*ਪੀ.ਐਮ.ਈ.ਜੀ.ਪੀ ਅਧੀਨ 457 ਇਕਾਈਆਂ ਸਥਾਪਤ, 5,000 ਤੋਂ ਵੱ" />

punjab-khadi-and-village-industries-board-reviews-achievements-and-progress-of-schemes-for-fy-2025-26

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

Apr2,2026 | Narinder Kumar | Chandigarh

*ਪੀ.ਐਮ.ਈ.ਜੀ.ਪੀ ਅਧੀਨ 457 ਇਕਾਈਆਂ ਸਥਾਪਤ, 5,000 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ — ਗਗਨਦੀਪ ਸਿੰਘ ਕਾਕੂ ਆਹਲੂਵਾਲੀਆ*

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ, ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਦਫਤਰ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ।
ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਨੇ ਮਹੱਤਵਪੂਰਨ ਉਪਲੱਬਧੀਆਂ ਹਾਸਲ ਕੀਤੀਆ ਹਨ।
ਉਹਨਾਂ ਕਿਹਾ ਕਿ ਬੋਰਡ ਦੀਆਂ ਯੋਜਨਾਵਾਂ ਸਦਕੇ ਪੇਂਡੂ ਅਰਥਵਿਵਸਥਾ ਨੂੰ ਮਜਬੂਤ ਕਰਨ ਦੇ ਨਾਲ ਨਾਲ ਬੇਰੋਜਗਾਰ ਨੌਜਵਾਨਾਂ ਨੂੰ ਸਵੈ-ਰੋਜਗਾਰ ਦੇ ਮੌਕੇ ਵੀ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੋਰਾਨ ਬੋਰਡ ਵੱਲੋ ਪੀ.ਐਮ.ਈ.ਜੀ.ਪੀ ਸਕੀਮ ਅਧੀਨ 457 ਇਕਾਈਆ ਸਥਾਪਤ ਕਰਕੇ 5027 ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ। ਇਹਨਾਂ 457 ਇਕਾਈਆ ਦੇ ਲਾਭਪਾਤਰੀਆ ਨੂੰ 32 ਕਰੋੜ 77 ਲੱਖ 85 ਹਜਾਰ ਰੁਪਏ ਦੀ ਸਬਸਿਡੀ ਵੀ ਦਿੱਤੀ ਗਈ। ਇਹਨਾ ਵਿੱਚੋ ਲਗਭਗ 100 ਇਕਾਈਆ 1 ਲੱਖ ਤੋਂ 10 ਲੱਖ ਰੁਪਏ ਤੱਕ ਅਤੇ 10 ਤੋਂ 24 ਲੱਖ ਰੁਪਏ ਦੀਆਂ 204 ਇਕਾਈਆਂ ਅਤੇ 153 ਇਕਾਈਆਂ 25 ਲੱਖ ਰੁਪਏ ਤੋ 1 ਕਰੋੜ ਤੱਕ ਦੀ ਲਾਗਤ ਵਾਲੀਆ ਇਕਾਈਆਂ ਸਥਾਪਤ ਕੀਤੀਆ ਗਈਆ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿੱਤੀ ਸਾਲ 2026-27 ਲਈ ਨਿਰਧਾਰਤ ਟੀਚੇ ਦੀ ਪ੍ਰਾਪਤੀ ਲਈ ਪੁਰਜੋਰ ਯਤਨ ਕੀਤੇ ਜਾਣ ਅਤੇ ਬੋਰਡ ਦੀਆ ਸਾਰੀਆ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਹਰ ਜਿਲ੍ਹੇ ਤੇ ਪਿੰਡ ਤੱਕ ਇਹਨਾ ਦੀ ਪਹੁੰਚ ਬਣਾਈ ਜਾਵੇ ਤਾਂ ਜੋ ਵੱਧ ਤੋ ਵੱਧ ਬੇਰੋਜਗਾਰ ਨੋਜਵਾਨਾਂ ਨੂੰ ਲਾਭ ਮਿਲ ਸਕੇ।
ਇਸ ਮੌਕੇ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਰਮਨਦੀਪ ਸਿੰਘ, ਅਤੇ ਸਪਰਡੰਟ ਸ੍ਰੀ ਦਵਿੰਦਰ ਸਿੰਘ, ਸੀਨੀਅਰ ਕੰਨਸੰਲਟੈਂਟ ਸ੍ਰੀ ਅਮਿਤ ਚੋਪੜਾ, ਸ੍ਰੀ ਅਪ੍ਰਿਤ ਗੁਪਤਾ, ਸ੍ਰੀ ਜੀਆ ਸ਼ਾਹ, ਸ੍ਰੀ ਗੁਰਜੰਟ ਸਿੰਘ ਪੂੰਨੀਆਂ, ਸ੍ਰੀਮਤੀ ਮੰਜੂ ਸ਼ਰਮਾਂ,ਸ੍ਰੀਮਤੀ ਅਮਿਤਪ੍ਰੀਤ ਕੌਰ, ਮਿਸ.ਰਾਧਿਕਾ ਅਤੇ ਸ੍ਰੀ ਸੰਦੀਪ ਸਿੰਘ ਆਦਿ ਮੌਜੂਦ ਸਨ।

punjab-khadi-and-village-industries-board-reviews-achievements-and-progress-of-schemes-for-fy-2025-26



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB