Tributes-From-Punjabi-Lok-Virasat-Akademi-On-The-Passing-Away-Of-Punjabi-Writer-Harbhajan-Singh-Hundal

ਪੰਜਾਬੀ ਲੇਖਕ ਹਰਭਜਨ ਸਿੰਘ ਹੁੰਦਲ ਦੇ ਸੁਰਗਵਾਸ ਹੋਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸ਼ਰਧਾਂਜਲੀਆਂ

Jul11,2023 | Anupam | Ludhiana

ਪੰਜਾਬੀ ਲੇਖਕ ਹਰਭਜਨ ਸਿੰਘ ਹੁੰਦਲ ਦੇ ਸੁਰਗਵਾਸ ਹੋਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸ਼ਰਧਾਂਜਲੀ ਭੇਂਟ ਕਰਦਿਆਂ ਇਸ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਹਰਭਜਨ ਸਿੰਘ ਹੁੰਦਲ ਨੇ  ਆਪਣੀ 90 ਸਾਲ ਦੀ ਉਮਰ ਵਿੱਚੋਂ ਸੁਚੇਤ 65 ਸਾਲ ਪੰਜਾਬੀ ਸਾਹਿੱਤ ਸਿਰਜਣਾ ਤੇ ਸਾਹਿੱਤਕ ਸੰਗਠਨਾਂ ਤੋਂ ਇਲਾਵਾ ਤ੍ਰੈਮਾਸਿਕ ਪੱਤਰ ਚਿਰਾਗ ਦੀ ਸੰਪਾਦਨਾ ਨੂੰ ਲਾਏ। ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਦੇ ਢੁੱਡੀਕੇ ਵਾਂਗ ਉਨ੍ਹਾਂ ਆਪਣੇ ਪਿੰਡ ਫੱਤੂਚੱਕ (ਕਪੂਰਥਲਾ)ਨੂੰ ਹੀ ਕਿਲ੍ਹੇ ਵਾਂਗ ਕਾਇਮ ਰੱਖਿਆ। ਪ੍ਰੋ. ਗਿੱਲ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਸਾਰੇ ਲੇਖਕਾਂ ਵਾਂਗ ਹੁੰਦਲ ਸਾਹਿਬ ਦਾ ਪਿਆਰ ਪਾਤਰ ਬਣਨ ਦਾ ਸੁਭਾਗ ਮਿਲਿਆ ਹੈ। ਉਹ ਆਪ ਤਾਂ ਕਮਾਲ ਦੇ ਸ਼ਾਇਰ ਹੈ ਹੀ ਸਨ , ਉਨ੍ਹਾਂ ਵਿਸ਼ਵ ਭਰ ਦੀ ਚੰਗੀ ਕਵਿਤਾ ਦਾ ਅਨੁਵਾਦ ਵੀ ਕੀਤਾ ਤੇ ਨਵੇਂ ਲੇਖਕਾਂ ਨੂੰ ਚੰਗਾ ਸਾਹਿੱਤ ਪੜ੍ਹਨ ਦੀ ਪ੍ਰੇਰਨਾ ਵੀ ਦਿੱਤੀ। ਉਨ੍ਹਾਂ ਦੀਆਂ ਮੌਲਿਕ ਲਿਖਤਾਂ ਤੇ ਅਨੁਵਾਦਤ ਪੁਸਤਕਾਂ ਬਾਰੇ ਜਾਣਕਾਰੀ ਦੇਂਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੀਆਂ ਕਾਵਿ ਰਚਨਾਵਾਂ: ਮਾਰਗ (1965) , ਅਸਲ ਗੱਲ (1974), ਕਾਲੇ ਦਿਨ (1978), ਜੇਲ੍ਹ ਅੰਦਰ ਜੇਲ੍ਹ (1982), ਚਾਨਣ ਦਾ ਸਰਨਾਵਾਂ (1986), ਅੱਗ ਦਾ ਬੂਟਾ (1986), ਸਤਲੁਜ ਦਾ ਸਰਨਾਵਾਂ (1993), ਜੰਗਨਾਮਾ ਪੰਜਾਬ (1994), ਰੰਗ ਆਪੋ ਆਪਣਾ (2000), ਮੇਰੇ ਬੋਲ,ਮੇਰੇ ਸਮਕਾਲੀ ਕਵੀ (2002 ), ਕਵਿਤਾ ਦੀ ਤਲਾਸ਼ (2003), ਕਵੀਆਂ ਦੇ ਅੰਗ ਸੰਗ (2004), ਸੰਨ ਸੰਤਾਲੀ ਦੇ ਦਿਨ (2007), ਨਜ਼ਰਬੰਦੀ ਦੇ ਦਿਨ (2007), ਕਵਿਤਾ ਦੇ ਰੂ-ਬਰੂ (2007), ਮੇਰੀ ਗ਼ਜ਼ਲ (2010), ਸਿਤਾਰਿਆਂ ਦੀ ਸੱਥ (2011); ਅਨੁਵਾਦ: ਪਾਬਲੋ ਨੇਰੂਦਾ ਚੋਣਵੀਂ ਕਵਿਤਾ, ਨਾਜ਼ਿਮ ਹਿਕਮਤ ਚੋਣਵੀਂ ਕਵਿਤਾ, ਚੋਣਵੀਂ ਕਵਿਤਾ: ਮਹਿਮੂਦ ਦਰਵੇਸ਼, ਸੰਪਾਦਨ: ਬਾਬਾ ਨਜਮੀ ਦੀ ਚੋਣਵੀਂ ਕਵਿਤਾ, ਸਫਰਨਾਮਾ, ਕੰਧ ਉਹਲੇ ਪ੍ਰਦੇਸ਼ (1999); ਜੀਵਨੀ: ਚਿਤਰਕਾਰ ਜਰਨੈਲ ਸਿੰਘ, ਸਾਹਿਤਿਕ ਸ੍ਵੈ-ਜੀਵਨੀ, ਲੋਕਾਂ ਦੀ ਨਰਤਕੀ: ਆਈਸਾਡੋਰਾ ਡੰਕਨ; ਹੋਰ: ਦੋਸਤੀਨਾਮਾ (2005) ਅਤੇ ਸਵੈਜੀਵਨੀ “ਕਿਵੇਂ ਗੁਜ਼ਾਰੀ ਜ਼ਿੰਦਗੀ” ਮਹੱਤਵ ਪੂਰਨ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਃ ਸ ਪ ਸਿੰਘ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ,ਪੰਜਾਬੀ ਕਵੀ ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਸਹਿਜਪ੍ਰੀਤ ਸਿੰਘ ਮਾਂਗਟ, ਕੇ ਸਾਧੂ ਸਿੰਘ, ਗੁਰਚਰਨ ਕੌਰ ਕੋਚਰ, ਪੀ ਏ ਯੂ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਡਾਃ ਨਿਰਮਲ ਸਿੰਘ ਜੌੜਾ,ਸਾਹਿੱਤ ਪ੍ਰੇਮੀ ਸਃ ਜਗਦੀਸ਼ਪਾਲ ਸਿੰਘ ਗਰੇਵਾਲ ਸਰਪੰਚ ਪਿੰਡ “ਦਾਦ”, ਕਰਮਜੀਤ ਸਿੰਘ ਗਰੇਵਾਲ ਲਲਤੋਂ ਤੇ ਸੰਗੀਤ ਦਰਪਨ ਮਾਸਿਕ ਪੱਤਰ ਦੇ ਮੁੱਖ ਸੰਪਾਦਕ ਤਰਨਜੀਤ ਸਿੰਘ ਕਿੰਨੜਾ ਨੇ ਵੀ ਸਃ ਹਰਭਜਨ ਸਿੰਘ ਹੁੰਦਲ ਜੀ ਦੇ ਦੇਹਾਂਤ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

Tributes-From-Punjabi-Lok-Virasat-Akademi-On-The-Passing-Away-Of-Punjabi-Writer-Harbhajan-Singh-Hundal


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB