- ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋ" />

yudh-nashian-virudh-cyclothon-calls-upon-every-section-of-society-to-unite-against-drug-abuse

ਯੁੱਧ ਨਸ਼ਿਆਂ ਵਿਰੁੱਧ ; ਸਾਈਕਲੋਥਾਨ ਰਾਹੀਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਹੋਣ ਦਾ ਦਿੱਤਾ ਸੱਦਾ

Apr18,2026 | Narinder Kumar | Jalandhar

- ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ 'ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

- ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈਸਹੁੰ


ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਅੱਜ ‘ਸਾਈਕਲੋਥਾਨ 4.0’ ਕਰਵਾਈ ਗਈ।
ਸਾਈਕਲੋਥਾਨ ਵਿੱਚ ਕਰੀਬ 2 ਹਜ਼ਾਰ ਭਾਗੀਦਾਰਾਂ ਨੇ ਹਿੱਸਾ ਲੈਂਦਿਆਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਾਈਕਲੋਥਾਨ ਨੂੰ ਏ.ਪੀ.ਜੇ. ਸਕੂਲ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਖੁਦ ਵੀ ਸਾਈਕਲੋਥਾਨ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਮਜ਼ਬੂਤ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਵਿੱਢੀ ਹੋਈ ਹੈ, ਜਿਸ ਵਿੱਚ ਹਰ ਵਰਗ ਦੇ ਲੋਕਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਨਹੀਂ ਜਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਖਿਲਾਫ਼ ਇਕਜੁੱਟ ਕਰਨ ਅਤੇ ਖਾਸ ਕਰ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਗਤੀਵਿਧੀਆਂ ਤਹਿਤ ਇਹ ਉਪਰਾਲਾ ਕੀਤਾ ਗਿਆ ਹੈ, ਜਿਸ ਨੂੰ ਜਲੰਧਰ ਵਾਸੀਆਂ ਨੇ ਭਰਵਾਂ ਹੁੰਗਾਰਾਂ ਦਿੰਦਿਆਂ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਨਸ਼ਿਆਂ ਦੇ ਕੋਹੜ ਨੂੰ ਵੱਢਣ ਲਈ ਪੰਜਾਬ ਸਰਕਾਰ ਦੇ ਨਾਲ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਥੇ ਨਸ਼ਿਆਂ ਖਿਲਾਫ਼ ਲਗਾਤਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਵਿਆਪਕ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਾਇਆ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਉਪਰਾਲੇ ਵਿੱਚ ਸਹਿਯੋਗ ਦੇਣ ਲਈ ਸ਼੍ਰੀ ਵਾਲੀਆ ਨੇ ਏ.ਪੀ.ਜੇ. ਸਕੂਲ ਅਤੇ ਪ੍ਰਿੰਸੀਪਲ ਡਾ. ਰਾਜੇਸ਼ ਚੰਦੇਲ ਦੀ ਸ਼ਲਾਘਾ ਕੀਤੀ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਕੂਲ ਵਿੱਚ ਮੌਜੂਦ ਭਾਗੀਦਾਰਾਂ ਅਤੇ ਹੋਰਨਾਂ ਨੂੰ ਨਸ਼ਿਆਂ ਖਿਲਾਫ਼ ਲੜਨ ਤੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਸਹੁੰ ਵੀ ਚੁਕਾਈ।
ਉਪਰੰਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਈਕਲੋਥਾਨ ਵਿੱਚ ਜਲੰਧਰ ਤੋਂ ਇਲਾਵਾ ਲੁਧਿਆਣਾ, ਹੁਸ਼ਿਆਰਪੁਰ ਸਮੇਤ ਪੰਜਾਬ ਦੇ ਹੋਰ ਜ਼ਿਲ੍ਹਿਆਂ ਤੋਂ ਆਏ ਭਾਗੀਦਾਰਾਂ ਨੇ ਵੀ ਹਿੱਸਾ ਲਿਆ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਊਰਜਾ ਨਾਲ ਭਰੇ ਇਹ ਨੌਜਵਾਨ ਸਮਾਜ ਲਈ ਚਾਨਣ ਮੁਨਾਰਾ ਬਣਨਗੇ ਅਤੇ ਨਸ਼ਿਆਂ ਖਿਲਾਫ਼ ਘਰ-ਘਰ ਸੁਨੇਹਾ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਜਿੱਥੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਜਾਗਰੂਕਤਾ ਗਤੀਵਿਧੀਆਂ ਵੀ ਆਰੰਭੀਆਂ ਗਈਆਂ ਹਨ। ਇਸ ਤੋਂ ਇਲਾਵਾ ਨਸ਼ੇ ਦੀ ਦਲਦਲ ਵਿੱਚ ਫਸੇ ਮਰੀਜ਼ਾਂ ਨੂੰ ਬਾਹਰ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਕਿੱਤਾਮੁਖੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੇ ਪੈਰਾਂ ਸਿਰ ਖੜ੍ਹੇ ਹੋ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਹੋ ਸਕਣ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਖਿਲਾਫ਼ ਸਭ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਇਸ ਤੋਂ ਬਾਅਦ ਸਾਈਕਲੋਥਾਨ ਵਿੱਚ ਹਿੱਸਾ ਲੈਣ ਵਾਲੇ ਭਾਗੀਦਾਰ ਸਾਈਕਲ ਕਲੱਬਾਂ ਤੋਂ ਇਲਾਵਾ ਸਾਈਕਲੋਥਾਨ ਨੂੰ ਸਫ਼ਲ ਬਣਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਸਾਈਕਲੋਥਾਨ ਵਿੱਚ ਹਿੱਸਾ ਲੈਣ ਵਾਲੇ ਸਭ ਤੋਂ ਛੋਟੀ ਉਮਰ ਦੇ ਸਾਈਕਲ ਸਵਾਰਾਂ ਦਾ ਵੀ ਸਨਮਾਨ ਕੀਤਾ ਗਿਆ। ਰੈੱਡ ਕਰਾਸ ਅਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਵੀ ਸਾਈਕਲੋਥਾਨ ਵਿੱਚ ਭਾਗ ਲਿਆ।
ਪ੍ਰਸਿੱਧ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਨਸ਼ਿਆਂ ਖਿਲਾਫ਼ ਬੋਲੀਆਂ ਪਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ, ਫਿੱਟ ਬਾਈਕਸ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ, ਵਾਈਸ ਚੇਅਰਮੈਨ ਦਲਿਤ ਵਿਕਾਸ ਬੋਰਡ ਅਜੇ ਪਾਲ ਵਾਲਮੀਕਿ, ਪ੍ਰਿੰਸੀਪਲ ਡਾ. ਰਾਜੇਸ਼ ਚੰਦੇਲ, ਏ.ਡੀ.ਸੀ.ਪੀ. ਜਯੰਤ ਪੁਰੀ, ਐਸ.ਡੀ.ਐਮ. ਜਲੰਧਰ-1 ਨਵਦੀਪ ਸਿੰਘ, ਐਸ.ਡੀ.ਐਮ. ਜਲੰਧਰ-2 ਸ਼ਾਇਰੀ ਮਲਹੋਤਰਾ, ਐਸ.ਡੀ.ਐਮ. ਆਦਮਪੁਰ ਲਾਲ ਵਿਸ਼ਵਾਸ ਬੈਂਸ, ਐਸ.ਡੀ.ਐਮ. ਫਿਲੌਰ ਦੀਪਕ ਭਾਟੀਆ, ਏ.ਸੀ.ਪੀ. ਅਸ਼ੋਕ ਮੀਨਾ, ਸਹਾਇਕ ਕਮਿਸ਼ਨਰ (ਜ) ਆਸ਼ਾ ਰਾਣੀ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਮਾਡਲ ਟਾਊਨ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਦੁੱਗਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਸਾਈਕਲੋਥਾਨ ਤਿੰਨ ਸ਼੍ਰੇਣੀਆਂ 5 ਕਿਲੋਮੀਟਰ, 10 ਕਿਲੋਮੀਟਰ ਅਤੇ 21 ਕਿਲੋਮੀਟਰ ਵਿੱਚ ਕਰਵਾਈ ਗਈ,ਜੋ ਏ.ਪੀ.ਜੇ. ਸਕੂਲ ਮਾਡਲ ਟਾਊਨ ਤੋਂ ਸ਼ੁਰੂ ਹੋ ਕੇ ਨਿਰਧਾਰਿਤ ਰੂਟ ਤੈਅ ਕਰਦੇ ਹੋਏ ਮੁੜ ਏ.ਪੀ.ਜੇ. ਸਕੂਲ ਪਹੁੰਚ ਕੇ ਸਮਾਪਤ ਹੋਈ, ਜਿਥੇ ਭਾਗੀਦਾਰਾਂ ਦਾ ਪਹੁੰਚਣ ‘ਤੇ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ।
21 ਕਿਲੋਮੀਟਰ ਸਾਈਕਲੋਥਾਨ ਏ.ਪੀ.ਜੇ. ਸਕੂਲ ਮਾਡਲ ਟਾਊਨ, ਗੀਤਾ ਮੰਦਿਰ, ਈ.ਡੀ. ਦਫ਼ਤਰ, ਬਿੱਟੂ ਪਰਦੇਸੀ, ਸ਼ਹੀਦ ਮੇਜਰ ਕਪਿਲ ਵਿਨਾਇਕ ਚੌਕ, ਤਾਜ ਫਾਸਟ ਫੂਡ (ਅਰਬਨ ਇਸਟੇਟ-2), ਹਵੇਲੀ-ਕਿਊਰੋ ਰੋਡ, ਵਾਈਟ ਡਾਇਮੰਡ, ਸੀ.ਟੀ. ਸ਼ਾਹਪੁਰ ਕੈਂਪਸ ਤੋਂ ਵਾਪਸ ਏ.ਪੀ.ਜੇ. ਸਕੂਲ ਵਿਖੇ ਪਹੁੰਚ ਕੇ ਸਮਾਪਤ ਹੋਈ। ਜਦਕਿ 10 ਕਿਲੋਮੀਟਰ ਸਾਈਕਲੋਥਾਨ ਉਕਤ ਰੂਟ ‘ਤੇ ਵਾਈਟ ਡਾਇਮੰਡ ਤੋਂ ਮੁੜ ਕੇ ਵਾਪਸ ਏ.ਪੀ.ਜੇ. ਸਕੂਲ ਪਹੁੰਚੀ। ਇਸੇ ਤਰ੍ਹਾਂ 5 ਕਿਲੋਮੀਟਰ ਸਾਈਕਲੋਥਾਨ ਵੀ ਇਸੇ ਰੂਟ ‘ਤੇ ਤਾਜ ਫਾਸਟ ਫੂਡ ਤੋਂ ਵਾਪਸ ਮੁੜ ਕੇ ਏ.ਪੀ.ਜੇ. ਸਕੂਲ ਵਿਖੇ ਪਹੁੰਚ ਕੇ ਸਮਾਪਤ ਹੋਈ।
ਸਾਈਕਲੋਥਾਨ ਵਿੱਚ ਪੰਕਜ ਗੌਤਮ, ਮਨਦੀਪ ਪ੍ਰਭਾਕਰ ਤੇ ਬਲਰਾਜ ਚੌਹਾਨ ਸਮੇਤ ਹੋਰ ਪ੍ਰਮੁੱਖ ਸਾਈਕਲਿਸਟਾਂ ਨੇ ਵੀ ਭਾਗ ਲਿਆ।

yudh-nashian-virudh-cyclothon-calls-upon-every-section-of-society-to-unite-against-drug-abuse



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB