cm-bhagwant-singh-mann-led-cabinet-clears-amendment-to-anti-beadbi-law-to-make-punishments-more-stringent-deter-beadbi-of-sri-guru-granth-sahib-ji

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

Apr11,2026 | Narinder Kumar | Chandigarh

*ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਪਵਿੱਤਰਤਾ ਕਾਇਮ ਰੱਖਣ ਲਈ ਉਮਰ ਕੈਦ ਸਮੇਤ ਸਖਤ਼ ਸਜ਼ਾਵਾਂ ਦੀ ਵਿਵਸਥਾ*

*ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਪੋਵੇਗਾ*



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਇਹ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ।
ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਖੁਲਾਸਾ ਕੀਤਾ, “ਬੀਤੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਸਮਾਜ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੋਇਆ।” ਭਾਵੇਂ ਕਿ ਭਾਰਤੀ ਨਿਆਂਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਸਲਿਆਂ ਨਾਲ ਨਿਪਟਦੀਆਂ ਹਨ ਪਰ ਇਹ ਧਾਰਾਵਾਂ ਅਜਿਹੇ ਗੁਨਾਹ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਣ ਲਈ ਸਖ਼ਤ ਸਜ਼ਾਵਾਂ ਦੀ ਢੁਕਵੀਂ ਵਿਵਸਥਾ ਨਹੀਂ ਦਰਸਾਉਂਦੀਆਂ।
ਬੜੇ ਗਹੁ ਨਾਲ ਕੀਤੇ ਗਏ ਵਿਚਾਰ-ਵਟਾਂਦਰੇ ਅਤੇ ਸਲਾਹ ਮਸ਼ਵਰੇ ਤੋਂ ਬਾਅਦ ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ਅਤੇ ਸਮਾਜ ਵਿੱਚ ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦਾ ਫੈਸਲਾ ਲਿਆ ਹੈ।
ਇਨ੍ਹਾਂ ਅਪਰਾਧਾਂ ਦੀ ਗੰਭੀਰਤਾ ਦੇ ਸੰਦਰਭ ਵਿੱਚ ਅਤੇ ਫਿਰਕੂ ਸਦਭਾਵਨਾ ਤੇ ਧਾਰਮਿਕ ਪਵਿੱਤਰਤਾ ਦੀ ਰਾਖੀ ਲਈ ਮੰਤਰੀ ਮੰਡਲ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਦਾ ਫੈਸਲਾ ਕੀਤਾ। ਇਸ ਨਾਲ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਜ਼ਾਵਾਂ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਇਹ ਪ੍ਰਸਤਾਵਿਤ ਕਾਨੂੰਨ ਬਦਨੀਅਤ ਲੋਕਾਂ ਵਿਰੁੱਧ ਸਖ਼ਤੀ ਨਾਲ ਨਿਪਟੇਗਾ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਵਿੱਚ ਵੱਡਾ ਯੋਗਦਾਨ ਪਾਵੇਗਾ।

pbpunjab additional image pbpunjab additional image

cm-bhagwant-singh-mann-led-cabinet-clears-amendment-to-anti-beadbi-law-to-make-punishments-more-stringent-deter-beadbi-of-sri-guru-granth-sahib-ji



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB