ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਪਾਹਜਾਂ ਦੀ ਸਹਾਇਤਾ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਹੁਣ ਤੱਕ, ਪੰਜਾਬ ਸਰਕਾਰ ਨੇ ਅਪਾਹਜਾਂ ਨੂੰ ਵਿੱਤੀ ਸਹਾਇਤਾ ਵਜੋਂ 287.95 ਕਰੋੜ ਰੁਪਏ ਜਾਰੀ ਕੀਤੇ ਹਨ, ਜਿਸ ਨਾਲ 2,76,175 ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2025-26 ਲਈ 495 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਅਪਾਹਜਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਲਈ, ਵਿੱਤੀ ਸਹਾਇਤਾ, ਰੁਜ਼ਗਾਰ ਦੇ ਮੌਕੇ, ਹੁਨਰ ਵਿਕਾਸ ਅਤੇ ਸੁਵਿਧਾਜਨਕ ਬੁਨਿਆਦੀ ਢਾਂਚੇ ਰਾਹੀਂ ਉਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਤੇਜ਼ੀ ਨਾਲ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਿਰਫ਼ ਮਦਦ ਕਰਨਾ ਨਹੀਂ ਹੈ, ਸਗੋਂ ਹਰ ਅਪਾਹਜ ਵਿਅਕਤੀ ਨੂੰ ਆਤਮਨਿਰਭਰ ਬਣਾਉਣਾ ਹੈ।
-mann-government-s-inclusive-effort-giving-dignity-opportunities-and-self-reliance-to-divyangs-punjab-becomes-an-inspiration-for-the-entire-country