osd-sukhvir-singh-inaugurated-development-works-worth-rs-68-72-lakh-in-ward-no-11-of-dhuri-city-

ਧੂਰੀ ਸ਼ਹਿਰ ਦੇ ਵਾਰਡ ਨੰਬਰ 11 'ਚ 68.72 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਓਐਸਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ

Apr18,2026 | Narinder Kumar | Dhuri

*ਧੂਰੀ ਸ਼ਹਿਰ ਦੇ ਸਾਰੇ ਵਾਰਡਾਂ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ: ਓਐਸਡੀ ਸੁਖਵੀਰ ਸਿੰਘ*

*ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਹਲਕੇ ਦੇ ਵਿਕਾਸ ਲਈ ਖੁੱਲ੍ਹੀਆਂ ਗ੍ਰਾਂਟਾਂ ਦਿੱਤੀਆਂ*

*ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਕੀਤਾ ਜਾ ਰਹੇ ਵਿਕਸਤ: ਸੁਖਵੀਰ ਸਿੰਘ*



ਧੂਰੀ ਸ਼ਹਿਰ ਦੇ ਸਮੁੱਚੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਵਾਰਡ ਨੰਬਰ 11 ਵਿੱਚ ਲਗਭਗ 68.72 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਵੱਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ ਵੀ ਮੌਜੂਦ ਸਨ।
ਕਾਰਜਾਂ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਹਕੀਕੀ ਰੂਪ ਦਿੱਤਾ ਜਾ ਰਿਹਾ ਹੈ ਅਤੇ ਧੂਰੀ ਹਲਕੇ ਦੇ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 11 ਵਿੱਚ 8 ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਦੇ ਵਿਕਾਸ ਲਈ ਖੁੱਲ੍ਹੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨਾਲ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ ‘ਤੇ ਪ੍ਰੋਜੈਕਟ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਫੰਡ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਸਥਾਈ ਹੱਲ ਲੱਭਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ।
ਓਐਸਡੀ ਸੁਖਵੀਰ ਸਿੰਘ ਨੇ ਹੋਰ ਕਿਹਾ ਕਿ ਧੂਰੀ ਸ਼ਹਿਰ ਨੂੰ ਇੱਕ ਆਧੁਨਿਕ ਅਤੇ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਨਿਕਾਸੀ ਪ੍ਰਣਾਲੀ, ਸਟ੍ਰੀਟ ਲਾਈਟਾਂ ਅਤੇ ਸਫਾਈ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਸੁਧਾਰਿਆ ਜਾ ਰਿਹਾ ਹੈ, ਤਾਂ ਜੋ ਸ਼ਹਿਰ ਦੇ ਵਸਨੀਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਾਪਤ ਹੋ ਸਕਣ।
ਉਨ੍ਹਾਂ ਵਾਰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਹ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਵਾਏ ਜਾਣਗੇ।
ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਸਤਿੰਦਰ ਸਿੰਘ ਚੱਠਾ, ਪੁਸ਼ਪਿੰਦਰ ਸ਼ਰਮਾ, ਜਸਪਾਲ ਸਿੰਘ ਭੁੱਲਰ, ਲਾਲ ਸਿੰਘ, ਸੁਖਪਾਲ ਸਿੰਘ ਪਾਲਾ, ਗੁਰਚਰਨ ਸਿੰਘ, ਬੀਰਬਲ, ਬਲਦੇਵ ਸਿੰਘ, ਗੁਰਿੰਦਰ ਕੌਰ, ਅਮਰੀਕ ਸਿੰਘ, ਨਿਰਮਲ ਸਿੰਘ, ਅਜੈਬ ਸਿੰਘ, ਮਨਮੋਹਨ ਲਾਲ, ਰਾਏ ਚੰਦ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

osd-sukhvir-singh-inaugurated-development-works-worth-rs-68-72-lakh-in-ward-no-11-of-dhuri-city-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB