*ਸਪੀਕਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ" />

employees-association-of-cooperation-department-meet-speaker-sandhwan-for-their-legitimate-demands

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

Apr27,2026 | Narinder Kumar | Chandigarh

*ਸਪੀਕਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਦਿੱਤਾ ਭਰੋਸਾ*



ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ ਅਤੇ ਸਰਵਿਸ ਰੂਲਜ਼ 1997, ਨਵੇਂ ਤਨਖਾਹ ਸਕੇਲਾਂ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।
ਸਪੀਕਰ ਸੰਧਵਾਂ ਨੇ ਉਨ੍ਹਾਂ ਦਾ ਮੰਗ ਪੱਤਰ ਟਿੱਪਣੀਆਂ ਲਈ ਸਹਿਕਾਰਤਾ ਵਿਭਾਗ ਦੇ ਸਕੱਤਰ ਨੂੰ ਭੇਜਿਆ। ਐਸੋਸੀਏਸ਼ਨ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਕਾਰਾਤਮਕ ਦਖਲ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੀਟਿੰਗ ਦੌਰਾਨ ਸਰਦਾਰ ਗੁਰਦੇਵ ਸਿੰਘ ਸਿੱਧੂ, ਸਾਬਕਾ ਪ੍ਰਧਾਨ ਪੰਜਾਬ; ਸਰਦਾਰ ਰਾਜਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਫਰੀਦਕੋਟ; ਸਰਦਾਰ ਲਾਲਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ; ਸਰਦਾਰ ਜਗਸੀਰ ਸਿੰਘ, ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ; ਸਰਦਾਰ ਬਖਸ਼ੀਸ਼ ਸਿੰਘ, ਸੂਬਾ ਖਜ਼ਾਨਚੀ; ਸਰਦਾਰ ਜਗਮੀਤ ਸਿੰਘ; ਸੂਬਾ ਪ੍ਰੈਸ ਸਕੱਤਰ, ਖੁਸ਼ਪ੍ਰੀਤ ਸਿੰਘ; ਅਮਨਦੀਪ ਸ਼ਰਮਾ ਅਤੇ ਕਈ ਹੋਰ ਅਹੁਦੇਦਾਰ ਮੌਜੂਦ ਸਨ।

employees-association-of-cooperation-department-meet-speaker-sandhwan-for-their-legitimate-demands



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB