• ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿੱਚ ਕਰਵਾਇ" />

cabinet-minister-aman-arora-lays-foundation-stones-of-development-works-worth-rupees-4-12-crore-in-village-bigarwal

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 136 ਉਦਮੀ ਔਰਤਾਂ ਦਾ ਸਨਮਾਨ

Mar15,2026 | Narinder Kumar | Sangrur

• ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿੱਚ ਕਰਵਾਇਆ ਵਿਸ਼ੇਸ਼ ਸਮਾਗਮ
• ‘ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ’ ਦੀ ਰਜਿਸਟਰੇਸ਼ਨ 13 ਅਪ੍ਰੈਲ ਤੋਂ ਹੋਵੇਗੀ ਸ਼ੁਰੂ


ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਦੇ ਆਡੀਟੋਰੀਅਮ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਹਲਕੇ ਦੀਆਂ 136 ਉਦਮੀ ਅਤੇ ਪ੍ਰਗਤੀਸ਼ੀਲ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਮਿਹਨਤ ਅਤੇ ਲਗਨ ਨਾਲ ਅੱਗੇ ਵਧ ਰਹੀਆਂ ਮਹਿਲਾਵਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਅਤੇ ਹੋਰ ਔਰਤਾਂ ਨੂੰ ਵੀ ਪ੍ਰੇਰਿਤ ਕਰਨਾ ਸੀ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਅੱਜ ਦੀ ਮਹਿਲਾ ਸਮਾਜ ਦੇ ਹਰ ਖੇਤਰ ਵਿੱਚ ਆਪਣੀ ਯੋਗਤਾ ਅਤੇ ਮਿਹਨਤ ਦੇ ਬਲ 'ਤੇ ਨਵੀਆਂ ਮਿਸਾਲਾਂ ਕਾਇਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਔਰਤਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ 'ਤੇ ਹੋਰ ਮਜ਼ਬੂਤ ਬਣਾਇਆ ਜਾ ਸਕੇ।
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ’ ਮਹਿਲਾਵਾਂ ਦੀ ਆਰਥਿਕ ਸੁਰੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਰਜਿਸਟਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਜਦਕਿ ਇਸ ਤਹਿਤ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਮਾਰਚ 2026 ਤੋਂ ਸ਼ੁਰੂਆਤ ਦੇ ਹਿਸਾਬ ਨਾਲ ਹੀ ਯੋਗ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਵੇਗੀ।
ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਖੁਦਮੁਖਤਿਆਰ ਬਣਾਉਣਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਅਤੇ ਸਮਾਜ ਦੀ ਤਰੱਕੀ ਵਿੱਚ ਹੋਰ ਵੱਡਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਤਰੱਕੀ ਨਾਲ ਹੀ ਸਮਾਜ ਦੀ ਅਸਲ ਤਰੱਕੀ ਸੰਭਵ ਹੈ।
ਇਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ 136 ਮਹਿਲਾਵਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਮਹਿਲਾਵਾਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਮਹਿਲਾਵਾਂ ਨੂੰ ਹੋਰ ਉਤਸ਼ਾਹਿਤ ਕਰਦੇ ਹਨ ਅਤੇ ਸਮਾਜ ਵਿੱਚ ਅੱਗੇ ਵਧਣ ਲਈ ਨਵਾਂ ਹੌਸਲਾ ਦਿੰਦੇ ਹਨ।
ਇਸ ਮੌਕੇ ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਬੀਰ ਕੌਰ ਸ਼ੇਰਗਿੱਲ,ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ, ਆਪ ਦੇ ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਹਲਕੇ ਦੀਆਂ ਮਹਿਲਾਵਾਂ ਹਾਜ਼ਰ ਸਨ।

cabinet-minister-aman-arora-lays-foundation-stones-of-development-works-worth-rupees-4-12-crore-in-village-bigarwal



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB