ਮੌਕ ਸੈਸ਼ਨ ਲਈ ਰਿਹਰਸਲ ਵਿੱਚ ਹਿੱਸਾ ਲੈਣ ਤੋਂ ਬਾਅਦ ਵਿਦਿਆਰ" />

training-imparts-to-students-for-mock-session-to-be-held-in-punjab-vidhan-sabha-on-26-nov-says-speaker

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

Nov19,2025 | Narinder Kumar | Chandigarh

ਮੌਕ ਸੈਸ਼ਨ ਲਈ ਰਿਹਰਸਲ ਵਿੱਚ ਹਿੱਸਾ ਲੈਣ ਤੋਂ ਬਾਅਦ ਵਿਦਿਆਰਥੀ ਬਹੁਤ ਖੁਸ਼ ਅਤੇ ਉਤਸ਼ਾਹਿਤ ਦਿਖੇ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਅਸੀਂ ਸੰਵਿਧਾਨ ਦਿਵਸ ਯਾਨੀ 26 ਨਵੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਮੌਕ ਸੈਸ਼ਨ ਕਰਵਾ ਰਹੇ ਹਾਂ। ਇਸ ਲਈ ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੌਕ ਸੈਸ਼ਨ ਦੀ ਰਿਹਰਸਲ ਲਈ ਪੰਜਾਬ ਵਿਧਾਨ ਸਭਾ ਵਿੱਚ ਆਏ ਹਨ ਅਤੇ ਸਾਡੇ ਸਬੰਧਤ ਸਟਾਫ ਨੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਹੈ ਤਾਂ ਜੋ ਉਹ ਇਸ ਸਦਨ ਵਿੱਚ ਆਪਣੇ ਹਲਕੇ ਦੇ ਮੁੱਦਿਆਂ ਨੂੰ ਉਠਾ ਸਕਣ ਅਤੇ ਉਨ੍ਹਾਂ ਬਾਰੇ ਵਿਚਾਰ ਚਰਚਾ ਕਰ ਸਕਣ। ਇਹ ਵਿਦਿਆਰਥੀਆਂ ਵਿੱਚ ਰਾਜਨੀਤੀ ਵਿੱਚ ਦਿਲਚਸਪੀ ਪੈਦਾ ਕਰਨ ਅਤੇ ਆਪਣੇ ਭਵਿੱਖੀ ਜੀਵਨ ਵਿੱਚ ਆਗੂ ਬਣਨ ਲਈ ਆਪਣੀ ਕਿਸਮ ਦੀ ਪਹਿਲ ਹੈ। ਇਸ ਤਰ੍ਹਾਂ ਵਿਦਿਆਰਥੀ ਸੰਵਿਧਾਨ ਦਾ ਵਿਹਾਰਕ ਗਿਆਨ ਸਿੱਖਣਗੇ ਅਤੇ ਵਿਧਾਨਕ ਪ੍ਰਕਿਰਿਆਵਾਂ ਨੂੰ ਬਿਹਤਰ ਤਰੀਕੇ ਨਾਲ ਸਮਝਣਗੇ।
ਸ. ਸੰਧਵਾਂ ਨੇ ਦੱਸਿਆ ਕਿ ਇਸ ਮੌਕ ਸੈਸ਼ਨ ਵਿੱਚ ਸਿਰਫ਼ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ 117 ਵਿਧਾਨ ਸਭਾ ਹਲਕਿਆਂ ਤੋਂ ਆਏ ਹਨ, ਜੋ ਆਪਣੇ ਵਿਧਾਇਕਾਂ/ਮੰਤਰੀਆਂ ਦੀ ਨੁਮਾਇੰਦਗੀ ਕਰਨਗੇ ਅਤੇ ਇਥੇ ਉਨ੍ਹਾਂ ਦੀ ਭੂਮਿਕਾ ਨਿਭਾਉਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਮੁੱਖ ਮੰਤਰੀ ਦੇ ਹਲਕੇ ਤੋਂ ਆਇਆ ਹੈ ਤਾਂ ਉਹ ਇੱਥੇ ਮੁੱਖ ਮੰਤਰੀ ਦੀ ਭੂਮਿਕਾ ਨਿਭਾਏਗਾ ਅਤੇ ਜੇਕਰ ਕੋਈ ਸਪੀਕਰ ਦੇ ਹਲਕੇ ਤੋਂ ਆਇਆ ਹੈ ਤਾਂ ਉਹ ਸਪੀਕਰ ਦੀ ਭੂਮਿਕਾ ਨਿਭਾਏਗਾ।
ਇਸ ਤੋਂ ਇਲਾਵਾ ਸਪੀਕਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੌਕ ਸੈਸ਼ਨ ਦੌਰਾਨ ਸਵਾਲ ਪੁੱਛਣ ਦੀ ਸਿਖਲਾਈ ਦਿੱਤੀ ਗਈ ਹੈ। ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਨੇ ਨਿੱਜੀ ਤੌਰ 'ਤੇ ਵਿਦਿਆਰਥੀਆਂ ਨੂੰ ਮੌਕ ਸੈਸ਼ਨ ਦੌਰਾਨ ਸਵਾਲ ਪੁੱਛਣ ਅਤੇ ਆਪਣੇ ਸ਼ੰਕਿਆਂ/ਸਵਾਲਾਂ ਦੇ ਜਵਾਬ ਹਾਸਲ ਕਰਨ ਬਾਰੇ ਜਾਣਕਾਰੀ ਦਿੱਤੀ।
ਵਿਦਿਆਰਥੀਆਂ ਦੇ ਨਾਲ ਹਰੇਕ ਜ਼ਿਲ੍ਹੇ ਤੋਂ ਉਨ੍ਹਾਂ ਦੇ ਅਧਿਆਪਕ ਅਤੇ ਕੋਆਰਡੀਨੇਟਰ ਵੀ ਆਏ ਸਨ। ਉਨ੍ਹਾਂ ਨੇ ਇਸ ਪਹਿਲ ਲਈ ਪੰਜਾਬ ਸਰਕਾਰ ਅਤੇ ਸਪੀਕਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਅਤੇ ਸ਼ਾਨਦਾਰ ਪਹਿਲ ਹੈ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਮਹਿਸੂਸ ਹੋਇਆ ਜਿਵੇਂ ਉਨ੍ਹਾਂ ਦੇ ਸੁਪਨੇ ਸਾਕਾਰ ਹੋਏ ਹੋਣ। ਕੁਝ ਵਿਦਿਆਰਥੀ ਤਾਂ ਸਿਰਫ਼ ਇਸ ਪਹਿਲਕਦਮੀ ਕਰਕੇ ਪਹਿਲੀ ਵਾਰ ਚੰਡੀਗੜ੍ਹ ਆਏ ਸਨ। ਹਰੇਕ ਜ਼ਿਲ੍ਹੇ ਤੋਂ ਆਏ ਅਧਿਆਪਕਾਂ ਅਤੇ ਕੋਆਰਡੀਨੇਟਰਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ।
ਮੌਕ ਸੈਸ਼ਨ ਦੀ ਰਿਹਰਸਲ ਦੌਰਾਨ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਬਲਕਾਰ ਸਿੱਧੂ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਜੂਦ ਸਨ।
ਘਨੋਰੀ ਕਲਾਂ ਸਕੂਲ ਆਫ਼ ਐਮੀਨੈਂਸ ਧੂਰੀ ਸੰਗਰੂਰ ਦੇ ਵਿਦਿਆਰਥੀ ਹਰਕਮਲਦੀਪ ਸਿੰਘ ਮੁੱਖ ਮੰਤਰੀ ਦੀ ਨੁਮਾਇੰਦਗੀ ਕਰਨਗੇ, ਸਕੂਲ ਆਫ਼ ਐਮੀਨੈਂਸ, ਕੋਟਕਪੂਰਾ ਦੇ ਜਗਮੰਦਰ ਸਿੰਘ ਸਪੀਕਰ ਦੀ ਨੁਮਾਇੰਦਗੀ ਕਰਨਗੇ ਅਤੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਡਲ ਕਾਦੀਆਂ ਦੇ ਹਰਪ੍ਰੀਤ ਸਿੰਘ ਵਿਰੋਧੀ ਧਿਰ ਦੇ ਆਗੂ ਦੀ ਨੁਮਾਇੰਦਗੀ ਕਰਨਗੇ।

training-imparts-to-students-for-mock-session-to-be-held-in-punjab-vidhan-sabha-on-26-nov-says-speaker


pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB