ਜ਼ਿਲ੍ਹਾ ਸੰਗਰੂਰ ਵਿੱਚ ਡੇਂਗੂ, ਚਿਕਨਗੁਨਿਆ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰ" />

deputy-commissioner-holds-review-meeting-for-dengue-and-chikungunya-prevention-directs-departments-for-joint-efforts

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਤੇ ਚਿਕਨਗੁਨਿਆ ਰੋਕਥਾਮ ਲਈ ਸਮੀਖਿਆ ਮੀਟਿੰਗ, ਵਿਭਾਗਾਂ ਨੂੰ ਸਾਂਝੇ ਯਤਨਾਂ ਦੇ ਨਿਰਦੇਸ਼

Apr21,2026 | Narinder Kumar | Sangrur

ਜ਼ਿਲ੍ਹਾ ਸੰਗਰੂਰ ਵਿੱਚ ਡੇਂਗੂ, ਚਿਕਨਗੁਨਿਆ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਮੌਜੂਦਾ ਸਥਿਤੀ ਅਤੇ ਭਵਿੱਖ ਲਈ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਪ੍ਰਸਤੁਤੀ ਦਿੱਤੀ ਗਈ।
ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਿਛਲੇ ਸਾਲ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਮੁੜ ਜਾਂਚ ਕੀਤੀ ਜਾਵੇ ਅਤੇ ਝੁੱਗੀਆਂ-ਝੋਪੜੀਆਂ, ਕਬਾੜ ਦੀਆਂ ਦੁਕਾਨਾਂ, ਟਾਇਰ ਮਾਰਕੀਟਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਫੋਗਿੰਗ ਅਤੇ ਐਂਟੀ-ਲਾਰਵਾ ਕਾਰਵਾਈ ਨੂੰ ਤੇਜ਼ ਕਰਨ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਮੱਛਰਾਂ ਦੀ ਬਰੀਡਿੰਗ ਵਾਲੀਆਂ ਥਾਵਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ।
ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਬੁਖਾਰ ਦੇ ਮਾਮਲਿਆਂ ਦੀ ਸਮੇਂ-ਸਿਰ ਪਛਾਣ, ਟੈਸਟਿੰਗ ਅਤੇ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਲੋੜੀਂਦੀਆਂ ਦਵਾਈਆਂ ਅਤੇ ਟੈਸਟਿੰਗ ਸੁਵਿਧਾਵਾਂ ਦੀ ਉਪਲਬਧਤਾ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ। ਨਾਲ ਹੀ ਭੱਠਿਆਂ, ਫੈਕਟਰੀਆਂ ਅਤੇ ਉਸਾਰੀ ਸਥਾਨਾਂ ‘ਤੇ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਦੀ ਨਿਯਮਿਤ ਮੈਡੀਕਲ ਜਾਂਚ ਕਰਨ ਲਈ ਵੀ ਕਿਹਾ ਗਿਆ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਇਹ ਮੱਛਰਾਂ ਦੀ ਪੈਦਾਵਾਰ ਦਾ ਮੁੱਖ ਕਾਰਨ ਹੈ। ਸਥਾਨਕ ਸਰਕਾਰਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਫ਼ਾਈ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਨਿਕਾਸੀ ਪ੍ਰਣਾਲੀ ਸੁਚਾਰੂ ਬਣਾਉਣ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਵਿਭਾਗ ਨੂੰ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਨਿਰੰਤਰ ਜਾਂਚ ਯਕੀਨੀ ਬਣਾਉਣ ਲਈ ਕਿਹਾ, ਜਦਕਿ ਸਿੱਖਿਆ ਵਿਭਾਗ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਪ੍ਰੇਰਿਤ ਕੀਤਾ ਗਿਆ। ਸਿਹਤ ਵਿਭਾਗ ਨੂੰ ਲਗਾਤਾਰ ਫੋਗਿੰਗ, ਸਰਵੇਲੈਂਸ ਅਤੇ ਜਾਗਰੂਕਤਾ ਅਭਿਆਨ ਜਾਰੀ ਰੱਖਣ ਲਈ ਕਿਹਾ ਗਿਆ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਕੂਲਰਾਂ, ਗਮਲਿਆਂ, ਟਾਇਰਾਂ ਅਤੇ ਹੋਰ ਬਰਤਨਾਂ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਜੇਕਰ ਬੁਖਾਰ ਜਾਂ ਹੋਰ ਲੱਛਣ ਦਿਖਾਈ ਦੇਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਾਰੇ ਵਿਭਾਗ ਅਤੇ ਆਮ ਜਨਤਾ ਮਿਲਜੁਲ ਕੇ ਯਤਨ ਕਰਨ ਤਾਂ ਇਨ੍ਹਾਂ ਬਿਮਾਰੀਆਂ ‘ਤੇ ਕਾਬੂ ਪਾਉਣਾ ਸੰਭਵ ਹੈ।

deputy-commissioner-holds-review-meeting-for-dengue-and-chikungunya-prevention-directs-departments-for-joint-efforts



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB