*ਸਿਹਤ ਵਿਭਾਗ ਆਸ਼ਾ ਵਰਕਰਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣ" />

finance-minister-harpal-singh-cheema-directs-health-department-to-approach-union-govt-for-increasing-incentives-of-asha-workers-facilitators

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

Apr23,2026 | Narinder Kumar | Chandigarh

*ਸਿਹਤ ਵਿਭਾਗ ਆਸ਼ਾ ਵਰਕਰਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਜੀਵਨ ਬੀਮਾ ਸਮਝੌਤਾ ਸੁਨਿਸ਼ਚਿਤ ਕਰੇ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਦੇ ਮਸਲਿਆਂ ਨੂੰ ਹਮਦਰਦੀ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹੀ: ਹਰਪਾਲ ਸਿੰਘ ਚੀਮਾ*


ਪੰਜਾਬ ਦੇ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਜ਼ਰੂਰੀ ਸਿਹਤ ਸੰਭਾਲ ਕਾਮਿਆਂ ਦੀ ਭਲਾਈ ਲਈ ਇੱਕ ਅਹਿਮ ਕਦਮ ਚੁੱਕਦਿਆਂ, ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਦਿੱਤੇ ਜਾਂਦੇ ਮਾਣ ਭੱਤਿਆਂ (ਇਨਸੈਂਟਿਵ) ਵਿੱਚ ਜ਼ਰੂਰੀ ਵਾਧੇ ਦੀ ਵਕਾਲਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਧਿਕਾਰਤ ਤੌਰ 'ਤੇ ਪੱਤਰ ਲਿਖਣ।
ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਮੌਜੂਦਾ ਸਕੀਮ ਤਹਿਤ ਇਨ੍ਹਾਂ ਭੁਗਤਾਨਾਂ ਨੂੰ ਵਧਾਉਣ ਲਈ ਅਪੀਲ ਕੀਤੀ ਜਾਣੀ ਚਾਹੀਦੀ ਹੈ, ਜੋ ਕਿ ਕੇਂਦਰ ਅਤੇ ਸੂਬੇ ਦਰਮਿਆਨ 60:40 ਦੇ ਵਿੱਤੀ ਅਨੁਪਾਤ 'ਤੇ ਕੰਮ ਕਰਦੀ ਹੈ।
ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ, ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਵਫ਼ਦਾਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਨੂੰ ਵੀ ਨਿਰਦੇਸ਼ ਦਿੱਤੇ ਕਿ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀਆਂ ਮੰਗਾਂ ਦੇ ਹੱਲ ਲਈ ਇੱਕ ਠੋਸ ਨੀਤੀ ਬਣਾਈ ਜਾਵੇ।
ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ ਦੀਆਂ ਮੰਗਾਂ 'ਤੇ ਵਿਸਥਾਰ ਨਾਲ ਚਰਚਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਵਰਕਰਾਂ ਦੀ ਤੁਰੰਤ ਸਮਾਜਿਕ ਸੁਰੱਖਿਆ ਨੂੰ ਪਹਿਲ ਦਿੱਤੀ। ਉਨ੍ਹਾਂ ਨਿਰਦੇਸ਼ ਜਾਰੀ ਕਰਦਿਆਂ ਕਿਹਾ, "ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਲਈ ਜੀਵਨ ਬੀਮਾ ਕਵਰੇਜ ਨੂੰ ਯਕੀਨੀ ਬਣਾਉਣ ਲਈ ਕਿਸੇ ਬੈਂਕਿੰਗ ਸੰਸਥਾ ਨਾਲ ਸਮਝੌਤਾ ਕਰੇ।"
ਉਨ੍ਹਾਂ ਅੱਗੇ ਕਿਹਾ, "ਯੂਨੀਅਨ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ, ਜੋ ਸਿੱਧੇ ਤੌਰ 'ਤੇ ਵਿਭਾਗੀ ਪੱਧਰ 'ਤੇ ਹੱਲ ਕੀਤੀਆਂ ਜਾ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਪ੍ਰਸ਼ਾਸਨਿਕ ਮੀਟਿੰਗਾਂ ਅਤੇ ਫੈਸਲਾਕੁੰਨ ਕਾਰਵਾਈ ਰਾਹੀਂ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਣਾ ਚਾਹੀਦਾ ਹੈ।"
ਸੂਬੇ ਦੇ ਬਿਜਲੀ ਖੇਤਰ ਦੇ ਕਾਮਿਆਂ ਦੀਆਂ ਚਿੰਤਾਵਾਂ ਨੂੰ ਸੰਬੋਧਿਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਉਨ੍ਹਾਂ ਨੂੰ ਦਰਪੇਸ਼ ਕਾਰਜਸ਼ੀਲ ਮੁਸ਼ਕਲਾਂ ਅਤੇ ਆਊਟਸੋਰਸਡ ਰੁਜ਼ਗਾਰ ਤੋਂ ਸੇਵਾਵਾਂ ਕੰਟਰੈਕਟ ਵਿੱਚ ਤਬਦੀਲ ਕਰਨ ਦੀ ਉਨ੍ਹਾਂ ਦੀ ਮੰਗ ਦਾ ਹਮਦਰਦੀ ਨਾਲ ਜਾਇਜ਼ਾ ਲਿਆ। ਮੰਗਾਂ ਦੇ ਢਾਂਚਾਗਤ ਹੱਲ ਤੇ ਜੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਨੂੰ ਸਿੱਧੇ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਇਨ੍ਹਾਂ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਮੁਕੰਮਲ ਤੌਰ 'ਤੇ ਹੱਲ ਕਰਨ ਲਈ ਕਾਰਪੋਰੇਸ਼ਨ ਪੱਧਰ 'ਤੇ ਤੁਰੰਤ ਠੋਸ ਨੀਤੀ ਤਿਆਰ ਕਰਨ।"
ਮੁਲਾਜ਼ਮਾਂ ਨਾਲ ਮੀਟਿੰਗਾਂ ਦੀ ਇਸ ਲੜੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਸਲਿਆਂ ਬਾਰੇ ਭਰੋਸਾ ਦਿਵਾਇਆ। ਉਨ੍ਹਾਂ ਯੂਨੀਅਨ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਠੋਸ ਭਰੋਸਾ ਦਿਵਾਉਂਦਿਆਂ ਦੱਸਿਆ ਕਿ ਸੂਬਾ ਸਰਕਾਰ ਇਨ੍ਹਾਂ 'ਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।
ਸਰਕਾਰ ਦੇ ਸਟੈਂਡ ਦੀ ਮੁੜ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਮਰਪਿਤ ਅਗਵਾਈ ਹੇਠ, ਤੁਹਾਡੀਆਂ ਮੰਗਾਂ 'ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਨਿਰਪੱਖ ਹੱਲ ਲਈ ਸਰਗਰਮ ਸਮੀਖਿਆ ਕੀਤੀ ਜਾ ਰਹੀ ਹੈ।"
ਇਨ੍ਹਾਂ ਮੀਟਿੰਗਾਂ ਦੌਰਾਨ, ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ ਵੱਲੋਂ ਅਮਰਜੀਤ ਕੌਰ, ਰਾਣੋ, ਹਰਿੰਦਰ ਕੌਰ ਸ਼ਤਰਾਣਾ ਅਤੇ ਸੰਤੋਸ਼ ਕੁਮਾਰ, ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ ਅਤੇ ਸ਼ੇਰ ਸਿੰਘ, ਅਤੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਵੱਲੋਂ ਗੁਰਬਾਜ਼ ਸਿੰਘ, ਪਵਨਬੀਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕੀਤੀਆਂ।

finance-minister-harpal-singh-cheema-directs-health-department-to-approach-union-govt-for-increasing-incentives-of-asha-workers-facilitators



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB