vigilance-bureau-arrests-11-people-in-8-bribery-cases-during-january

ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ

Feb9,2026 | Anupam | Chandigarh

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਆਪਣੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਸਿਰਤੋੜ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 11 ਮੁਲਜ਼ਮ ਸਰਕਾਰੀ ਕਰਮਚਾਰੀ ਹਨ।

ਇਸ ਸਬੰਧੀ ਹੋਰ ਵੇਰਵੇ ਸਾਂਝ ਕਰਦਿਆਂ ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਸੱਤ ਰਿਸ਼ਵਤਖੋਰੀ ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਗਿਆਰਾਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 4-4 ਸਾਲ ਦੀ ਕੈਦ ਸਮੇਤ 10,000 ਰੁਪਏ ਤੋਂ 50,000/- ਰੁਪਏ ਤੱਕ ਦੇ ਜੁਰਮਾਨੇ ਕੀਤੇ ਗਏ ।

vigilance-bureau-arrests-11-people-in-8-bribery-cases-during-january



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB