*ਆਪ ਦੇ ‘ਸ਼ਾਨਦਾਰ 4 ਸਾ" />

aap-s-4-wonderful-years-with-bhagwant-mann-campaign-ministers-and-mlas-take-bhagwant-mann-government-s-work-to-every-household-in-punjab

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

Mar27,2026 | Anupam | Chandigarh

*ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ* *ਪਿੰਡਾਂ ਤੋਂ ਸ਼ਹਿਰਾਂ ਤੱਕ, ਮੰਤਰੀ ਅਤੇ ਵਿਧਾਇਕ ਲੈ ਕੇ ਗਏ ‘ਆਪ’ ਸਰਕਾਰ ਦਾ ਰਿਪੋਰਟ ਕਾਰਡ, ਲੋਕਾਂ ਨੇ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਸ਼ਲਾਘਾ, 2027 ਲਈ ਸਮਰਥਨ ਦਾ ਦਿੱਤਾ ਭਰੋਸਾ* *ਹਰ ਘਰ ਭਗਵੰਤ ਮਾਨ ਸਰਕਾਰ ਦੁਆਰਾ ਲਿਆਂਦੀ ਤਬਦੀਲੀ ਨੂੰ ਮਹਿਸੂਸ ਕਰ ਰਿਹਾ ਹੈ, ਇਹ ਉਹ ਸ਼ਾਸਨ ਹੈ ਜਿਸ 'ਤੇ ਲੋਕ ਵਿਸ਼ਵਾਸ ਕਰ ਸਕਦੇ ਹਨ: ਬਰਿੰਦਰ ਗੋਇਲ* *ਬਿਹਤਰ ਸਕੂਲਾਂ ਤੋਂ ਲੈ ਕੇ ਭਰੋਸੇਯੋਗ ਬਿਜਲੀ ਤੱਕ, ਭਗਵੰਤ ਸਰਕਾਰ ਪੰਜਾਬ ਭਰ ਵਿੱਚ ਲੋਕਾਂ ਦੇ ਰੋਜ਼ਾਨਾ ਜੀਵਨ ਨੂੰ ਸੁਧਾਰ ਰਹੀ ਹੈ: ਹਰਭਜਨ ਸਿੰਘ ਈਟੀਓ* *ਇਹ ਮੁਹਿੰਮ ਦਰਸਾਉਂਦੀ ਹੈ ਕਿ ਕਿਵੇਂ ‘ਆਪ’ ਸਰਕਾਰ ਲੋਕਾਂ ਦੀ ਗੱਲ ਸੁਣਦੀ ਹੈ, ਉਨ੍ਹਾਂ ਦੀਆਂ ਲੋੜਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਪ੍ਰਤੀ ਜਵਾਬਦੇਹ ਰਹਿੰਦੀ ਹੈ: ਲਾਲ ਚੰਦ ਕਟਾਰੂਚੱਕ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣੀ ਰਾਜ ਵਿਆਪੀ ਪਹੁੰਚ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਨੂੰ ਜਾਰੀ ਰੱਖਿਆ। 'ਸੰਵਾਦ' ਪਹਿਲਕਦਮੀ ਦੇ ਦੂਜੇ ਦਿਨ ਪੰਜਾਬ ਭਰ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿੱਥੇ ਮੰਤਰੀਆਂ ਅਤੇ ਵਿਧਾਇਕਾਂ ਨੇ ਸਿੱਧੇ ਤੌਰ 'ਤੇ ਨਾਗਰਿਕਾਂ ਨਾਲ ਗੱਲਬਾਤ ਕੀਤੀ, ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਜਨਤਾ ਤੋਂ ਫੀਡਬੈਕ ਲਿਆ। ਕੈਬਨਿਟ ਮੰਤਰੀ ਬਰਿੰਦਰ ਗੋਇਲ, ਹਰਭਜਨ ਸਿੰਘ ਈਟੀਓ ਅਤੇ ਲਾਲ ਚੰਦ ਕਟਾਰੂਚੱਕ ਨੇ ਆਪਣੇ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਨੁੱਕੜ ਮੀਟਿੰਗਾਂ ਅਤੇ ਜਨਤਕ ਗੱਲਬਾਤ ਰਾਹੀਂ ਪਿਛਲੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ। ਲਹਿਰਾ ਵਿੱਚ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਨੇ ਜ਼ਮੀਨੀ ਪੱਧਰ 'ਤੇ ਅਸਲ ਤਬਦੀਲੀ ਲਿਆਉਣ 'ਤੇ ਧਿਆਨ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਲਾਭ ਹਰ ਘਰ ਤੱਕ ਪਹੁੰਚੇ। ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਵਿੱਚ ਸਿੱਖਿਆ, ਸਿਹਤ ਸੰਭਾਲ, ਬਿਜਲੀ, ਰੁਜ਼ਗਾਰ, ਬੁਨਿਆਦੀ ਢਾਂਚੇ ਅਤੇ ਕਾਨੂੰਨ ਵਿਵਸਥਾ ਵਿੱਚ ਸੁਧਾਰ ਸ਼ਾਮਲ ਹਨ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਸਿਰਫ਼ ਪ੍ਰਾਪਤੀਆਂ ਨੂੰ ਉਜਾਗਰ ਕਰਨ ਬਾਰੇ ਨਹੀਂ ਹੈ, ਸਗੋਂ ਨਾਗਰਿਕਾਂ ਨਾਲ ਸਿੱਧਾ ਸੰਚਾਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਸਮਝਣ ਬਾਰੇ ਵੀ ਹੈ। ਮੁਹਿੰਮ ਦੇ ਹਿੱਸੇ ਵਜੋਂ, ‘ਆਪ’ ਵਿਧਾਇਕਾਂ ਅਤੇ ਆਗੂਆਂ ਨੇ ਬਰਨਾਲਾ, ਰਾਜਰਾਣਾ (ਸਰਦੂਲਗੜ੍ਹ), ਮੋਮੀਆਂ (ਸ਼ੁਤਰਾਣਾ), ਬਾਹੋ ਯਾਤਰੀ (ਬਠਿੰਡਾ ਦਿਹਾਤੀ) ਅਤੇ ਗਿੱਦੜ (ਭੁੱਚੋ ਮੰਡੀ) ਸਮੇਤ ਕਈ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਪਹੁੰਚ ਕੀਤੀ। ਇਸੇ ਤਰ੍ਹਾਂ ਦੇ ਪ੍ਰੋਗਰਾਮ ਭਾਈ ਬਖਤੌਰ, ਘੁੰਮਣ ਕਲਾਂ, ਮਾਨਸਾ, ਕਸਮ ਭੱਟੀ (ਜੈਤੋ) ਅਤੇ ਲੁਧਿਆਣਾ ਪੂਰਬੀ ਵਿੱਚ ਵੀ ਕਰਵਾਏ ਗਏ। ਮੁਹਿੰਮ ਦੇ ਦੂਜੇ ਦਿਨ ਧੀਮਾਂ ਵਾਲੀ (ਕੋਟਕਪੂਰਾ), ਸਮਾਣਾ, ਖਿਆਲੀ (ਮਹਿਲ ਕਲਾਂ) ਅਤੇ ਬੱਲੂਆਣਾ ਦੇ ਕਈ ਇਲਾਕਿਆਂ ਵਿੱਚ ਵੀ ਮੀਟਿੰਗਾਂ ਕੀਤੀਆਂ ਗਈਆਂ, ਜਿੱਥੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਭਰਵਾਂ ਸਮਰਥਨ ਦਿੱਤਾ। ਮੁਹਿੰਮ ਦਾ ਹੋਰ ਵਿਸਥਾਰ ਕਰਦੇ ਹੋਏ ਬੁੱਘਰ (ਮੌੜ ਮੰਡੀ), ਪਟਿਆਲਾ ਸ਼ਹਿਰੀ, ਭੁੱਚੋ ਮੰਡੀ, ਜਲੰਧਰ ਕੈਂਟ, ਤਲਵੰਡੀ ਸਾਬੋ ਅਤੇ ਸੁੰਦਰਚੱਕ (ਭੋਆ) ਵਿੱਚ ਗੱਲਬਾਤ ਕੀਤੀ ਗਈ, ਜਿੱਥੇ ਨਾਗਰਿਕਾਂ ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਧੰਨਵਾਦ ਪ੍ਰਗਟਾਇਆ। ਇਸ ਮੁਹਿੰਮ ਵਿੱਚ ਜਨਤਾ ਦੀ ਭਾਰੀ ਸ਼ਮੂਲੀਅਤ ਦੇਖਣ ਨੂੰ ਮਿਲੀ। ਲੋਕਾਂ ਨੇ ਵੱਖ-ਵੱਖ ਖੇਤਰਾਂ ਵਿੱਚ ਦਿਖਾਈ ਦੇ ਰਹੀ ਤਬਦੀਲੀ ਨੂੰ ਸਵੀਕਾਰ ਕੀਤਾ ਅਤੇ ਇਮਾਨਦਾਰ ਤੇ ਲੋਕ-ਪੱਖੀ ਸ਼ਾਸਨ ਲਈ ਸਰਕਾਰ ਦੀ ਤਾਰੀਫ਼ ਕੀਤੀ। ਕਈ ਥਾਵਾਂ 'ਤੇ ਵਸਨੀਕਾਂ ਨੇ ਸਮੂਹਿਕ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਇਆ ਅਤੇ 2027 ਵਿੱਚ ਇੱਕ ਵਾਰ ਫਿਰ ਪੰਜਾਬ ਦੀ ਵਾਗਡੋਰ ਆਮ ਆਦਮੀ ਪਾਰਟੀ ਨੂੰ ਸੌਂਪਣ ਲਈ ਸਮਰਥਨ ਦਾ ਐਲਾਨ ਕੀਤਾ।

aap-s-4-wonderful-years-with-bhagwant-mann-campaign-ministers-and-mlas-take-bhagwant-mann-government-s-work-to-every-household-in-punjab



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB