ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਜਾਗਰਿਤੀ ਮੰਚ ਅਤੇ ਪੰਜਾਬ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਲੋਂ ਸ਼ਹਿਰ ਭਰ ਵਿੱਚ ਪ੍ਰਭਾਵਸ਼ਾਲੀ ਮਾਂ ਬੋਲੀ ਪੰਜਾਬੀ ਮਾਰਚ ਕੱਢਿਆ ਗਿਆ । ਇਸ ਮੌਕੇ ਦੇਸ਼ ਵਿਦੇਸ਼ ਤੋਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਵਲੋਂ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਗਿਆ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੈਂਬਰ ਪਾਰਲੀਮੈਂਟ ਅਸ਼ੋਕ ਮਿੱਤਲ, ਡਿਪਟੀ ਕਮਿਕਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਤੋਂ ਇਲਾਵਾ ਹੋਰ ਸਖਸ਼ੀਅਤਾਂ ਵਲੋਂ ਮਾਰਚ ਵਿੱਚ ਸ਼ਿਰਕਤ ਕੀਤੀ ਗਿਈ। ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਲਾਇਲਪੁਰ ਖਾਲਸਾ ਸਕੂਲ, ਨਕੋਦਰ ਰੋਡ ਵਿਖੇ ਇਕੱਠੇ ਹੋਏ ਜਿਥੋਂ ਇਹ ਮਾਰਚ ਸ਼ੁਰੂ ਹੋਇਆ। ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਇਹ ਮਾਂ ਬੋਲੀ ਪੰਜਾਬੀ ਮਾਰਚ ਦੇਸ਼ ਭਗਤ ਯਾਦਗਾਰ ਹਾਲ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਇਸ ਮੌਕੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਦੀਪਕ ਬਾਲੀ ਵਲੋਂ ਕੀਤੇ ਗਏ ਸੰਜੀਦਾ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬੀ ਭਾਸ਼ਾ ਦਾ ਰਾਜਦੂਤ ਬਣਨ ਦਾ ਸੱਦਾ ਦਿੰਦਿਆਂ ਵਿਸ਼ਵ ਪੱਧਰ ’ਤੇ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।
ਸ੍ਰੀ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਭਾਵੇਂ ਸਾਰੀਆਂ ਭਾਸ਼ਾਵਾਂ ਸਨਮਾਨ ਯੋਗ ਹਨ ਪਰ ਲੋਕਾਂ ਨੂੰ ਆਪਣੀ ਮਾਤ ਭਾਸ਼ਾ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਘਰ ਵਿੱਚ ਬੱਚਿਆਂ ਨਾਲ ਪੰਜਾਬੀ ਭਾਸ਼ਾ ਵਿੱਚ ਗੱਲਬਾਤ ਕੀਤੀ ਜਾਵੇ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਵੱਡੇ ਪੱਧਰ ’ਤੇ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਦੀ ਲੋੜ ‘’ਤੇ ਜ਼ੋਰ ਦਿੰਦਿਆਂ ਸਾਰੀਆਂ ਵਿਦਿਅਕ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਲਾਜ਼ਮੀ ਕਰਨ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਾਤ ਭਾਸ਼ਾ ਦਿਵਸ ਨੂੰ ਇਕ ਤਿਉਹਾਰ ਦੀ ਤਰ੍ਹਾਂ ਮਨਾਉਂਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕਿਸੇ ਦੀ ਵ ਪਹਿਚਾਣ ਉਸ ਦੀ ਮਾਤ ਭਾਸ਼ਾ ਦੀਆਂ ਡੂੰਘੀਆਂ ਜੜ੍ਹਾਂ ਨਾਲ ਜੁੜੀ ਹੁੰਦੀ ਹੈ।
ਇਸ ਮੌਕੇ ਮਾਰਚ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੰਜਾਬੀ ਭਾਸ਼ਾ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ। ਉਨ੍ਹਾਂ ਭਰੋਸਾ ਦੁਆਇਆ ਕਿ ਇਸ ਮਸਲੇ ਨੂੰ ਪੰਜਾਬ ਸਰਕਾਰ ਨਾਲ ਵਿਚਾਰਿਆ ਜਾਵੇਗਾ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB