ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਨ, ਨੇ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਮਾਸਟਰ ਪਲਾਨ ਲਾਗੂ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ, "ਡਰੇਨਾਂ ਅਤੇ ਦਰਿਆਵਾਂ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਤਾਲਮੇਲ ਕਰਕੇ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹੜ੍ਹ ਸੁਰੱਖਿਆ ਕਾਰਜਾਂ ਦੀ ਨਿਯਮਤ ਤੌਰ 'ਤੇ ਡੀ-ਸਿਲਟਿੰਗ, ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇ।"
ਉਨ੍ਹਾਂ ਜ਼ੋਰ ਦੇ ਕੇ ਕਿਹਾ, "ਇਹ ਮਾਨਸੂਨ ਦੇ ਮੌਸਮ ਦੌਰਾਨ ਲੋਕਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਉਣ ਵਿੱਚ ਸਹਾਈ ਹੋਵੇਗਾ ਅਤੇ ਹਰੇਕ ਅਧਿਕਾਰੀ ਇਸ ਕੰਮ ਲਈ ਨਿੱਜੀ ਤੌਰ 'ਤੇ ਜਵਾਬਦੇਹ ਹੋਵੇਗਾ। ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਹੋਰ ਥਾਵਾਂ ਦੀ ਸਫ਼ਾਈ ਜਲਦੀ ਤੋਂ ਜਲਦੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਹੜ੍ਹ ਵਰਗੀ ਸਥਿਤੀ ਨੂੰ ਟਾਲਿਆ ਜਾ ਸਕੇ।"
ਬੁੱਢੇ ਨਾਲੇ ਦੀ ਸਫਾਈ ਬਾਰੇ ਮੁੱਖ ਮੰਤਰੀ ਨੇ ਅੱਗੇ ਕਿਹਾ, "ਪਵਿੱਤਰ ਬੁੱਢੇ ਨਾਲੇ ਦੇ ਪਾਣੀ ਨੂੰ ਲੁਧਿਆਣਾ ਸ਼ਹਿਰ ਦੇ ਸ਼ੁਰੂਆਤੀ ਬਿੰਦੂ ਤੱਕ ਸਾਫ਼ ਕਰ ਦਿੱਤਾ ਗਿਆ ਹੈ ਅਤੇ ਇਸ ਬਿੰਦੂ ਤੋਂ ਅੱਗੇ ਸਫ਼ਾਈ ਦਾ ਕੰਮ ਜਾਰੀ ਹੈ। ਡੇਅਰੀਆਂ ਤੋਂ ਬੁੱਢੇ ਨਾਲੇ ਵਿੱਚ ਜਾਣ ਵਾਲੇ ਗੋਹੇ ਦੇ ਮਾਮਲੇ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਨਗਰ ਨਿਗਮ ਨੂੰ ਡੇਅਰੀਆਂ ਤੋਂ ਗੋਹਾ ਸਹੀ ਢੰਗ ਨਾਲ ਚੁਕਾਉਣਾ ਚਾਹੀਦਾ ਹੈ ਅਤੇ ਡੇਅਰੀ ਮਾਲਕਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ।"
ਬੁਨਿਆਦੀ ਢਾਂਚੇ ਦੇ ਰਹਿੰਦੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ, “ਹੇਬੋਵਾਲ ਵਿਖੇ ਸੀ.ਬੀ.ਜੀ. ਪਲਾਂਟ ਨੂੰ ਜਲਦੀ ਚਾਲੂ ਕੀਤਾ ਜਾਣਾ ਚਾਹੀਦਾ ਹੈ। ਤਾਜਪੁਰ ਵਿਖੇ ਪ੍ਰਸਤਾਵਿਤ ਸੀ.ਬੀ.ਜੀ. ਪਲਾਂਟ ਲਈ 2.5 ਏਕੜ ਜ਼ਮੀਨ ਅਲਾਟ ਕਰਨ ਦੇ ਪ੍ਰਸਤਾਵ ਨੂੰ ਨਗਰ ਨਿਗਮ, ਪੀ.ਐਸ.ਆਈ.ਈ.ਸੀ. ਅਤੇ ਪੇਡਾ ਦੁਆਰਾ ਇੱਕ ਹਫ਼ਤੇ ਦੇ ਅੰਦਰ ਜਲਦੀ ਤੋਂ ਜਲਦੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ। ਉਦਯੋਗਿਕ ਗੰਦੇ ਪਾਣੀ ਨੂੰ ਸਹੀ ਢੰਗ ਨਾਲ ਟਰੀਟ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਸਬੰਧ ਵਿੱਚ ਪ੍ਰਦੂਸ਼ਣ ਬੋਰਡ ਦੁਆਰਾ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸੂਬੇ ਭਰ ਵਿੱਚ ਡਰੇਨਾਂ ਵਿੱਚ ਪ੍ਰਦੂਸ਼ਿਤ ਪਾਣੀ ਦਾਖ਼ਲ ਹੋਣ ਵਾਲੀ ਲਾਪਰਵਾਹੀ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕੀਤੀ ਜਾਵੇਗੀ।”
ਪਾਣੀ ਦੇ ਵਹਾਅ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚਿੱਟੀ ਵੇਈਂ ਵਿੱਚ 200 ਕਿਊਸਿਕ ਪਾਣੀ ਛੱਡਣ ਲਈ ਸਿੰਬਲੀ ਵਿਖੇ ਰੈਗੂਲੇਟਰ ਚਾਲੂ ਕੀਤਾ ਜਾਣਾ ਚਾਹੀਦਾ ਹੈ। ਜਲੰਧਰ ਰਾਸ਼ਟਰੀ ਰਾਜਮਾਰਗ 44 'ਤੇ ਬਣੀਆਂ ਪੁਲੀਆਂ ਵਿੱਚ ਤੁਰੰਤ ਤਕਨੀਕੀ ਸੁਧਾਰ ਕੀਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਕਾਲਾ ਸੰਘਿਆਂ ਡਰੇਨ ਵਿੱਚ ਪ੍ਰਦੂਸ਼ਣ ਘਟਾਉਣ ਲਈ ਬਿਸਤ ਦੁਆਬ ਨਹਿਰ ਤੋਂ 100 ਕਿਊਸਿਕ ਪਾਣੀ ਛੱਡਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਅੱਗੇ ਕਿਹਾ, “ਸਟੋਨ ਲਾਈਨਿੰਗ ਦਾ ਕੰਮ ਪੂਰਾ ਹੋ ਗਿਆ ਹੈ।”
ਮੁੱਖ ਮੰਤਰੀ ਨੇ ਹਦਾਇਤ ਦਿੱਤੀ, "ਡੇਅਰੀ ਰਹਿੰਦ-ਖੂੰਹਦ ਨੂੰ ਨਾਲੀਆਂ ਵਿੱਚ ਸੁੱਟਣ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ। ਧੁੱਸੀ ਬੰਨ੍ਹ ਸੜਕ ਪ੍ਰਾਜੈਕਟ (ਸਤਲੁਜ ਦਰਿਆ) ਦਾ ਮਾਮਲਾ ਕੇਂਦਰੀ ਪੇਂਡੂ ਵਿਕਾਸ ਮੰਤਰੀ ਕੋਲ ਉਠਾਇਆ ਜਾਵੇਗਾ। 117.75 ਕਰੋੜ ਰੁਪਏ ਦੀ ਲਾਗਤ ਨਾਲ ਉਲੀਕਿਆ ਗਿਆ ਇਹ ਪ੍ਰਾਜੈਕਟ ਨਾਬਾਰਡ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ਉੱਤੇ ਕਿਹਾ, “ਅੱਜ ਲੁਧਿਆਣਾ ਦੇ ਬੁੱਢੇ ਨਾਲੇ, ਕਾਲਾ ਸੰਘਿਆਂ ਡਰੇਨ ਅਤੇ ਸਤਲੁਜ ਦੇ ਧੁੱਸੀ ਬੰਨ੍ਹ ਦੀ ਸਫ਼ਾਈ ਸਬੰਧੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਹਾਜ਼ਰੀ ਵਿੱਚ ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।”
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB