ਮੀਟਿੰਗ ਦੌਰਾਨ ਉਨ੍ਹਾਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਪੁਲਿਸ ਦੀ ਤਰਜ਼ ਤੇ ਏ.ਡੀ.ਸੀ. ਪੱਧਰ ਦੇ ਅਧਿਕਾਰੀ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਹੋਰ ਤੇਜ਼ੀ ਆ ਸਕੇ।
ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਰਿਪੋਰਟ ਲਈ ਗਈ। ਇਸ ਤੋਂ ਇਲਾਵਾ ਕਮਿਸ਼ਨ ਦੀ 27ਵੀ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਕੀਤੀ ਗਈ ਹਦਾਇਤ ਅਨੁਸਾਰ ਵਿਸ਼ੇਸ਼ ਹੈਲਪ ਲਾਈਨ ਨੰਬਰ ਸਥਾਪਿਤ ਕਰਨ ਬਾਰੇ, ਭੂਰੀਵਾਲੇ ਗੁਰਗੱਦੀ (ਗਰੀਬ ਦਾਸੀ ਪਰੰਪਰਾ) ਸੰਪਰਦਾਇ ਦੇ ਧਾਮ ਸ੍ਰੀ ਰਾਮ ਮੋਕਸ਼ ਧਾਮ, ਖੁਰਦਾ ਟੱਪਰੀਆਂ (ਨਵਾਂਸ਼ਹਿਰ) ਅਤੇ ਗੱਦੀ ਨਸ਼ੀਨ ਅਚਾਰੀਆ ਸ਼੍ਰੀ ਚੇਤਨਾ ਨੰਦ ਜੀ ਮਹਾਰਾਜ ਦੀ ਸੁਰੱਖਿਆ ਲਈ ਗਾਰਦ ਨਿਯੁਕਤ ਕਰਨ ਬਾਰੇ ਅਤੇ ਕਮਿਸ਼ਨ ਦੇ ਮੈਂਬਰ ਨੂੰ ਸੁਰੱਖਿਆ ਮੁੱਹਈਆ ਕਰਵਾਉਣ ਲਈ ਕਮਿਸ਼ਨ ਦੇ ਹੁਕਮ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਵੀ ਲਈ ਗਈ। ਇਸ ਤੋਂ ਇਲਾਵਾ ਤਪਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਅਤੇ ਚਰਨ ਸੋਹ ਗੰਗਾ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਮਹਾਂਪੁਰਸ਼ਾਂ ਦੀ ਸੁਰੱਖਿਆ ਬਾਰੇ ਵੀ ਸਮੀਖਿਆ ਕੀਤੀ ਗਈ।
ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ ਬਰਨਾਲਾ, ਫਾਜ਼ਿਲਕਾ, ਮਲੇਰਕੋਟਲਾ, ਪਠਾਨਕੋਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਅੰਬੇਡਕਰ ਭਵਨ ਦੇ ਨਿਰਮਾਣ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ। ਉਹਨਾ ਦੱਸਿਆ ਕਿ ਤਰਨਤਾਰਨ ਵਿਖੇ ਅੰਬੇਦਕਰ ਭਵਨ ਮਾਰਚ 2026 ਤੱਕ ਮੁਕੰਮਲ ਹੋ ਜਾਵੇਗਾ। ਸਥਾਨਕ ਸਰਕਾਰਾਂ ਦੇ ਡਾਇਰੈਕਟਰ ਤੋਂ ਨਗਰ ਕੌਂਸਲਾਂ ਵਿੱਚ ਡਿਊਟੀ ਦੌਰਾਨ ਮਰਨ ਵਾਲੇ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤਰਸ ਦੇ ਅਧਾਰ ਤੇ ਨੌਕਰੀ ਦੇਣ ਸਬੰਧੀ ਪੈਂਡਿੰਗ ਕੇਸਾਂ ਨੂੰ ਜਲਦ ਨਿਪਟਾਰੇ ਸਬੰਧੀ ਵੀ ਜਾਣਕਾਰੀ ਲਈ ਗਈ, ਜੋ ਕਿ ਸ਼ਲਾਘਾਯੋਗ ਪਾਈ ਗਈ।
ਉਨ੍ਹਾਂ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਮੋਹਾਲੀ ਵਿਖੇ 50 ਸਟੂਡੈਂਟਸ ਦੀ ਸਮਰੱਥਾ ਨੂੰ ਵਧਾਕੇ 100 ਕਰਨ ਦੀ ਸਮਾਜਿਕ ਅਧਿਕਾਰਤਾ ਵਿਭਾਗ ਵੱਲੋਂ ਸਰਕਾਰ ਨੂੰ ਪੱਤਰ ਲਿਖ ਦਿੱਤਾ ਗਿਆ ਹੈ। ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਮੌਜੂਦਾ ਬਕਾਇਆ ਜਾਂਚ ਲਈ ਖੜੇ 59 ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟਾਂ ਸਬੰਧੀ ਕਾਰਵਾਈ ਨੂੰ ਵੀ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB