ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਸੂਬੇ ਦੇ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ ਲਈ ਤਿਆਰੀਆਂ ਦੇ ਨਾਲ-ਨਾਲ ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਕੁਆਲੀਫਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਹੋਰ ਮਹੱਤਵਪੂਰਨ ਕਦਮ ਵਿੱਚ ਰਾਜ ਦੇ ਸਾਰੇ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੇ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ।
ਸਿਹਤ ਸੰਭਾਲ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਆਮਦਨੀ ਦੀ ਕੋਈ ਸ਼ਰਤ ਨਹੀਂ ਲਾਈ ਗਈ ਅਤੇ ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਇਸ ਯੋਜਨਾ ਅਧੀਨ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਸਮੁੱਚੇ ਨਾਗਰਿਕਾਂ ਨੂੰ ਮੁਫਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਰਾਜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ ਅਤੇ ਸਾਲ 2022 ਵਿੱਚ ਰਾਜ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਸੂਬੇ ਦੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।
ਕਿਸਾਨਾਂ ਲਈ ਸਹੂਲਤ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਦਿਨ ਵੇਲੇ ਵੀ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ 6900 ਕਿਲੋਮੀਟਰ ਦੀ ਲੰਬਾਈ ਵਾਲੇ 18349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕਰਦਿਆਂ ਟੇਲਾਂ ‘ਤੇ ਰਹਿੰਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਕਈ ਸਰਕਾਰੀ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ ਚੰਗੀ ਪੜ੍ਹਾਈ-ਲਿਖਾਈ ਕਰ ਕਰਕੇ ਜ਼ਿੰਦਗੀ ਵਿੱਚ ਉੱਚੇ ਮੁਕਾਮ ਹਾਸਲ ਕਰ ਸਕਣ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਖੇਤਰਾਂ ਵਿੱਚ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਿਰਮਾਣ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਮੁਕੰਮਲ ਹੋ ਜਾਵੇਗਾ।
ਜਨਤਾ ਲਈ ਰਾਹਤ ਉਪਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪੰਜਾਬ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਜਿਸ ਨਾਲ ਆਮ ਆਦਮੀ ਦੀ ਜੇਬ ਵਿੱਚੋਂ ਟੋਲ ਫੀਸ ਦੇ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸੁਚੱਜੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜੋ ਲੋਕਾਂ ਨੂੰ ਮੁਫਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਨ। ਉਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਰਾਜ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ।
ਅਖੀਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਰਾਜ ਸਰਕਾਰ ਸੂਬੇ ਦੀ ਹਰ ਮਹਿਲਾ ਨੂੰ 1000 ਰੁਪਏ ਦੇਣ ਦੀ ਯੋਜਨਾ ਜਲਦ ਲਾਗੂ ਕਰੇਗੀ ਜਿਸ ਲਈ ਆਉਣ ਵਾਲੇ ਬਜਟ ਵਿੱਚ ਜ਼ਰੂਰੀ ਉਪਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਹਰ ਹੀਲੇ ਪੂਰਾ ਕੀਤਾ ਜਾਵੇਗਾ ਕਿਉਂਕਿ ਸਾਡੀ ਸਰਕਾਰ ਸਭਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇੱਕੋ ਇੱਕ ਏਜੰਡਾ ਰਾਜ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।
cm-bhagwant-singh-mann-reaches-jalandhar-for-second-time-in-a-month-holds-lok-milni
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB