ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਥੇ ਆਪਣੀ ਰਿਹਾਇਸ਼ ਵਿਖੇ ਔਨਲਾਈਨ ਪ" />

-punjab-chief-secretary-completes-self-enumeration-urges-citizens-to-actively-participate-in-census-2027-

*ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ*

May1,2026 | Narinder Kumar | Chandigarh

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਥੇ ਆਪਣੀ ਰਿਹਾਇਸ਼ ਵਿਖੇ ਔਨਲਾਈਨ ਪੋਰਟਲ (se.census.gov.in) ਰਾਹੀਂ ਆਪਣਾ ਸਵੈ-ਜਨਗਣਨਾ ਅਮਲ ਪੂਰਾ ਕੀਤਾ। ਇਸ ਪ੍ਰਕਿਰਿਆ ਲਈ ਸਥਾਨਕ ਸਰਕਾਰਾਂ ਦੇ ਸਕੱਤਰ ਮਨਜੀਤ ਸਿੰਘ ਬਰਾੜ ਅਤੇ ਜਨਗਣਨਾ ਪੰਜਾਬ ਤੇ ਚੰਡੀਗੜ੍ਹ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਸੁਵਿਧਾ ਪ੍ਰਦਾਨ ਕੀਤੀ ਗਈ।
ਸ੍ਰੀ ਸਿਨਹਾ ਨੇ ਰਾਜ ਦੇ ਸਾਰੇ ਨਿਵਾਸੀਆਂ ਨੂੰ ਰਾਸ਼ਟਰੀ ਜਨਗਣਨਾ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਪ੍ਰਕਿਰਿਆ ਨੂੰ ਇੱਕ ਨਾਗਰਿਕ ਜ਼ਿੰਮੇਵਾਰੀ ਵਜੋਂ ਦਰਸਾਇਆ, ਜੋ ਜਨਤਕ ਲੋੜਾਂ ਦਾ ਮੁਲਾਂਕਣ ਕਰਨ ਵਿੱਚ ਮਦਦ ਕਰਦੀ ਹੈ ਅਤੇ ਸਰੋਤਾਂ ਦੀ ਬਰਾਬਰ ਵੰਡ ਰਾਹੀਂ ਬਿਹਤਰ ਸ਼ਾਸਨ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਪ੍ਰਕਿਰਿਆ ਵਿੱਚ ਹਰ ਘਰ-ਪਰਿਵਾਰ ਨੂੰ ਗਿਣਿਆ ਜਾਵੇ, ਹਰ ਆਵਾਜ਼ ਸੁਣੀ ਜਾਵੇ, ਅਤੇ ਕੋਈ ਵੀ ਪਿੱਛੇ ਨਾ ਰਹੇ।
ਮੁੱਖ ਸਕੱਤਰ ਨੇ ਕਿਹਾ ਕਿ ਸਰਗਰਮ ਜਨਤਕ ਭਾਗੀਦਾਰੀ ਇੱਕ ਮਜ਼ਬੂਤ, ਵਧੇਰੇ ਸਮਾਵੇਸ਼ੀ ਅਤੇ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਮਦਦ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਭਰੋਸੇਯੋਗ ਜਨਗਣਨਾ ਡੇਟਾ ਸਕੂਲ, ਹਸਪਤਾਲ, ਸੜਕਾਂ, ਭਲਾਈ ਯੋਜਨਾਵਾਂ ਅਤੇ ਵਿਕਾਸ ਨੀਤੀਆਂ ਵਰਗੇ ਬੁਨਿਆਦੀ ਢਾਂਚੇ ਦੀ ਯੋਜਨਾਬੰਦੀ ਲਈ ਨੀਂਹ ਬਣਾਉਂਦਾ ਹੈ। ਇਸ ਲਈ ਸਵੈ-ਗਣਨਾ ਨੂੰ ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਇੱਕ ਮਹੱਤਵਪੂਰਨ ਥੰਮ੍ਹ ਹੈ।
ਸਵੈ-ਗਣਨਾ , ਜਨਗਣਨਾ- 2027 ਦੀ ਇੱਕ ਮੁੱਖ ਵਿਸ਼ੇਸ਼ਤਾ ਹੈ ਅਤੇ ਇਹ ਪੰਜਾਬ ਰਾਜ ਵਿੱਚ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਕੀਤੀ ਜਾਵੇਗੀ। ਇਹ ਲੋਕਾਂ ਨੂੰ ਆਪਣੇ ਘਰਾਂ ਤੋਂ ਹੀ ਬੜੇ ਸੁਖਾਲੇ ਢੰਗ ਨਾਲ ਆਪਣੇ ਸਮਾਜਿਕ-ਆਰਥਿਕ ਵੇਰਵੇ ਆਨਲਾਈਨ ਦਰਜ ਕਰਾਉਣ ਦੇ ਯੋਗ ਬਣਾਉਂਦੀ ਹੈ। ਇਸਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਉਹਨਾਂ ਕਿਹਾ ਕਿ ਸਵੈ-ਗਣਨਾ ਇੱਕ ਭਰੋਸੇਯੋਗ ਅਤੇ ਸਮਾਵੇਸ਼ੀ ਜਨਗਣਨਾ ਕਰਵਾਉਣ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਨਾਗਰਿਕਾਂ ਨੂੰ ਆਪਣੇ ਪਰਿਵਾਰ, ਭਾਈਚਾਰੇ ਅਤੇ ਖੇਤਰ ਦੀ ਸਹੀ ਨੁਮਾਇੰਦਗੀ ਰਾਹੀਂ ਰਾਸ਼ਟਰ-ਨਿਰਮਾਣ ਵਿੱਚ ਸਿੱਧੇ ਤੌਰ 'ਤੇ ਯੋਗਦਾਨ ਪਾਉਣ ਦੀ ਆਗਿਆ ਦਿੰਦੀ ਹੈ।
ਇਹ ਪਹਿਲਕਦਮੀ ਡੇਟਾ ਇਕੱਤਰਤਾ ਵਿੱਚ ਕੁਸ਼ਲਤਾ, ਕਵਰੇਜ ਅਤੇ ਭਰੋਸੇਯੋਗਤਾ ਨੂੰ ਵਧਾਉਂਦੇ ਹੋਏ ਆਹਮੋ-ਸਾਹਮਣੇ ਗੱਲਬਾਤ ਕਰਨ ਦੀ ਲੋੜ ਨੂੰ ਕਾਫ਼ੀ ਹੱਦ ਤੱਕ ਘਟਾਉਂਦੀ ਹੈ। ਇਸ ਤੋਂ ਬਾਅਦ 15 ਮਈ 2026 ਤੋਂ 13 ਜੂਨ 2026 ਤੱਕ ਘਰ ਸੂਚੀਕਰਨ ਪੜਾਅ ਹੋਵੇਗਾ।
ਸਾਰੇ ਨਿਵਾਸੀਆਂ ਨੂੰ ਇਸ ਸਹੂਲਤ ਦਾ ਲਾਭ ਉਠਾਉਣ ਅਤੇ ਜਨਗਣਨਾ 2027 ਦੀ ਸਫਲਤਾ ਵਿੱਚ ਪੂਰੇ ਦਿਲ ਨਾਲ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਇੱਕ ਵਿਆਪਕ ਅਤੇ ਭਰੋਸੇਯੋਗ ਰਾਸ਼ਟਰੀ ਡੇਟਾਬੇਸ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ, ਜੋ ਫੈਸਲੇ ਲੈਣ ਅਤੇ ਭਵਿੱਖ ਦੀ ਯੋਜਨਾਬੰਦੀ ਲਈ ਜ਼ਰੂਰੀ ਹੈ।

-punjab-chief-secretary-completes-self-enumeration-urges-citizens-to-actively-participate-in-census-2027-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB