤਨ ਪ੍ਰਤੀ ਸੰਗਤਾਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਲਾਮੀ ਦੇ ਸਤਿਕਾਰ ਭੇਟ ਕੀਤਾ ਗਿਆ।
ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਸ. ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਸੁਰਜੀਤ ਸਿੰਘ ਰਾਏਪੁਰ, ਬਾਬਾ ਬੂਟਾ ਸਿੰਘ ਗੁੜਥੜੀ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਅਵਤਾਰ ਸਿੰਘ ਵਣਵਾਲਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਜੋਗਿੰਦਰ ਕੌਰ, ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ, ਬਾਬਾ ਦਲੇਰ ਸਿੰਘ ਮੁੱਖ ਸੇਵਾਦਾਰ ਬੁੱਢਾ ਦਲ ਤਲਵੰਡੀ ਸਾਬੋ, ਸ. ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਤਲਵੰਡੀ ਸਾਬੋ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਇੰਚਾਰਜ ਸ. ਬਲਜੀਤ ਸਿੰਘ, ਮੀਤ ਮੈਨੇਜਰ ਸ. ਕੁਲਵੰਤ ਸਿੰਘ, ਇੰਚਾਰਜ ਸ. ਭੋਲਾ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਪ੍ਰਿੰਸੀਪਲ ਰਵਿੰਦਰ ਸਿੰਘ, ਮੈਨੇਜਰ ਸ. ਨਰਿੰਦਰਜੀਤ ਸਿੰਘ, ਸ. ਸੁਰਜੀਤ ਸਿੰਘ, ਸ. ਨਿਰਮਲ ਸਿੰਘ, ਸ. ਹਰਭਗਵਾਨ ਸਿੰਘ, ਸ. ਬਲਕਾਰ ਸਿੰਘ, ਸ. ਜਗਮੀਤ ਸਿੰਘ, ਸ. ਰਾਜਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
350th-centenary-of-the-martyrdom-of-sri-guru-tegh-bahadur-sahib-ji-the-shaheed-nagar-kirtan-that-started-from-assam-left-for-the-next-leg-from-takht-sri-damdama-sahib-with-khalsai-jaho-jalal