*ਬਾਗ਼ਬਾਨੀ ਖੇਤਰ ਦੇ ਵਿਕਾਸ ਲਈ 1300 ਕਰੋੜ ਰੁਪਏ ਦਾ ਪ੍ਰੋਜ" />

punjab-budget-to-ensure-welfare-of-every-section-holistic-development-mohinder-bhagat

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

Mar11,2026 | Narinder Kumar | Chandigarh

*ਬਾਗ਼ਬਾਨੀ ਖੇਤਰ ਦੇ ਵਿਕਾਸ ਲਈ 1300 ਕਰੋੜ ਰੁਪਏ ਦਾ ਪ੍ਰੋਜੈਕਟ ਕਿਸਾਨਾਂ ਦੀ ਭਲਾਈ ਨੂੰ ਸਮਰਪਿਤ*
*ਸੂਬੇ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਖੇਤਰ ਵਿੱਚ ਹੋਰ ਵੱਡੇ ਬਦਲਾਅ ਹੋਣਗੇ*


ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਮੌਜੂਦਾ ਬਜਟ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ, ਗਰੀਬ ਵਰਗ ਅਤੇ ਮਜ਼ਦੂਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ।
ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਕਰੀਬ 1300 ਕਰੋੜ ਰੁਪਏ ਦਾ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਵਿੱਚ ਬਾਗ਼ਬਾਨੀ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਬਣਾਏ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਤਜਰਬੇਕਾਰ ਡਾਕਟਰਾਂ ਦੀ ਸੇਵਾ ਮਿਲ ਰਹੀ ਹੈ।
ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਅਤੇ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੌਜੂਦਾ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਵੇਗਾ।

punjab-budget-to-ensure-welfare-of-every-section-holistic-development-mohinder-bhagat



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB