ਬਲਜਿੰਦਰ ਸਿੰਘ ਬੰਟੀ ਨੇ, ਸੈਕਟਰ-68, ਮੋਹਾਲੀ ਦੇ ਜੰਗਲਾਤ ਕੰਪਲੈਕਸ ਵਿਖੇ ਅੱਜ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਦੇ ਨਵੇਂ ਵਾਈਸ- ਚੇਅਰਮੈਨ ਵਜੋਂ ਚਾਰਜ ਸੰਭਾਲਿਆ। ਉਨ੍ਹਾਂ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮਹਿੰਦਰ ਭਗਤ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲਿਆ।
ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਲਜਿੰਦਰ ਸਿੰਘ ਬੰਟੀ ਨੂੰ ਇਹ ਵੱਕਾਰੀ ਜ਼ਿੰਮੇਵਾਰੀ ਸੌਂਪਣ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ ਜੰਗਲਾਤ ਵਿਭਾਗ ਦੇ ਵਿਕਾਸ ਕੇਂਦਰਿਤ ਏਜੰਡੇ ਨੂੰ ਅੱਗੇ ਵਧਾਉਣਗੇ, ਜੋ ਬੂਟੇ ਲਗਾਉਣ ਅਤੇ ਹਰਿਆਲੀ ਵਧਾਉਣ ’ਤੇ ਕੇਂਦ੍ਰਿਤ ਹੈ।
ਨਵ- ਨਿਯੁਕਤ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਨਿਯੁਕਤੀ ਸਦਕਾ ਜ਼ਮੀਨ ਨਾਲ ਜੁੜੇ ਇੱਕ ਸਮਰਪਿਤ ਵਰਕਰ ਨੂੰ ਸਨਮਾਨ ਦਿੱਤਾ ਗਿਆ ਹੈ।
ਕੌਮੀ ਕਨਵੀਨਰ ‘ਆਪ’ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਉਨ੍ਹਾਂ ’ਤੇ ਵਿਸ਼ਵਾਸ ਜਤਾਉਣ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਬੰਟੀ ਨੇ ਭਰੋਸਾ ਦਿਵਾਇਆ ਕਿ ਉਹ ਉਮੀਦਾਂ ’ਤੇ ਖ਼ਰੇ ਉੱਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣਾ ਉਨ੍ਹਾਂ ਲਈ ਮੁੱਢਲੀ ਤਰਜੀਹ ਹੋਵੇਗੀ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB