23 ਫ਼ਰਵਰੀ ਨੂੰ ਮੁਕੇਰੀਆਂ ਅਤੇ 24 ਫ਼ਰਵਰੀ ਨੂੰ ਹੁਸ਼ਿਆਰਪੁ" />

punjab-governor-gulab-chand-kataria-pays-obeisance-at-gurdwara-panj-pyara-sahib-seeks-blessings-for-a-drug-free-society

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਗੁਰਦੁਆਰਾ ਪੰਜ ਪਿਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਲਿਆ ਅਸ਼ੀਰਵਾਦ

Feb22,2026 | Narinder Kumar | Hoshiarpur

23 ਫ਼ਰਵਰੀ ਨੂੰ ਮੁਕੇਰੀਆਂ ਅਤੇ 24 ਫ਼ਰਵਰੀ ਨੂੰ ਹੁਸ਼ਿਆਰਪੁਰ ਵਿੱਚ “ਵਾਕ ਅਗੇਂਸਟ ਡਰੱਗਜ਼ ਪਦਯਾਤਰਾ” ਰਾਹੀਂ ਨਸ਼ਾ ਮੁਕਤ ਸਮਾਜ ਦਾ ਦੇਣਗੇ ਸੰਦੇਸ਼


ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਅੱਜ ਹੁਸ਼ਿਆਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਪਿੰਡ ਨੰਗਲ ਸ਼ਹੀਦਾਂ ਵਿਖੇ ਗੁਰਦੁਆਰਾ ਪੰਜ ਪਿਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਸ਼ਾ ਮੁਕਤ ਸਮਾਜ ਲਈ ਅਰਦਾਸ ਕੀਤੀ।
ਹੁਸ਼ਿਆਰਪੁਰ ਪਹੁੰਚਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜਪਾਲ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੀਆਂ ਨਸ਼ਾ ਵਿਰੋਧੀ ਮੁਹਿੰਮ ਨਾਲ ਸੰਬੰਧਿਤ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਰਾਜਪਾਲ ਨੇ ਕਿਹਾ ਕਿ ਸਮਾਜ ਨੂੰ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਤੋਂ ਮੁਕਤ ਕਰਨ ਲਈ ਸਾਂਝੇ ਉੱਦਮ ਬਹੁਤ ਜ਼ਰੂਰੀ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਭਾਗੀਦਾਰੀ ਤੋਂ ਬਿਨਾਂ ਨਸ਼ਾ ਮੁਕਤ ਪੰਜਾਬ ਦਾ ਟੀਚਾ ਹਾਸਲ ਨਹੀਂ ਕੀਤਾ ਜਾ ਸਕਦਾ।
ਜ਼ਿਕਰਯੋਗ ਹੈ ਕਿ 23 ਫ਼ਰਵਰੀ ਨੂੰ ਰਾਜਪਾਲ ਮੁਕੇਰੀਆਂ ਦੇ ਤਹਿਸੀਲ ਕੰਪਲੈਕਸ ਤੋਂ ਅਤੇ 24 ਫ਼ਰਵਰੀ ਨੂੰ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ, ਹੁਸ਼ਿਆਰਪੁਰ ਤੋਂ “ਵਾਕ ਅਗੇਂਸਟ ਡਰੱਗਜ਼ ਪਦਯਾਤਰਾ” ਦੀ ਸ਼ੁਰੂਆਤ ਕਰਨਗੇ।
ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਡੀ.ਐਮ. ਗੁਰਸਿਮਰਨਜੀਤ ਕੌਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਹਾਜ਼ਰ ਸਨ।

punjab-governor-gulab-chand-kataria-pays-obeisance-at-gurdwara-panj-pyara-sahib-seeks-blessings-for-a-drug-free-society



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB