ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼" />

farmer-awareness-camp-in-bhawanigarh-emphasis-on-crop-diversification

ਭਵਾਨੀਗੜ੍ਹ ਵਿੱਚ ਕਿਸਾਨ ਜਾਗਰੂਕਤਾ ਕੈਂਪ, ਫਸਲੀ ਵਿਭਿੰਨਤਾ ‘ਤੇ ਜ਼ੋਰ

Apr21,2026 | Narinder Kumar | Bhawanigarh/sangrur

ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਵਾਨੀਗੜ੍ਹ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੀ ਅਗਵਾਈ ਖੇਤੀਬਾੜੀ ਉੱਪ ਨਿਰੀਖਕ ਕੁਲਦੀਪ ਸਿੰਘ ਵੱਲੋਂ ਕੀਤੀ ਗਈ, ਜਿਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਟਿਕਾਊ ਖੇਤੀਬਾੜੀ ਪ੍ਰਣਾਲੀਆਂ ਬਾਰੇ ਜਾਗਰੂਕ ਕਰਨਾ ਸੀ।
ਕੈਂਪ ਦੌਰਾਨ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਰਵਾਇਤੀ ਕਣਕ-ਝੋਨਾ ਚੱਕਰ ਤੋਂ ਹਟ ਕੇ ਸਾਉਣੀ ਮੱਕੀ, ਮੂੰਗੀ, ਦਾਲਾਂ ਵਰਗੀਆਂ ਫਸਲਾਂ ਦੀ ਕਾਸ਼ਤ ਅਪਣਾਈ ਜਾਵੇ, ਜਿਸ ਨਾਲ ਨਾ ਸਿਰਫ਼ ਆਮਦਨ ਵਿੱਚ ਵਾਧਾ ਹੋਵੇਗਾ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਜ਼ਮੀਨੀ ਪਾਣੀ ਦੀ ਸਥਿਤੀ ਵਿੱਚ ਵੀ ਸੁਧਾਰ ਆਵੇਗਾ।
ਮਾਹਿਰਾਂ ਵੱਲੋਂ ਖਾਦਾਂ ਦੀ ਸੰਤੁਲਿਤ ਅਤੇ ਸਿਫਾਰਸ਼ੀ ਵਰਤੋਂ ‘ਤੇ ਵੀ ਜ਼ੋਰ ਦਿੱਤਾ ਗਿਆ। ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਜਾਂਚ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਨਿਯਮਿਤ ਤੌਰ ‘ਤੇ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਫਸਲਾਂ ਨੂੰ ਲੋੜ ਅਨੁਸਾਰ ਪੋਸ਼ਕ ਤੱਤ ਪ੍ਰਦਾਨ ਕੀਤੇ ਜਾ ਸਕਣ। ਇਸ ਦੇ ਨਾਲ ਹੀ ਕਿਸਾਨ ਰਜਿਸਟਰੀ ਦੀ ਪ੍ਰਕਿਰਿਆ ਬਾਰੇ ਵੀ ਵਿਸਥਾਰ ਨਾਲ ਸਮਝਾਇਆ ਗਿਆ ਅਤੇ ਕਿਸਾਨਾਂ ਨੂੰ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਕਣਕ ਦੇ ਨਾੜ ਦੀ ਸੰਭਾਲ ਸਬੰਧੀ ਜਾਗਰੂਕ ਕਰਦਿਆਂ ਪਰਾਲੀ ਨੂੰ ਸਾੜਨ ਦੀ ਬਜਾਏ ਮਿੱਟੀ ਵਿੱਚ ਮਿਲਾਉਣ ਦੀ ਸਲਾਹ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

farmer-awareness-camp-in-bhawanigarh-emphasis-on-crop-diversification



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB