Punjab-Chief-Minister-Bhagwant-Mann

ਨਵੇਂ ਯੁੱਗ ਦੀ ਸ਼ੁਰੂਆਤ: ਮੁੱਖ ਮੰਤਰੀ ਨੇ 12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਅਧਿਆਪਕ ਵਰਗ ਨਾਲ ਕੀਤਾ ਵੱਡਾ ਵਾਅਦਾ ਪੁਗਾਇਆ

Jul28,2023 | Narinder Kumar | Chandigarh

ਕਿਹਾ; “ਮੈਂ ਅਧਿਆਪਕ ਵਰਗ ਨੂੰ ਦਰਪੇਸ਼ ਹਰ ਮੁੱਦੇ ਦੇ ਹੱਲ ਲਈ ਮੌਜੂਦ” ਪੁਰਾਣੇ ਆਗੂਆਂ ਦੇ ਮਹਿਲਨੁਮਾ ਘਰਾਂ ਦੇ ਉਲਟ, ਲੋਕਾਂ ਦਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਮੇਰੀ ਜਾਇਦਾਦ: ਮੁੱਖ ਮੰਤਰੀ

ਸਰਕਾਰੀ ਸਕੂਲਾਂ ਦੇ 20,000 ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦੇ ਪਾਇਲਟ ਪ੍ਰਾਜੈਕਟ ਲਈ 21 ਕਰੋੜ ਰੁਪਏ ਜਾਰੀ

ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤੇ ਵੱਡੇ ਵਾਅਦਾ ਨੂੰ ਪੂਰਾ ਕਰ ਦਿਖਾਇਆ ਹੈ। ਇੱਥੇ ਟੈਗੋਰ ਥੀਏਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਣਾਂ ਨੂੰ ਪਾਰ ਕਰਦਿਆਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ `ਤੇ ਜ਼ੋਰ ਦਿੱਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਉਪਰਾਲਿਆਂ ਸਦਕਾ ਹੀ ਅੱਜ ਇਹ ਇਤਿਹਾਸਕ ਦਿਨ ਦੇਖਣ ਨੂੰ ਮਿਲ ਰਿਹਾ ਹੈ। ਹੋਰ ਮੁਲਾਜ਼ਮਾਂ ਨਾਲ ਆਪਣੀ ਭਾਵੁਕ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਮੁਲਾਜ਼ਮ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਇਹ ਆਖਦਿਆਂ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੌਜੂਦ ਹਨ, ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਅਧਿਆਪਕ ਦੇ ਪੁੱਤਰ ਹੋਣ ਦੇ ਨਾਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਅਧਿਆਪਕਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ। ਇਕ ਕਲਾਕਾਰ ਵਜੋਂ ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਰਹੱਦੀ ਪਿੰਡ ਦੀ ਇਕ ਲੜਕੀ ਦੀ ਜ਼ਿੰਦਗੀ ਬਦਲਣ ਦਾ ਕਿੱਸਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਸ ਲੜਕੀ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਉਨ੍ਹਾਂ ਦੇ ਨਿਮਾਣੇ ਯਤਨਾਂ ਸਦਕਾ ਉਸ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਅਤੇ ਉਸ ਨੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ। ਉਨ੍ਹਾਂ ਕਿਹਾ ਕਿ ਜੇ ਇਕ ਕਲਾਕਾਰ ਅਜਿਹਾ ਕਰ ਸਕਦਾ ਹੈ ਤਾਂ ਸੂਬੇ ਦਾ ਮੁਖੀ ਤਾਂ ਹੋਰ ਵੀ ਬਹੁਤ ਕੁਝ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਨ੍ਹਾਂ ਅਧਿਆਪਕਾਂ ਨੂੰ ਨਿਗੂਣੀਆਂ ਤਨਖ਼ਾਹਾਂ `ਤੇ ਕੰਮ ਕਰਨਾ ਪਿਆ ਅਤੇ ਪੁਰਾਣੀਆਂ ਸਰਕਾਰਾਂ ਦੀ ਬੇਰੁਖ਼ੀ ਕਾਰਨ ਉਨ੍ਹਾਂ ਨੂੰ ਆਪਣੇ ਜਾਇਜ਼ ਹੱਕਾਂ ਲਈ ਪ੍ਰਦਰਸ਼ਨ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਮਨਰੇਗਾ ਅਧੀਨ ਕੰਮ ਕਰਦੇ ਮਜ਼ਦੂਰਾਂ ਨੂੰ ਵੀ ਅਧਿਆਪਕਾਂ ਨਾਲੋਂ ਵੱਧ ਤਨਖਾਹਾਂ ਮਿਲਦੀਆਂ ਸਨ। ਉਨ੍ਹਾਂ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਹ ਕੌਮ ਨਿਰਮਾਤਾਵਾਂ `ਤੇ ਅੱਤਿਆਚਾਰ ਨਹੀਂ ਤਾਂ ਹੋਰ ਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ `ਤੇ ਕੋਈ ਅਹਿਸਾਨ ਨਹੀਂ ਹੈ, ਸਗੋਂ ਸੂਬੇ ਅਤੇ ਜਨਤਾ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ `ਤੇ ਇੰਨਾ ਭਰੋਸਾ ਜਤਾਇਆ ਹੈ ਅਤੇ ਉਹ ਇਸ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਦੇ ਨਾਂ ਅੱਗਿਓਂ ‘ਕੱਚੇ’ ਸ਼ਬਦ ਹਮੇਸ਼ਾ ਲਈ ਹਟ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ ਪੰਜ ਫੀਸਦੀ ਤਨਖ਼ਾਹ ਵਾਧੇ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਫੈਸਲਾ ਕੀਤਾ ਹੈ ਕਿ ਅਧਿਆਪਕ ਸਿਰਫ਼ ਅਧਿਆਪਨ ਕਾਰਜ ਨਾਲ ਸਬੰਧਤ ਸੇਵਾ ਨਿਭਾਉਣਗੇ ਅਤੇ ਉਨ੍ਹਾਂ ਦੀ ਕਿਸੇ ਗੈਰ-ਅਧਿਆਪਨ ਕਾਰਜ ਲਈ ਡਿਊਟੀ ਨਹੀਂ ਲਗਾਈ ਜਾਵੇਗੀ। ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਮਰਦਮਸ਼ੁਮਾਰੀ ਲਈ 66,000 ਅਧਿਆਪਕਾਂ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਉਨ੍ਹਾਂ ਵੱਲੋਂ ਸਪੱਸ਼ਟ ਸ਼ਬਦਾਂ ਵਿੱਚ ਇਨਕਾਰ ਕਰ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਨੂੰ ਇਸ ਮੰਤਵ ਲਈ ਬੇਰੋਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਸਰਕਾਰੀ ਕੰਮਕਾਜ ਕਰਨ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਵਿਕਾਸ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਫੈਸਲੇ ਸਿਰਫ਼ ਉਹੀ ਵਿਅਕਤੀ ਲੈ ਸਕਦਾ ਹੈ ਜੋ ਜ਼ਮੀਨੀ ਪੱਧਰ `ਤੇ ਲੋਕਾਂ ਨਾਲ ਜੁੜਿਆ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਵੱਡੇ-ਵੱਡੇ ਘਰਾਂ ਵਿੱਚ ਰਹਿਣ ਵਾਲੇ ਆਗੂ ਅਜਿਹੇ ਫੈਸਲੇ ਨਹੀਂ ਲੈ ਸਕਦੇ ਕਿਉਂਕਿ ਉਹ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਉਨ੍ਹਾਂ ਕੋਲ ਇੰਨੇ ਵੱਡੇ ਘਰ ਨਹੀਂ ਹਨ ਪਰ ਲੋਕਾਂ ਦਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਾਰੀ ਜਾਇਦਾਦ ਅਤੇ ਖ਼ਜ਼ਾਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੇ ਲੋਕ ਉਨ੍ਹਾਂ ਦੇ ਨਾਲ ਹਨ ਤਾਂ ਪੈਸੇ ਅਤੇ ਧਨ-ਦੌਲਤ ਦੇ ਰੂਪ ਵਿੱਚ ਹੋਰ ਕਿਸੇ ਚੀਜ਼ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਆਪਣੇ ਕਾਰਜਕਾਲਾਂ ਦੇ ਆਖ਼ਰੀ ਸਮੇਂ ਥੋੜ੍ਹੀਆਂ-ਬਹੁਤੀਆਂ ਰਿਆਇਤਾਂ ਦੇ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸ਼ਾਸਨ ਦੌਰਾਨ ਲੋਕਾਂ ਨੂੰ ਲੁੱਟਿਆ ਹੈ ਅਤੇ ਕਦੇ ਵੀ ਉਨ੍ਹਾਂ ਦੀ ਭਲਾਈ ਲਈ ਕੋਈ ਵਿਸ਼ੇਸ਼ ਫੈਸਲੇ ਨਹੀਂ ਲਏ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਅਧਿਆਪਕ ਸੂਬੇ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਅਸੀਂ ਸਾਰੇ ਖ਼ੁਸ਼ਕਿਸਮਤ ਹਾਂ ਕਿ ਅਸੀਂ ਇਸ ਉੱਦਮ ਦਾ ਹਿੱਸਾ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ `ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਵਿਦਿਆਰ

pbpunjab additional image pbpunjab additional image pbpunjab additional image

Punjab-Chief-Minister-Bhagwant-Mann


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com