ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਵਿੱਤਰ ਧਰਤੀ ਨੇ ਸੰਤਾਂ, ਮਹਾਂਪੁਰਸ਼ਾਂ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ, ਪਰ ਬੜੀ ਮੰਦਭਾਗੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਤਸਕਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਇਸ ਸੂਬੇ ਨੂੰ ਆਪਣਾ ਟਿਕਾਣਾ ਬਣਾਇਆ। ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦਾ ਭੁਗਤਾਨ ਕਰਨਾ ਪਵੇਗਾ। ਸੂਬੇ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਆਪਣੀਆਂ ਬਦਨੀਤੀਆਂ ਦੀ ਕੀਮਤ ਚੁਕਾਉਣੀ ਪਵੇਗੀ ਅਤੇ ‘ਆਪ’ ਸਰਕਾਰ ਉਨ੍ਹਾਂ ਦੇ ਮਾੜੇ ਕੰਮਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗੀ।”
ਉਨ੍ਹਾਂ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦੀ ਕਠਪੁਤਲੀ ਬਣਕੇ ਰਿਹਾ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਉਨਾਂ ਨੂੰ ‘ਸਰ’ ਦੀ ਉਪਾਧੀ ਦਿੱਤੀ ਸੀ। ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ’ਤੇ ਸੱਦ ਕੇ ਸਨਮਾਨਿਤ ਕੀਤਾ ਸੀ। ਅਜਿਹੇ ਕੰਮ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਦੋਗਲੇ ਕਿਰਦਾਰ ਦਾ ਪ੍ਰਤੱਖ ਪ੍ਰਮਾਣ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਿਰਫ ਇੱਥੇ ਹੀ ਨਹੀਂ, ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ ’ਤੇ ਉੱਕਰੇ ਪਏ ਹਨ। ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।”
ਉਨ੍ਹਾਂ ਕਿਹਾ, “2027 ਵਿੱਚ ਹੋਣ ਵਾਲੀਆਂ ਸੂਬਾ ਵਿਧਾਨ ਸਭਾ ਚੋਣਾਂ ਵਿੱਚ, ਲੋਕਾਂ ਕੋਲ ਤਿੰਨ ਕਲਮਾਂ ਚੁਣਨ ਦਾ ਮੌਕਾ ਹੋਵੇਗਾ। ਪਹਿਲੀ ਕਲਮ ਕਾਂਗਰਸ ਦੀ ਹੈ, ਜਿਸ ਵਿੱਚ ਲਾਲ ਸਿਆਹੀ ਹੈ ਜੋ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ, 1984 ਦੀ ਨਸਲਕੁਸ਼ੀ ਅਤੇ ਹੋਰ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਸਟੈਂਡਾਂ ਦਾ ਪ੍ਰਤੀਕ ਹੈ। ਦੂਜੀ ਕਲਮ ਅਕਾਲੀਆਂ ਦੀ ਹੈ, ਜਿਸ ਵਿੱਚ ਸਿਰਫ਼ ਇੱਕ ਸਿਆਹੀ ਹੈ ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਤੀਜੀ ਕਲਮ ’ਆਪ’ ਦੀ ਹੈ ਜੋ ਹਰ ਗੁਜ਼ਰਦੇ ਦਿਨ ਮਾਰਗ-ਦਰਸ਼ਕ ਪਹਿਲਕਦਮੀਆਂ ਕਰਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਰਾਹ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਹਰ ਖੇਤਰ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਰਕੇ ਹਰ ਖੇਤਰ ਵਿੱਚ ਪੂਰੇ ਸੂਬੇ ਦੀ ਨੁਹਾਰ ਬਦਲੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਸਨੂੰ ਲੋਕਾਂ ਦੀ ਭਲਾਈ ’ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਪਹੁੰਚ ਰਿਹਾ ਹੈ।”
ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਵੱਲੋਂ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ, ਬੰਦ ਕੀਤੇ ਟੋਲ ਪਲਾਜ਼ਿਆਂ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਅਤੇ ਬੁਨਿਆਦੀ ਢਾਂਚੇ ਉਸਾਰੇ ਜਾ ਰਹੇ ਹਨ। ਆਪ ਸਰਕਾਰ ਵੱਲੋਂ ਸੱਤਾ ਸੰਭਾਲਣ ਸਮੇਂ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਪਰ ਅੱਜ 71 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਝੋਨੇ ਅਗਾਮੀ ਦੇ ਸੀਜ਼ਨ ਤੱਕ ਇਸਨੂੰ 90 ਫੀਸਦ ਤੱਕ ਵਧਾ ਦਿੱਤਾ ਜਾਵੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਸੂਬੇ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। ਇਸ ਯੋਜਨਾ ਤਹਿਤ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਗਭਗ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ। ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।”
ਉਨ੍ਹਾਂ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਪੂਰੀ ਸਮਝਦਾਰੀ ਨਾਲ ਵਰਤਿਆ ਜਾ ਰਿਹਾ ਹੈ। ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਅਤੇ ਬਾਕੀ ਵਰਗਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।”
ਉਨ੍ਹਾਂ ਕਿਹਾ, “ਆਪ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਪੰਜਾਬ ਵਿੱਚ 43,000 ਕਿਲੋਮੀਟਰ ਲਿੰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਹਨਾਂ ਸੜਕਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਸਾਰਾ ਪੈਸਾ ਸੂਬੇ ਦੇ ਲੋਕਾਂ ਦਾ ਹੈ ਅਤੇ ਇਹ ਉਨ੍ਹਾਂ ਦੀ ਭਲਾਈ 'ਤੇ ਖਰਚ ਕੀਤਾ ਜਾ ਰਿਹਾ ਹੈ। ਕਰਦਾਤਾਵਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਭਾਵੇਂ 'ਆਪ' ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਪਰ ਅੱਗੇ ਵਧਣ ਲਈ ਯਤਨ ਜਾਰੀ ਰਹਿਣਗੇ। ਦੂਜੀਆਂ ਸਿਆਸੀ ਪਾਰਟੀਆਂ ਆਪਣੀਆਂ ਸਟੇਜਾਂ 'ਤੇ ਸੱਤਾ ਹੜੱਪਣ ਦੀਆਂ ਚਾਲਾਂ ਚੱਲ ਰਹੀਆਂ ਹਨ ਪਰ ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਸਮੁੱਚੇ ਵਿਕਾਸ ਦੀ ਗੱਲ ਕਰਦੇ ਹਾਂ।”
ਸਰਹੱਦੀ ਕਿਸਾਨਾਂ ਲਈ ਵੱਡੀ ਰਾਹਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਆਪ ਸਰਕਾਰ ਦੇ ਠੋਸ ਯਤਨਾਂ ਸਦਕਾ ਭਾਰਤ ਸਰਕਾਰ ਨੇ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ 300 ਮੀਟਰ ਦੇ ਅੰਦਰ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਨਾਲ ਲੱਖਾਂ ਏਕੜ ਜ਼ਮੀਨ 'ਤੇ ਬਿਨਾਂ ਕਿਸੇ ਪਾਬੰਦੀ ਤੋਂ ਖੇਤੀ ਕੀਤੀ ਜਾ ਸਕੇਗੀ।"
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB