ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 " />

punjab-govt-undertakes-rs-19-72-crore-flood-protection-works-to-secure-agampur-bridge-barinder-kumar-goyal

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ*

Apr23,2026 | Narinder Kumar | Chandigarh/sri Anandpur Sah

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ*

*ਕੈਬਨਿਟ ਮੰਤਰੀ ਨੇ ਸਤਲੁਜ ਕੰਢੇ ਚਲ ਰਹੇ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ*

*ਧਾਰਮਿਕ ਤੇ ਖੇਤਰੀ ਜੋੜ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ- ਕੈਬਨਿਟ ਮੰਤਰੀ*


ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੋਧੀਪੁਰ, ਅਗੰਮਪੁਰ, ਹਰਸਾਬੇਲਾ ਅਤੇ ਅਜੋਲੀ ਖੇਤਰਾਂ ਦਾ ਦੌਰਾ ਕਰਕੇ ਚੱਲ ਰਹੇ ਹੜ੍ਹ-ਰੋਕੂ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਤਲੁਜ ਦਰਿਆ ਦੇ ਕੰਢੇ ਹੋ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਤੋਂ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਲੋਧੀਪੁਰ, ਜੋ ਸਤਲੁਜ ਦਰਿਆ ਦੇ ਖੱਬੇ ਕੰਢੇ ਤੇ ਸਥਿਤ ਹੈ। ਭਵਿੱਖ ਵਿੱਚ ਦਰਿਆ ਦੇ ਕੰਢਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਲ 2026 ਵਿੱਚ ਲੋਧੀਪੁਰ ਹੜ੍ਹ ਸੁਰੱਖਿਆ ਪ੍ਰੋਜੈਕਟ ਤਹਿਤ ਕੁੱਲ 1700 ਫੁੱਟ ਲੰਬਾਈ ਵਿੱਚ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਚਰਨ ਗੰਗਾ ਨਦੀ ਉੱਤੇ 300 ਫੁੱਟ ਦੀ ਪੁਨਰ ਨਿਰਮਾਣ ਅਤੇ ਸਤਲੁਜ ਦਰਿਆ ਉੱਤੇ 1400 ਫੁੱਟ ਰਿਵੇਟਮੈਂਟ ਨਾਲ ਨਾਲ 13 ਸਟੱਡ ਬਣਾਉਣ ਦਾ ਕੰਮ ਸ਼ਾਮਲ ਹੈ। ਇਸ ਪ੍ਰੋਜੈਕਟ ਦੀ ਕੁੱਲ ਲਾਗਤ ਲਗਭਗ 4.62 ਕਰੋੜ ਰੁਪਏ ਹੈ ਅਤੇ ਇਸ ਨਾਲ ਪਿੰਡ ਲੋਧੀਪੁਰ ਅਤੇ ਬੁਰਜ ਸਮੇਤ ਨਜ਼ਦੀਕੀ ਖੇਤਰਾਂ ਨੂੰ ਹੜ੍ਹਾਂ ਤੋਂ ਬਚਾਅ ਮਿਲੇਗਾ ਅਤੇ ਖੇਤੀਬਾੜੀ ਜ਼ਮੀਨਾਂ ਦੀ ਸੁਰੱਖਿਆ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ।
ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅਗੰਮਪੁਰ ਦਾ ਪੁਲ ਬਹੁਤ ਹੀ ਮਹੱਤਵਪੂਰਨ ਹੈ ਕਿਉਂਕਿ ਇਹ ਮਾਲਵਾ/ਪੁਆਧ ਖੇਤਰਾਂ ਨੂੰ ਦੋਆਬਾ ਅਤੇ ਮਾਝੇ ਨਾਲ ਜੋੜਦਾ ਹੈ। ਇਸ ਤੋਂ ਇਲਾਵਾ ਇਹ ਪੁਲ ਧਾਰਮਿਕ ਪੱਖੋਂ ਵੀ ਅਹਿਮ ਹੈ ਕਿਉਂਕਿ ਇਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸ੍ਰੀ ਅਕਾਲ ਤਖਤ ਸਾਹਿਬ ਨਾਲ ਜੋੜਦਾ ਹੈ। ਇਸ ਕਾਰਨ ਇਹ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਗਹਿਰਾ ਸਬੰਧ ਰੱਖਦਾ ਹੈ। ਉਨ੍ਹਾਂ ਨੇ ਯਾਦ ਕਰਵਾਇਆ ਕਿ ਸਾਲ 2025 ਦੌਰਾਨ ਅਗੰਮਪੁਰ ਪੁਲ ਨੂੰ ਭਾਰੀ ਖਤਰਾ ਪੈਦਾ ਹੋ ਗਿਆ ਸੀ, ਪਰ ਸਰਕਾਰ ਵੱਲੋਂ ਤੁਰੰਤ ਕੀਤੀਆਂ ਕਾਰਵਾਈਆਂ ਨਾਲ ਇਸਨੂੰ ਸੁਰੱਖਿਅਤ ਰੱਖਿਆ ਗਿਆ। ਇਸ ਤਜਰਬੇ ਤੋਂ ਸਿੱਖ ਲੈਂਦਿਆਂ ਹੁਣ ਪੁਲ ਦੇ ਆਲੇ-ਦੁਆਲੇ ਵਿਸ਼ਾਲ ਪੱਧਰ ‘ਤੇ ਹੜ੍ਹ-ਰੋਕੂ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਾਲ ਕੁੱਲ 6570 ਫੁੱਟ (ਤਕਰੀਬਨ 2 ਕਿ.ਮੀ.) ਲੰਬਾਈ ਵਿੱਚ ਹੜ੍ਹ-ਰੋਕੂ ਕੰਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ‘ਤੇ ਤਕਰੀਬਨ 19.72 ਕਰੋੜ ਰੁਪਏ ਖਰਚ ਹੋ ਰਹੇ ਹਨ। ਅਗੰਮਪੁਰ ਸਲਾਈਸ-ਵਨ ਅਤੇ ਪੁਲ ਦੇ ਉੱਪਰਲੇ ਹਿੱਸੇ ਵਿੱਚ 3920 ਫੁੱਟ ਲੰਬਾਈ ਵਿੱਚ 12.05 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜਾਰੀ ਹੈ, ਜਿਸ ਵਿੱਚ 3280 ਫੁੱਟ ਰਿਵੈਟਮੈਂਟ ਅਤੇ 31 ਸਟੱਡਸ ਦੀ ਉਸਾਰੀ ਸ਼ਾਮਲ ਹੈ। ਇਸ ਨਾਲ ਅਗੰਮਪੁਰ ਅਤੇ ਕਰੈਸ਼ਰ ਜੋਨ ਖੇਤਰ ਨੂੰ ਵੱਡਾ ਲਾਭ ਮਿਲੇਗਾ।
ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਹਰਸਾਬੇਲਾ ਵਿਖੇ 2650 ਫੁੱਟ ਲੰਬਾਈ ਵਿੱਚ 7.67 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ-ਰੋਕੂ ਕੰਮ ਕੀਤੇ ਜਾ ਰਹੇ ਹਨ, ਜਿਸ ਵਿੱਚ 2300 ਫੁੱਟ ਰਿਵੈਟਮੈਂਟ ਅਤੇ 23 ਸਟੱਡਸ ਦੀ ਉਸਾਰੀ ਸ਼ਾਮਲ ਹੈ। ਮੰਤਰੀ ਨੇ ਦੁਹਰਾਇਆ ਕਿ ਸਰਕਾਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਨਾਲ ਸਮੇਂ ਸਿਰ ਪੂਰੇ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੜ੍ਹ ਸੁਰੱਖਿਆ ਦੇ ਤਹਿਤ ਅਜੌਲੀ ਵਿਖੇ 1500 ਫੁੱਟ ਰਿਵੇਟਮੈਂਟ ਅਤੇ 14 ਨੰਬਰ ਸਟੱਡ ਬਣਾਉਣ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ, ਜਿਸ ‘ਤੇ ਤਕਰੀਬਨ 3.45 ਕਰੋੜ ਰੁਪਏ ਦੀ ਲਾਗਤ ਆਏਗੀ। ਇਹ ਪ੍ਰੋਜੈਕਟ ਸਤਲੁਜ ਦਰਿਆ ਦੇ ਵਹਾਅ ਨੂੰ ਕਾਬੂ ਕਰਨ ਅਤੇ ਭਵਿੱਖ ਵਿੱਚ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਲਈ ਮਹੱਤਵਪੂਰਨ ਕਦਮ ਸਾਬਤ ਹੋਵੇਗਾ, ਜਿਸ ਨਾਲ ਅਜੌਲੀ, ਦਬਖੇੜਾ ਅਤੇ ਕਲਿੱਤਰਾ ਪਿੰਡਾਂ ਦੇ ਵਸਨੀਕਾਂ ਅਤੇ ਖੇਤੀਬਾੜੀ ਜ਼ਮੀਨ ਨੂੰ ਵੱਡੀ ਰਾਹਤ ਮਿਲੇਗੀ।
ਮੰਤਰੀ ਗੋਇਲ ਨੇ ਦੱਸਿਆ ਕਿ ਨਜ਼ਾਇਜ਼ ਮਾਇਨਿੰਗ ਰੋਕਣ ਲਈ ਵੀ ਮਾਡਰਨੀਜੇਸ਼ਨ ਤਹਿਤ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 132 ਪੁਆਇੰਟਾਂ ਤੇ ਕੰਮ ਚੱਲ ਰਿਹਾ ਹੈ ਤੇ ਇਹ 30 ਮਈ ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਡੇ ਵਲੋਂ ਲੋਕਾਂ ਦੀ ਭਲਾਈ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਐਸ.ਡੀ.ਐਮ ਸੁਖਪਾਲ ਸਿੰਘ ਸ੍ਰੀ ਅਨੰਦਪੁਰ ਸਾਹਿਬ, ਡੀਐੱਸਪੀ ਜਸ਼ਨਦੀਪ ਸਿੰਘ, ਚੇਅਰਮੈਨ ਕਮਿੱਕਰ ਸਿੰਘ ਡਾਢੀ, ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ, ਰਮਨਦੀਪ ਸਿੰਘ ਬੈਂਸ ਸੁ. ਇੰਜੀਨਿਅਰ, ਸੰਦੀਪ ਸਿੰਘ ਮੰਗਤ ਕਾਰਜਕਾਰੀ ਇੰਜੀਨਿਅਰ, ਵਰੁਣ ਐਸ.ਡੀ.ਓ ਰੂਪਨਗਰ ਡਰੇਨੇਜ ਸਬ ਡਵੀਜਨ, ਨਿਸ਼ਾਤ ਗਰਗ ਐਸ.ਡੀ.ਓ ਸ੍ਰੀ ਚਮਕੌਰ ਸਾਹਿਬ ਡਰੇਨੇਜ, ਭਾਵੁਕ ਸ਼ਰਮਾ ਕਾਰਜਕਾਰੀ ਇੰਜੀਨਿਅਰ ਸ੍ਰੀ ਅਨੰਦਪੁਰ ਸਾਹਿਬ, ਨਰਿੰਦਰ ਕੁਮਾਰ ਐਸ.ਡੀ.ਓ ਨੰਗਲ, ਦਿਨੇਸ਼ ਗੁਪਤਾ ਐਸ.ਡੀ.ਓ ਸ੍ਰੀ ਅਨੰਦਪੁਰ ਸਾਹਿਬ, ਗੁਰਜੀਤ ਸਿੰਘ ਐਸ.ਡੀ.ਓ ਨੂਰਪੁਰ ਬੇਦੀ ਤੇ ਅਧਿਕਾਰੀ ਹਾਜ਼ਰ ਸਨ।

punjab-govt-undertakes-rs-19-72-crore-flood-protection-works-to-secure-agampur-bridge-barinder-kumar-goyal



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB