*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਔਰਤਾਂ ਦੇ ਹੱਕ ਵਿੱਚ ਲਏ" />

women-of-dhuri-city-take-out-jago-to-welcome-the-launch-of-mukh-mantri-mawan-dhian-satkar-yojna

ਧੂਰੀ ਸ਼ਹਿਰ ਦੀਆਂ ਔਰਤਾਂ ਨੇ ‘ਜਾਗੋ’ ਕੱਢ ਕੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਕੀਤਾ ਸਵਾਗਤ

Mar13,2026 | Narinder Kumar | Dhuri

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਔਰਤਾਂ ਦੇ ਹੱਕ ਵਿੱਚ ਲਏ ਇਤਿਹਾਸਕ ਫ਼ੈਸਲੇ : ਨਵਜੋਤ ਕੌਰ*


ਧੂਰੀ ਸ਼ਹਿਰ ਵਿੱਚ ਅੱਜ ਔਰਤਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਇਤਿਹਾਸਕ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼ਹਿਰ ਵਿੱਚ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਨੇ ਢੋਲ ਵਜਾ ਕੇ ਅਤੇ ਜਾਗੋ ਲੈ ਕੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੋਂ ਜਾਗੋ ਸ਼ੁਰੂ ਕਰਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੈਲੀ ਕੱਢੀ ਅਤੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਲਈ ਧੰਨਵਾਦ ਪ੍ਰਗਟਾਇਆ। ਮਹਿਲਾਵਾਂ ਨੇ ਇਸ ਯੋਜਨਾ ਨੂੰ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ।
ਇਸ ਮੌਕੇ ਹਲਕਾ ਧੂਰੀ ਦੇ ਵੁਮੈਨ ਵਿੰਗ ਦੀ ਕੋਆਰਡੀਨੇਟਰ ਨਵਜੋਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਸੂਬੇ ਦੀਆਂ ਮਹਿਲਾਵਾਂ ਨੂੰ ਵੱਡਾ ਆਰਥਿਕ ਅਤੇ ਸਮਾਜਿਕ ਸਹਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਧੂਰੀ ਵਾਸੀਆਂ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਹਲਕੇ ਤੋਂ ਵਿਧਾਇਕ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਹੱਕਾਂ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਵੱਡੇ ਅਤੇ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਮਹਿਲਾਵਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ ਅਤੇ ਇਹ ਯੋਜਨਾ ਵੀ ਉਸੇ ਦਿਸ਼ਾ ਵਿੱਚ ਇਕ ਮਹੱਤਵਪੂਰਨ ਅਤੇ ਲੋਕ-ਪੱਖੀ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਸੂਬੇ ਦੀਆਂ ਲੱਖਾਂ ਮਹਿਲਾਵਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ, ਜਿਸ ਨਾਲ ਪਰਿਵਾਰਾਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਨੂੰ ਵੀ ਬਲ ਮਿਲੇਗਾ।
ਨਵਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇਸ ਯੋਜਨਾ ਰਾਹੀਂ ਸਰਕਾਰ ਨੇ ਮਹਿਲਾਵਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਦੀਆਂ ਮਹਿਲਾਵਾਂ ਪੰਜਾਬ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਲਈ ਦਿਲੋਂ ਧੰਨਵਾਦ ਕਰਦੀਆਂ ਹਨ।
ਇਸ ਮੌਕੇ ਮਹਿਲਾਵਾਂ ਨੇ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਆਤਮ-ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਉਹਨਾਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਦੀਆਂ ਮਹਿਲਾਵਾਂ ਅਤੇ ਵੁਮੈਨ ਵਿੰਗ ਦੀਆਂ ਮੈਂਬਰਾਂ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਅੱਜ ਔਰਤਾਂ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ, ਸੁਨਾਮ, ਸੰਗਰੂਰ ਅਤੇ ਲਹਿਰਾ ਵਿੱਚ ਵੀ ਜਾਗੋ ਕੱਢਕੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।

women-of-dhuri-city-take-out-jago-to-welcome-the-launch-of-mukh-mantri-mawan-dhian-satkar-yojna



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB