ਲੋਕ ਅਦਾਲਤ ਵਿੱਚ ਮੁਕੱਦਮੇਬਾਜ਼, ਨਿਆਂਇਕ ਅਧਿਕਾਰੀ, ਵਕੀਲ ਅਤੇ ਸਹਿਯੋਗੀ ਭਾਈਵਾਲ ਸ਼ਾਮਲ ਹੋਏ। ਇਸ ਦੌਰਾਨ ਸਿਵਲ, ਵਿਆਹੁਤਾ, ਜਾਇਦਾਦ, ਮੋਟਰ ਦੁਰਘਟਨਾ ਦੇ ਦਾਅਵਿਆਂ, ਬੈਂਕਿੰਗ, ਬੀਮਾ ਅਤੇ ਹੋਰ ਮਾਮਲਿਆਂ ਸਮੇਤ ਕਈ ਤਰ੍ਹਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕੀਤਾ ਗਿਆ। ਲੋਕ ਅਦਾਲਤ ਨੇ ਮੁਕੱਦਮੇਬਾਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਾਲ ਨਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੇ ਬੋਝ ਨੂੰ ਘਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।
ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 429 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ 5,11,015 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਵਿੱਚੋਂ 4,54,466 ਕੇਸਾਂ ਦਾ ਸੁਹਿਰਦਤਾ ਨਾਲ ਨਿਪਟਾਰਾ ਕੀਤਾ ਗਿਆ ਅਤੇ 665 ਕਰੋੜ ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਰਾਸ਼ਟਰੀ ਲੋਕ ਅਦਾਲਤ ਨਾਲ ਸੂਬੇ ਭਰ ਦੇ ਹਜ਼ਾਰਾਂ ਮੁਕੱਦਮੇਬਾਜ਼ ਥੋੜ੍ਹੇ ਸਮੇਂ ਵਿੱਚ ਆਪਣੇ ਝਗੜਿਆਂ ਦਾ ਨਿਪਟਾਰਾ ਕਰਨ ਦੇ ਯੋਗ ਹੋਏ ਹਨ। ਇਸ ਦੌਰਾਨ ਇੱਕ ਦਹਾਕੇ ਤੋਂ ਵੱਧ ਪੁਰਾਣੇ ਵਿਵਾਦਾਂ ਸਮੇਤ ਲੰਬਿਤ ਪਏ ਕਈ ਮਾਮਲਿਆਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ, ਜਿਸ ਨਾਲ ਅਦਾਲਤ ‘ਤੇ ਲੰਬਿਤ ਕੇਸਾਂ ਦਾ ਬੋਝ ਕਾਫ਼ੀ ਹੱਦ ਤੱਕ ਘੱਟ ਗਿਆ।
ਅਦਾਲਤਾਂ ਨੂੰ ਬੈਂਕਿੰਗ ਸੰਸਥਾਵਾਂ, ਬੀਮਾ ਕੰਪਨੀਆਂ, ਸਰਕਾਰੀ ਵਿਭਾਗਾਂ ਅਤੇ ਆਮ ਲੋਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ, ਜੋ ਲੋਕ ਅਦਾਲਤਾਂ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਜ਼ਿਕਰਯੋਗ ਹੈ ਕਿ ਰਾਸ਼ਟਰੀ ਲੋਕ ਅਦਾਲਤ ਦੌਰਾਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੇ ਇਕ ਜ਼ਮੀਨੀ ਵੰਡ ਸਬੰਧੀ 16 ਸਾਲ ਪੁਰਾਣੀ ਸਿਵਲ ਅਪੀਲ ਦਾ ਨਿਪਟਾਰਾ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਹ ਮੁਕੱਦਮਾ ਸਾਲ 2009 ਵਿੱਚ ਸ਼ੁਰੂ ਹੋਇਆ ਸੀ ਅਤੇ ਪ੍ਰਾਰੰਭਿਕ ਤੇ ਅੰਤਿਮ ਡਿਕਰੀਆਂ ਸਮੇਤ ਕਈ ਪੜਾਵਾਂ ਵਿੱਚੋ ਲੰਘ ਚੁੱਕਾ ਸੀ। ਇਸ ਮੁਕੱਦਮੇ ਨੂੰ ਲੋਕ ਅਦਾਲਤ ਦੇ ਪਹਿਲਾਂ ਦੇ ਨਿਰੰਤਰ ਯਤਨਾਂ ਰਾਹੀਂ ਆਪਸੀ ਸਹਿਮਤੀ ਨਾਲ ਹੱਲ ਕੀਤਾ ਗਿਆ। ਸਮਝੌਤੇ ਮੁਤਾਬਕ ਧਿਰਾਂ ਨੇ ਪੈਸੇ ਦੇ ਲੈਣ-ਦੇਣ ਨਾਲ ਵਿਵਾਦਿਤ ਜ਼ਮੀਨ ਦੇ ਇੱਕ ਹਿੱਸੇ ‘ਤੇ ਮਾਲਿਕਾਨਾ ਅਧਿਕਾਰ ਛੱਡਣ ‘ਤੇ ਆਪਸੀ ਸਹਿਮਤੀ ਜਤਾਈ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਮੁਕੱਦਮੇ ਦਾ ਅੰਤ ਹੋਇਆ ਅਤੇ ਧਿਰਾਂ ਦਰਮਿਆਨ ਸਦਭਾਵਨਾ ਬਹਾਲ ਹੋਈ ਅਤੇ ਅੰਤ ਵਿੱਚ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਅਪੀਲ ਦਾ ਨਿਪਟਾਰਾ ਕਰ ਦਿੱਤਾ ਗਿਆ।
ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਸ੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੂਬੇ ਭਰ ਦੇ ਨਿਆਂਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅਤੇ ਵਲੰਟੀਅਰਾਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਮੂਹਿਕ ਵਚਨਬੱਧਤਾ ਨੇ ਇਸ ਮੈਗਾ ਪ੍ਰੋਗਰਾਮ ਨੂੰ ਸਫਲ ਬਣਾਇਆ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ, ਰਾਜ ਨਿਆਂਪਾਲਿਕਾ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦਾ ਉਨ੍ਹਾਂ ਦੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।
4th-national-lok-adalat-organized-across-punjab
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB