ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਨੀਤੀ ਨੂੰ ਪ੍ਰਭ" />

checking-of-school-vehicles-under-safe-school-vehicle-policy

ਸੇਫ ਸਕੂਲ ਵਾਹਨ ਨੀਤੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ

Feb6,2026 | Narinder Kumar | Sangrur

*06 ਸਕੂਲ ਵਾਹਨਾਂ ਦੇ ਚਲਾਨ ਕੱਟੇ

ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਯਕੀਨੀ ਬਣਾਉਣ ਲਈ ਸੁਨਾਮ-ਚੀਮਾ ਖੇਤਰ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਤੇ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 6 ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ।
ਇਹ ਚੈਕਿੰਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਦੌਰਾਨ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਨਿਯਮਾਂ ਦੀ ਪਾਲਣਾ ਸਬੰਧੀ ਜਾਂਚ ਕੀਤੀ ਗਈ।
ਜਾਂਚ ਸਮੇਂ ਕੁਝ ਵਾਹਨਾਂ ਵਿੱਚ ਅੱਗ ਬੁਝਾਉਣ ਵਾਲਾ ਜੰਤਰ ਮੌਜੂਦ ਨਾ ਹੋਣਾ, ਡਰਾਈਵਰ ਦਾ ਬਿਨਾਂ ਵਰਦੀ ਹੋਣਾ, ਬੱਸ 'ਤੇ ਸਕੂਲ ਦਾ ਨਾਮ ਸਪਸ਼ਟ ਤੌਰ 'ਤੇ ਦਰਜ ਨਾ ਹੋਣਾ, ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬਿਠਾਉਣਾ ਅਤੇ ਹੈਲਪਰ ਦੀ ਗੈਰਹਾਜ਼ਰੀ ਵਰਗੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ।
ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਵੱਲੋਂ ਸਬੰਧਤ ਸਕੂਲ ਪ੍ਰਬੰਧਨਾਂ ਨੂੰ 15 ਦਿਨਾਂ ਦੇ ਅੰਦਰ ਸਾਰੀਆਂ ਕਮੀਆਂ ਦੂਰ ਕਰਕੇ ਨਿਯਮਾਂ ਦੀ ਪੂਰੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਸ ਮੌਕੇ ਟ੍ਰੈਫਿਕ ਵਿਭਾਗ ਤੋਂ ਨਿਰਭੈ ਸਿੰਘ ਅਤੇ ਦਿਲਬਾਗ ਸਿੰਘ, ਸਿੱਖਿਆ ਵਿਭਾਗ ਤੋਂ ਅਰੁਣ ਸ਼ਰਮਾ ਅਤੇ ਡੀਸੀਪੀਓ ਨਿਰਮਲ ਕੌਰ ਵੀ ਹਾਜ਼ਰ ਰਹੇ।
ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਵਾਹਨਾਂ ਨਾਲ ਸੰਬੰਧਿਤ ਨਿਯਮਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਕੂਲ ਜਾਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ।

checking-of-school-vehicles-under-safe-school-vehicle-policy



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB