2-illegal-structures-of-drug-traffickers-demolished-under-war-on-drugs-

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ ਉਸਾਰੀਆਂ ਢਹਿ-ਢੇਰੀ

Apr20,2026 | Narinder Kumar | Malerkotla

*ਨਸਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ


ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਯੁੱਧ ਨਸ਼ਿਆਂ ਵਿਰੁੱਧਮੁਹਿੰਮ ਦੇ ਤਹਿਤ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀ.ਐਸ.ਪੀ. ਮਾਨਵਜੀਤ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ. ਦਰਸ਼ਨ ਸਿੰਘ ਅਤੇ ਭਾਰੀ ਪੁਲਿਸ ਫੋਰਸ ਵੱਲੋਂ2ਨਸ਼ਾ ਤਸਕਰਾਂ ਦੇ ਨਜਾਇਜ ਕਬਜਿਆਂ ਨੂੰ ਢਹਿ ਢੇਰੀ ਕੀਤਾ ਗਿਆ। ਡੀ.ਐਸ.ਪੀ. ਮਾਨਵਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਸਲ ਦੇ ਸਹਿਯੋਗ ਨਾਲ ਥਾਣਾ ਸਿਟੀ1ਅਤੇ ਥਾਣਾ ਸਿਟੀ2ਮਾਲੇਰਕੋਟਲਾ ਦੇ ਦੋ ਗੈਰ-ਕਾਨੂੰਨੀ ਜਾਇਦਾਦ ਤੇ ਕਾਰਵਾਈ ਕੀਤੀ ਗਈ।ਨਸ਼ਾ ਤਸਕਰੀ ਨਾਲ ਸਬੰਧਤ ਮੁਹੰਮਦ ਸ਼ਮਸ਼ਾਦ ਉਰਫ ਬੰਨਾ ਪੁੱਤਰ ਮੁਹੰਮਦ ਯਾਕੂਬ ਵਾਸੀ ਕਿਲ੍ਹਾ ਰਹਿਮਤਗੜ੍ਹ ਅਤੇ ਮੁਹੰਮਦ ਯਾਕੂਬ ਪੁੱਤਰ ਮੁਹੰਮਦ ਰਫੀਕ ਵਾਸੀ ਕੁਟੀ ਰੋਡ ਦੇੜਾਖੂਹ ਵੱਲੋਂ ਸਰਕਾਰੀ ਥਾਵਾਂ ਤੇ ਗੈਰ-ਕਾਨੂੰਨੀ ਕਬਜਾ ਕੀਤਾ ਹੋਇਆ ਸੀ। ਇਸ ਲਈ ਸਿਵਲ ਪ੍ਰਸ਼ਾਸ਼ਨ ਨੇ ਪੁਲਿਸ ਵਿਭਾਗ ਨਾਲ ਮਿਲਕੇ ਇਨਾਂ ਅਣਅਧਿਕਾਰਤ ਕੀਤੀ ਉਸਾਰੀ ਨੂੰ ਢਹਿ-ਢੇਰੀ ਕੀਤਾ ਗਿਆ।
ਡੀ.ਐਸ.ਪੀ. ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਕਾਨੂੰਨੀ ਰਿਕਾਰਡ ਮੁਤਾਬਿਕ ਇਹਨਾਂ ਵਿਅਕਤੀਆਂ ਤੇ ਨਸ਼ਾ ਤਸਕਰੀ ਦੇ ਮਾਮਲੇ ਵੀ ਦਰਜ ਹਨ ਜਿਨ੍ਹਾਂ ਵਿੱਚ ਮੁਹੰਮਦ ਯਾਕੂਬ ਪੁੱਤਰ ਮੁਹੰਮਦ ਰਫੀਕ ਤੇ5ਮਾਮਲੇ ਦਰਜ ਹਨ,ਜਦਕਿ ਮੁਹੰਮਦ ਸ਼ਮਸ਼ਾਦ ਉਰਫ ਬੰਨਾ ਪੁੱਤਰ ਮੁਹੰਮਦ ਯਾਕੂਬ ਖ਼ਿਲਾਫ਼2ਮਾਮਲੇ ਦਰਜ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰਯੁੱਧ ਨਸ਼ਿਆਂ ਵਿਰੁੱਧਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਡੇ ਪੱਧਰਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਜਾਲ ਨੂੰ ਪੂਰਨ ਤੌਰ ਤੇ ਖ਼ਤਮ ਕਰਨ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ਼੍ਰੀ ਗੋਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਗੈਰ-ਕਾਨੂੰਨੀ ਧੰਦੇ ਨੂੰ ਤੁਰੰਤ ਛੱਡ ਦੇਣ,ਨਹੀਂ ਤਾਂ ਭਵਿੱਖ ਵਿੱਚ ਉਨ੍ਹਾ ਖ਼ਿਲਾਫ਼ ਕਾਨੂੰਨ ਅਨੁਸਾਰ ਇਸੇ ਤਰ੍ਹਾਂ ਦੀ ਕੜੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡੀ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨਾਲ ਸਬੰਧਿਤ ਕੋਈ ਵੀ ਜਾਣਕਾਰੀ ਵਟਸਐਪ ਨੰਬਰ97791-00200 ‘ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

2-illegal-structures-of-drug-traffickers-demolished-under-war-on-drugs-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB