ਇਸ ਅਭਿਆਨ ਨੇ ਨਸ਼ੇ ਦੇ ਨੈੱਟਵਰਕ ‘ਤੇ ਵੀ ਵੱਡਾ ਪ੍ਰਹਾਰ ਕੀਤਾ। ਪੁਲਿਸ ਨੇ 378.45 ਕਿਲੋਗ੍ਰਾਮ ਹੈਰੋਇਨ, 301.947 ਕਿਲੋਗ੍ਰਾਮ ਅਫੀਮ, 2,838.77 ਕਿਲੋਗ੍ਰਾਮ ਭੁੱਕੀ, 12,37,318 ਨਸ਼ੀਲੀਆਂ ਗੋਲੀਆਂ, 7373.82 ਗ੍ਰਾਮ ਨਸ਼ੀਲਾ ਪਾਊਡਰ, 101.459 ਕਿਲੋਗ੍ਰਾਮ ਗਾਂਜਾ ਅਤੇ 790 ਗ੍ਰਾਮ ‘ਆਈਈਸੀ’ ਬਰਾਮਦ ਕੀਤੀ। ਇਸ ਤੋਂ ਇਲਾਵਾ 1,05,31,171 ਰੁਪਏ ਦੀ ਡਰੱਗ ਮਨੀ, 50,66,740 ਰੁਪਏ ਨਕਦ ਅਤੇ 273 ਗ੍ਰਾਮ ਸੋਨਾ ਵੀ ਜ਼ਬਤ ਕੀਤਾ ਗਿਆ।
ਗੈਰ-ਕਾਨੂੰਨੀ ਵਪਾਰ ‘ਤੇ ਲਗਾਮ ਕਸਦੇ ਹੋਏ ਪੁਲਿਸ ਨੇ 24,520.25 ਲੀਟਰ ਗੈਰਕਾਨੂੰਨੀ ਸ਼ਰਾਬ ਵੀ ਜ਼ਬਤ ਕੀਤੀ, ਜਿਸ ਵਿੱਚ 10,984.75 ਬੋਤਲਾਂ ਅਤੇ 176 ਪੇਟੀਆਂ ਸ਼ਾਮਲ ਹਨ। ਗੈਂਗਸਟਰਾਂ ਦੇ ਲਾਜਿਸਟਿਕ ਨੈੱਟਵਰਕ ਨੂੰ ਤੋੜਨ ਲਈ 4,229 ਮੋਬਾਈਲ ਫੋਨ, 815 ਵਾਹਨ ਅਤੇ 31 ਡਰੋਨ ਬਰਾਮਦ ਕੀਤੇ।
ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ,“ਇਹ ਅਭਿਆਨ ਸਿਰਫ਼ ਗੈਂਗ ਜਾਂ ਉਨ੍ਹਾਂ ਦੇ ਨੈੱਟਵਰਕ ਦੀ ਪਛਾਣ ਤੱਕ ਸੀਮਿਤ ਨਹੀਂ, ਸਗੋਂ ਕਰਨਾ ਇਸ ਦਾ ਮੁੱਖ ਉਦੇਸ਼ ਉਨ੍ਹਾਂ ਨੂੰ ਜੜੋਂ ਖਤਮ ਹੈ। ਹਰ ਪੁਲਿਸ ਕਰਮਚਾਰੀ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਇਸ ਅਭਿਆਨ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ। ਇਸ ਦੌਰਾਨ ਹਰ ਜ਼ਿਲ੍ਹੇ, ਪਿੰਡ ਅਤੇ ਸ਼ਹਿਰ ਵਿੱਚ ਸਥਾਨਕ ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ।”
ਉਹਨਾਂ ਨੇ ਅੱਗੇ ਕਿਹਾ, “ਤਿੰਨ ਮਹੀਨਿਆਂ ਵਿੱਚ ਇਸ ਅਭਿਆਨ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਹੁਣ ਸਿਰਫ਼ ਗੈਂਗਸਟਰ ਹੀ ਨਹੀਂ, ਸਗੋਂ ਉਨ੍ਹਾਂ ਦੇ ਸਮਰਥਕ ਵੀ ਕਾਰਵਾਈ ਤੋਂ ਡਰ ਰਹੇ ਹਨ। ਪੁਲਿਸ ਦੀ ਸਰਗਰਮ ਭੂਮਿਕਾ ਅਤੇ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਦਾ ਪੱਧਰ ਇਸ ਅਭਿਆਨ ਦੀ ਸਫਲਤਾ ਨੂੰ ਦਰਸਾਉਂਦਾ ਹੈ।”
ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੇ ਅਭਿਆਨ ਤੋਂ ਪ੍ਰੇਰਣਾ ਲੈਂਦੇ ਹੋਏ ਪੰਜਾਬ ਸਰਕਾਰ ਨੇ ਇਸ ਮੁਹਿੰਮ ਨੂੰ ਸੰਗਠਿਤ ਅਪਰਾਧ ‘ਤੇ ਇੱਕ ਵਿਆਪਕ ਪ੍ਰਹਾਰ ਵਜੋਂ ਤਿਆਰ ਕੀਤਾ ਹੈ। ਇਸ ਆਪਰੇਸ਼ਨ ਵਿੱਚ ਅਪਰਾਧੀਆਂ ਦੀ ਟ੍ਰੈਕਿੰਗ ਅਤੇ ਨਿਗਰਾਨੀ ਲਈ ਆਰਟੀਫ਼ਿਸ਼ਲ ਇੰਟੈਲੀਜੈਂਸ ਸਮੇਤ ਆਧੁਨਿਕ ਤਕਨਾਲੋਜੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਨਾਲ ਹੀ ਨਾਗਰਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਭਰੋਸੇਯੋਗ ਜਾਣਕਾਰੀ ‘ਤੇ ਇਨਾਮ ਦੇਣ ਲਈ ਐਂਟੀ-ਗੈਂਗਸਟਰ ਹੈਲਪਲਾਈਨ (93946-93946) ਵੀ ਸ਼ੁਰੂ ਕੀਤੀ ਗਈ ਹੈ।
ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ, “ਹੁਣ ਪੰਜਾਬ ਪੁਲਿਸ ਕੋਲ ‘ਗੈਂਗਸਟਰਾਂ ‘ਤੇ ਵਾਰ’ ਆਪਰੇਸ਼ਨ ਰਾਹੀਂ ਅਪਰਾਧੀਆਂ ਨੂੰ ਤੇਜ਼ੀ ਨਾਲ ਟ੍ਰੈਕ ਕਰਨ ਲਈ ਵਿਆਪਕ ਡਾਟਾ ਮੌਜੂਦ ਹੈ। ਪੰਜਾਬ ਵਿੱਚ ‘ਗੈਂਗਸਟਰ ਕਲਚਰ’ ਲਈ ਕੋਈ ਜਗ੍ਹਾ ਨਹੀਂ ਹੈ ਅਤੇ ਪੁਲਿਸ ਇਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਆਪਰੇਸ਼ਨ ਨੇ ਕਈ ਕੇਸਾਂ ਨੂੰ ਸੁਲਝਾਉਣ ਵਿੱਚ ਮਦਦ ਕੀਤੀ ਹੈ ਅਤੇ ਹੋਰ ਰਾਜਾਂ ਵਿੱਚ ਅਪਰਾਧਾਂ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵੀ ਯਕੀਨੀ ਬਣਾਈ ਹੈ। ਇਨ੍ਹਾਂ ਗਿਰੋਹਾਂ ਦੇ ਨੈੱਟਵਰਕ ਅਤੇ ਫੰਡਿੰਗ ਨੂੰ ਕਾਫ਼ੀ ਹੱਦ ਤੱਕ ਪ੍ਰਭਾਵਿਤ ਕੀਤਾ ਗਿਆ ਹੈ ਅਤੇ ਇਹ ਅਭਿਆਨ ਅੱਗੇ ਵੀ ਹੋਰ ਵਧੇਰੇ ਚੌਕਸੀ ਨਾਲ ਜਾਰੀ ਰਹੇਗਾ।"
gangstran-te-vaar-crushes-gangster-networks-49-298-brought-under-police-net-in-just-3-months
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB