ਪੰਜਾਬ ਵਿੱਚ ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ ,ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼(ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ,“ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈੱਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।”
ਡਾਕਟਰ ਇੱਕ ਚਿੰਤਾਜਨਕ ਬਦਲਾਅ ਵੀ ਦੇਖ ਰਹੇ ਹਨ ਕਿ ਘੱਟ ਉਮਰ ਦੇ ਮਰੀਜ਼ਾਂ ਵਿੱਚ ਲਿਵਰ ਦੀਆਂ ਬੀਮਾਰੀਆਂ ਤੇਜ਼ੀ ਨਾਲ ਸਾਹਮਣੇ ਆ ਰਹੀਆਂ ਹਨ। ਇਸ ਦਾ ਮੁੱਖ ਕਾਰਨ ਸ਼ਰਾਬ ਦਾ ਵਧਦਾ ਸੇਵਨ ਅਤੇ ਹੈਪੇਟਾਈਟਿਸ-ਸੀ ਦਾ ਫੈਲਾਅ ਹੈ, ਜੋ ਰਾਜ ਵਿੱਚ ਬਦਲ ਰਹੀਆਂ ਜੀਵਨਸ਼ੈਲੀ ਅਤੇ ਵਿਵਹਾਰਕ ਰੁਝਾਨਾਂ ਨੂੰ ਦਰਸਾਉਂਦਾ ਹੈ।
ਸਿਹਤ ਸੇਵਾਵਾਂ ਬਾਰੇ ਉਨ੍ਹਾਂ ਨੇ ਦੱਸਿਆ," ਪੰਜਾਬ ਨੇ ਆਪਣੀ ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਜਿਸ ਨਾਲ ਲਿਵਰ ਬੀਮਾਰੀਆਂ ਦੀ ਪਹਿਲਾਂ ਨਾਲੋਂ ਜਲਦੀ ਪਛਾਣ ਹੋ ਰਹੀ ਹੈ। ਪਿੰਡਾਂ ਵਿੱਚ ਸਕ੍ਰੀਨਿੰਗ ਅਤੇ ਵਿਸ਼ੇਸ਼ਗਿਆ ਸੇਵਾਵਾਂ ਤੱਕ ਪਹੁੰਚ ਵੀ ਸੁਧਰੀ ਹੈ, ਹਾਲਾਂਕਿ ਫੈੱਟੀ ਲਿਵਰ ਦੀ ‘ਮੂਕ’ ਪ੍ਰਕਿਰਤੀ ਕਾਰਨ ਦੇਰ ਨਾਲ ਪਛਾਣ ਦੀ ਸਮੱਸਿਆ ਅਜੇ ਵੀ ਮੌਜੂਦ ਹੈ।"
ਵਿੱਤੀ ਅਤੇ ਪਹੁੰਚ ਨਾਲ ਜੁੜੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ, ਰਾਜ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕਵਰੇਜ ਦਾ ਵਿਸਥਾਰ ਕੀਤਾ ਹੈ, ਜੋ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ। ਡਾ. ਸਿੰਘ ਦੱਸਦੇ ਹਨ ਕਿ ਮਰੀਜ਼ ਦੇ ਭਰਤੀ ਹੋਣ ’ਤੇ, ਜ਼ਿਆਦਾਤਰ ਟੈਸਟ ਅਤੇ ਦਵਾਈਆਂ ਇਸ ਯੋਜਨਾ ਦੇ ਅਧੀਨ ਕਵਰ ਹੁੰਦੀਆਂ ਹਨ, ਜਿਸ ਨਾਲ ਮਰੀਜ਼ ਦਾ ਜੇਬ ਤੋਂ ਹੋਣ ਵਾਲਾ ਖ਼ਰਚ ਘੱਟ ਹੁੰਦਾ ਹੈ। ਇਸ ਯੋਜਨਾ ਵਿੱਚ ਜਾਂਚ, ਹਸਪਤਾਲ ਵਿੱਚ ਦਾਖ਼ਲਾ ਅਤੇ ਵਿਸ਼ੇਸ਼ਗਿਆ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਕਈ ਮਰੀਜ਼ਾਂ ਨੂੰ ਬਿਹਤਰ ਇਲਾਜ ਪ੍ਰਾਪਤ ਕਰਨ ਵਿੱਚ ਮਦਦ ਕੀਤੀ ਹੈ ਅਤੇ ਇਹ ਕਈ ਲੋਕਾਂ ਦੀ ਜ਼ਿੰਦਗੀ ਬਚਾਉਣ ਵਿੱਚ ਨਿਰਣਾਇਕ ਸਾਬਤ ਹੋਈ ਹੈ।
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਕਿਹਾ, “ਇਹ ਯੋਜਨਾ ਜੇਬ ਤੋਂ ਹੋਣ ਵਾਲੇ ਖਰਚ ਨੂੰ ਘਟਾਉਂਦੀ ਹੈ , ਇਸਦੇ ਨਾਲ ਹੀ ਰੋਗ ਦੀ ਪਛਾਣ ਅਤੇ ਇਲਾਜ ਵਿੱਚ ਹੋਣ ਵਾਲੀ ਦੇਰੀ ਨੂੰ ਰੋਕਦੀ ਹੈ।”
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB