*ਭਗਵੰਤ ਮਾਨ ਸਰਕਾਰ ਨੇ ਸਿੱਖਿਆ ਖੇਤਰ ਅਤੇ ਭਲਾਈ ਸਕੀਮਾਂ ਦਾ" />

punjab-ranks-2nd-nationally-in-sc-scholarship-disbursement-nearly-10-lakh-students-benefited-under-bhagwant-mann-govt-dr-baljit-kaur

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

Mar25,2026 | Narinder Kumar | Sas Nagar

*ਭਗਵੰਤ ਮਾਨ ਸਰਕਾਰ ਨੇ ਸਿੱਖਿਆ ਖੇਤਰ ਅਤੇ ਭਲਾਈ ਸਕੀਮਾਂ ਦਾ ਕੀਤਾ ਵਿਸਥਾਰ, ਹਰ ਜ਼ਿਲ੍ਹੇ ਤੱਕ ਸਕਾਲਰਸ਼ਿਪ ਅਤੇ ਨਵੇਂ ਮੌਕਿਆਂ ਦੀ ਪਹੁੰਚ ਬਣਾਈ ਯਕੀਨੀ : ਡਾ. ਬਲਜੀਤ ਕੌਰ*
*1506 ਆਈ.ਟੀ.ਆਈ. ਵਿਦਿਆਰਥੀਆਂ ਨੂੰ ਲਾਭ ਪਹੁੰਚਾਏਗੀ ਮੁਫ਼ਤ ਪਾਠ ਪੁਸਤਕਾਂ ਅਤੇ ਟੂਲ ਕਿੱਟ ਸਕੀਮ, ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ਨੂੰ ਮਿਲੇਗਾ ਹੁਲਾਰਾ: ਡਾ. ਬਲਜੀਤ ਕੌਰ*
*ਸੀਮਤ ਕਵਰੇਜ ਤੋਂ ਸੂਬਾ ਪੱਧਰੀ ਪਹੁੰਚ ਤੱਕ, ਘੱਟ ਗਿਣਤੀ ਸਕਾਲਰਸ਼ਿਪ ਪ੍ਰੋਗਰਾਮ ਦਾ ਸਾਰੇ ਜ਼ਿਲਿ੍ਹਆਂ ਵਿੱਚ ਕੀਤਾ ਵਿਸਥਾਰ : ਡਾ. ਬਲਜੀਤ ਕੌਰ*
*ਬਾਬਾ ਸਾਹਿਬ ਅੰਬੇਡਕਰ ਦੇ ਆਦਰਸ਼ਾਂ ਦੀ ਧਾਰਨੀ ਭਗਵੰਤ ਮਾਨ ਸਰਕਾਰ ਸਿੱਖਿਆ ਅਤੇ ਸਸ਼ਕਤੀਕਰਨ ਰਾਹੀਂ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧ : ਡਾ. ਬਲਜੀਤ ਕੌਰ*


ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਲਈ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੂਰੀ ਸਰਗਰਮੀ ਨਾਲ ਹਰ ਜ਼ਿਲ੍ਹੇ ਅਤੇ ਲਾਭਪਾਤਰੀ ਤੱਕ ਭਲਾਈ ਸਕੀਮਾਂ ਪਹੁੰਚਾਈਆਂ ਜਾ ਰਹੀਆਂ ਹਨ।
ਮੋਹਾਲੀ ਦੇ ਕਾਲਕਟ ਭਵਨ ਵਿਖੇ ਛੇ ਜ਼ਿਲਿ੍ਹਆਂ ਨੂੰ ਕਵਰ ਕਰਨ ਲਈ ਟੂਲ ਕਿੱਟ ਵੰਡ ਅਤੇ ਜਾਗਰੂਕਤਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਹੋਈ ਵਿਦਿਅਕ ਪ੍ਰਗਤੀ ਬਾਰੇ ਦੱਸਦਿਆਂ ਕਿਹਾ, ‘‘ਪੰਜਾਬ ਨੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਨੂੰ ਸਿੱਖਿਆ ਵੱਲ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 10 ਲੱਖ ਵਿਦਿਆਰਥੀਆਂ ਨੇ ਆਪਣੇ ਮਨਚਾਹੇ ਖੇਤਰਾਂ ਵਿੱਚ ਸਿੱਖਿਆ ਪ੍ਰਾਪਤ ਕੀਤੀ ਹੈ।’’
ਭਗਵੰਤ ਮਾਨ ਸਰਕਾਰ ਦੇ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ’ਤੇ ਧਿਆਨ ਕੇਂਦਰਿਤ ਕਰਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ, ‘‘ ਆਈ.ਟੀ.ਆਈ. ਦੇ ਸਿਖਿਆਰਥੀਆਂ ਨੂੰ ਟੂਲ ਕਿੱਟਾਂ ਦੀ ਵੰਡ , ਐਸ.ਸੀ. ਵਿਦਿਆਰਥੀਆਂ ਲਈ ਮੁਫਤ ਪਾਠ-ਪੁਸਤਕਾਂ ਅਤੇ ਟੂਲ ਕਿੱਟਾਂ ਯੋਜਨਾ ਦਾ ਹਿੱਸਾ ਹੈ , ਜੋ 100 ਫੀਸਦੀ ਪੰਜਾਬ ਸਰਕਾਰ ਵੱਲੋਂ ਫੰਡਡ ਹੈ। ਇਸ ਪਹਿਲਕਦਮੀ ਤਹਿਤ ਪਹਿਲੇ ਪੜਾਅ ਵਿੱਚ ਐਸ.ਏ.ਐਸ. ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ 630 ਵਿਦਿਆਰਥੀ ਨੂੰ ਕਵਰ ਕਰਦਿਆਂ ਸੂਬੇ ਦੀਆਂ 32 ਸਰਕਾਰੀ ਆਈ.ਟੀ.ਆਈ.ਦੇ ਕੁੱਲ 1506 ਵਿਦਿਆਰਥੀ ਲਾਭ ਹਾਸਲ ਕਰਨਗੇ।
ਇਸ ਵਿਸ਼ੇਸ਼ ਪਹਿਲਕਦਮੀ ਦੀ ਅਹਿਮੀਅਤ ’ਤੇ ਜ਼ੋਰ ਦਿੰਦੇ ਹੋਏ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਕਿਹਾ, ‘‘ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਕੇ ਹੁਨਰ-ਅਧਾਰਤ ਰੁਜ਼ਗਾਰ ਰਾਹੀਂ ਵੱਡੇ ਟੀਚੇ ਹਾਸਲ ਕਰਨ ਵੱਲ ਪ੍ਰੇਰਿਤ ਕਰਨਾ ਹੈ।’’
ਭਲਾਈ ਸਕੀਮਾਂ ਦੀ ਕਵਰੇਜ ਦੇ ਵਿਸਥਾਰ ਬਾਰੇ ਦੱਸਦਿਆਂ ਉਨ੍ਹਾਂ ਕਿਹਾ, ‘‘ਪਹਿਲਾਂ ਪੰਜਾਬ ਦੇ ਸਿਰਫ਼ ਦੋ ਜ਼ਿਲ੍ਹੇ ਭਾਰਤ ਸਰਕਾਰ ਦੇ ਘੱਟ ਗਿਣਤੀ ਸਕਾਲਰਸ਼ਿਪ ਪ੍ਰੋਗਰਾਮ ਦਾ ਲਾਭ ਲੈਣ ਦੇ ਯੋਗ ਸਨ, ਪਰ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਇਸ ਯੋਜਨਾ ਨੂੰ ਹੁਣ ਸਾਰੇ ਜ਼ਿਲਿ੍ਹਆਂ ਵਿੱਚ ਵਧਾ ਦਿੱਤਾ ਗਿਆ ਹੈ।’’
ਇਨ੍ਹਾਂ ਯਤਨਾਂ ਦੀ ਅਗਵਾਈ ਕਰਨ ਵਾਲੀ ਡੂੰਘੀ ਸਮਾਜਿਕ ਚੇਤਨਾ ਦਾ ਜ਼ਿਕਰ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਬਾਬਾ ਸਾਹਿਬ ਅੰਬੇਡਕਰ ਵਰਗੇ ਸਮਾਜ ਸੁਧਾਰਕਾਂ ਅਤੇ ਸਿੱਖ ਧਰਮ ਦੀਆਂ ਸਿੱਖਿਆਵਾਂ ਨੇ ਜਾਤ ਦੇ ਆਧਾਰ ’ਤੇ ਵਿਤਕਰੇ ਨੂੰ ਖਤਮ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।’’
ਵਿਧਾਇਕ ਕੁਲਵੰਤ ਸਿੰਘ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ, ‘‘ਟੂਲ ਕਿੱਟਾਂ ਆਈ.ਟੀ.ਆਈ. ਸਿਖਿਆਰਥੀਆਂ ਨੂੰ ਸਵੈ-ਨਿਰਭਰ ਬਣਨ ਅਤੇ ਸਨਮਾਨ ਨਾਲ ਜੀਵਨ ਜਿਊਣ ਵਿੱਚ ਮਦਦ ਕਰਨਗੀਆਂ। ਪੰਜਾਬ ਸਰਕਾਰ ਸਾਰਿਆਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।’’
ਪ੍ਰਮੁੱਖ ਸਕੱਤਰ ਵੀ. ਕੇ. ਮੀਨਾ ਨੇ ਵਿਸਥਾਰ ਨਾਲ ਵਿਭਾਗ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਤੋਂ ਜਾਣੂ ਕਰਵਾਇਆ, ਜਦਕਿ ਡਾਇਰੈਕਟਰ ਵਿੰਮੀ ਭੁੱਲਰ ਨੇ ਮੌਜੂਦ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਯੋਜਨਾ ਦੇ ਮੁੱਖ ਪਹਿਲੂਆਂ ’ਤੇ ਚਾਨਣਾ ਪਾਇਆ।
ਏ.ਡੀ.ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਧੰਨਵਾਦ ਕੀਤਾ ਅਤੇ ਕਮਜ਼ੋਰ ਵਰਗਾਂ ਲਈ ਭਲਾਈ ਯੋਜਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ।

punjab-ranks-2nd-nationally-in-sc-scholarship-disbursement-nearly-10-lakh-students-benefited-under-bhagwant-mann-govt-dr-baljit-kaur



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB