ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਵਿਸ਼ੇਸ਼ ਇਨਵਾਇਟੀ ਪਵਨ ਟੀਨੂੰ ਨੇ ਮਹੀਨਾਵਾਰ ਪ੍ਰੋਗਰਾਮਾਂ ਦੇ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਅਧਿਆਤਮਿਕ ਸ਼ਰਧਾ, ਵਿਦਿਅਕ ਪ੍ਰਸਾਰ ਅਤੇ ਸਮਾਜ ਭਲਾਈ ਪਹਿਲਕਦਮੀਆਂ ਦਾ ਸੰਤੁਲਿਤ ਸੁਮੇਲ ਹੋਵੇ।
ਸਮਾਗਮਾਂ ਦੇ ਅਧਿਆਤਮਿਕ ਪਹਿਲੂ 'ਤੇ ਚਾਨਣਾ ਪਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਅਜਿਹੇ ਪੱਧਰ 'ਤੇ ਮਨਾਉਣਾ ਹੈ ਜੋ ਸਮਾਜ 'ਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਡੂੰਘੇ ਪ੍ਰਭਾਵ ਨੂੰ ਦਰਸਾਉਂਦਾ ਹੋਵੇ। ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਨਾਗਰਿਕ, ਖਾਸ ਕਰਕੇ ਸਾਡੇ ਨੌਜਵਾਨ, 'ਬੇਗਮਪੁਰਾ' ਦੇ ਸੰਦੇਸ਼ -ਇੱਕ ਅਜਿਹਾ ਸਮਾਜ ਜੋ ਦੁੱਖਾਂ ਅਤੇ ਵਿਤਕਰੇ ਤੋਂ ਮੁਕਤ ਹੋਵੇ- ਨਾਲ ਜੁੜਨ ।”
ਕੈਬਨਿਟ ਸਬ-ਕਮੇਟੀ ਨੇ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਕੱਢਣ ਦਾ ਫੈਸਲਾ ਕੀਤਾ ਹੈ, ਜੋ ਗੁਰੂ ਜੀ ਦੇ ਪਵਿੱਤਰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੀਆਂ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਮੰਦਰ ਦੇ ਦਰਸ਼ਨਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਦੇਣ ਦਾ ਵੀ ਫੈਸਲਾ ਲਿਆ ਗਿਆ।
ਗੁਰੂ ਜੀ ਦਾ ਫਲਸਫ਼ਾ ਨਵੀਂ ਪੀੜ੍ਹੀ ਤੱਕ ਸਾਰਥਕ ਤਰੀਕੇ ਨਾਲ ਪਹੁੰਚਾਉਣ ਲਈ ਸਬ-ਕਮੇਟੀ ਨੇ ਸੂਬੇ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਸੈਮੀਨਾਰ ਕਰਵਾਉਣ ਦੀ ਪ੍ਰਵਾਨਗੀ ਦਿੱਤੀ। ਇਸ ਰੋਡਮੈਪ ਵਿੱਚ ਹਰ ਜ਼ਿਲ੍ਹੇ ਵਿੱਚ ਡਰੋਨ ਸ਼ੋਅ ਅਤੇ ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮਾਂ ਦੀ ਸਕ੍ਰੀਨਿੰਗ ਰਾਹੀਂ ਨਵੀਨਤਾਕਾਰੀ ਪ੍ਰਚਾਰ ਵੀ ਸ਼ਾਮਲ ਹੈ, ਤਾਂ ਜੋ ਆਧੁਨਿਕ ਤਕਨਾਲੋਜੀ ਰਾਹੀਂ ਜਾਗਰੂਕਤਾ ਵਧਾਈ ਜਾ ਸਕੇ।
ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਕੈਬਨਿਟ ਸਬ-ਕਮੇਟੀ ਨੇ 650ਵੀਂ ਸ਼ਤਾਬਦੀ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 6.5 ਲੱਖ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸਮਾਜਿਕ ਸਾਂਝ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਰਾਜ ਵਿਆਪੀ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਵਿਸ਼ਾਲ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB