deputy-commissioner-viraj-s-tidke-reviews-the-progress-of-ongoing-schemes-in-the-district

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ

Apr21,2026 | Narinder Kumar | Malerkotla

* ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਨਿਰਦੇਸ

* ਅਧੂਰੇ ਜਾਂ ਸ਼ੁਰੂ ਹੋਣ ਵਾਲੇ ਕੰਮਾਂ ਸਬੰਧੀ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਈ ਜਾਵੇ


ਜ਼ਿਲ੍ਹੇ ਵਿੱਚ ਹੇਠ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਲੋਕਾਂ ਲਈ ਸ਼ੁਰੂ ਕੀਤੀਆਂ ਸਕੀਮਾਂ ਦੇ ਲਾਭ ਹਰੇਕ ਪੱਧਰ ਤੱਕ ਸਮੇਂ ਸਿਰ ਪਹੁੰਚਾਉਣੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਰੰਗਲਾ ਪੰਜਾਬ ਵਿਕਾਸ ਸਕੀਮ ਦਾ ਜਾਇਜ਼ਾ ਲਿਆ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਦੇ ਪਹਿਲੇ ਪੜਾਅ ਤਹਿਤ ਵਿਕਾਸ ਕਾਰਜਾਂ ਲਈ ਹਰੇਕ ਵਿਧਾਨ ਸਭਾ ਹਲਕੇ ਲਈ 2.5 ਕਰੋੜ ਦੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮਕਸਦ ਸਿਰਫ਼ ਪਿੰਡਾਂ ਦਾ ਸੁੰਦਰੀਕਰਨ ਹੀ ਨਹੀਂ, ਸਗੋਂ ਬੁਨਿਆਦੀ ਸਹੂਲਤਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਖੁਦ ਮੌਕੇ ’ਤੇ ਜਾ ਕੇ ਕੰਮਾਂ ਦੀ ਨਿਗਰਾਨੀ ਕਰਨ ਅਤੇ ਜਾਰੀ ਕੀਤੇ ਗਏ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਪੈਂਡਿੰਗ ਦਸਤਾਵੇਜ਼ਾਂ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਸਾਰੇ ਲੋੜੀਂਦੇ ਰਿਕਾਰਡ ਸਮੇਂ ਸਿਰ ਅਪਡੇਟ ਕੀਤੇ ਜਾਣ ਅਤੇ ਪ੍ਰਾਜੈਕਟਾਂ ਦੀ ਪ੍ਰਗਤੀ ਵਿੱਚ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਐਮ.ਪੀ. ਲੈਂਡ ਸਕੀਮ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਕਿਸੇ ਵੀ ਪ੍ਰੋਜੈਕਟ ਵਿੱਚ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਦੀ ਗੁਣਵੱਤਾ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਬਿਨਾਂ ਦੇਰੀ ਜਮ੍ਹਾਂ ਕਰਵਾਏ ਜਾਣ, ਜਦਕਿ ਜਿਹੜੇ ਕੰਮ ਅਜੇ ਤੱਕ ਪੂਰੇ ਨਹੀਂ ਹੋਏ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ। ਇਸਦੇ ਨਾਲ ਹੀ ਜਿਹੜੇ ਪ੍ਰੋਜੈਕਟ ਕਿਸੇ ਕਾਰਨ ਕਰਕੇ ਸ਼ੁਰੂ ਨਹੀਂ ਹੋ ਸਕੇ, ਉਨ੍ਹਾਂ ਨਾਲ ਸੰਬੰਧਿਤ ਰਾਸ਼ੀ ਵਾਪਸ ਜਮ੍ਹਾਂ ਕਰਵਾਉਣ ਲਈ ਵੀ ਕਿਹਾ ਗਿਆ ਤਾਂ ਜੋ ਅਗਲੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਸਹਾਇਕ ਖੋਜ ਅਫ਼ਸਰ ਗੁਰਵਿੰਦਰ ਕੌਰ, ਬੀ.ਡੀ.ਪੀ.ਓ ਬਬਲਜੀਤ ਕੌਰ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਐਕਸ਼ੀਅਨ (ਪੀ.ਐਸ.ਪੀ.ਸੀ.ਐਲ) ਇੰਜੀ ਹਰਵਿੰਦਰ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

deputy-commissioner-viraj-s-tidke-reviews-the-progress-of-ongoing-schemes-in-the-district



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB