ਵਿਧਾਨਕ ਅਤੇ ਰਾਜਨੀਤਿਕ ਸਰਗਰਮੀਆਂ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਪਾਸ ਹੋ ਗਿਆ ਹੈ, ਕਿਉਂਕਿ ਇਹ ਐਕਟ ਉਨ੍ਹਾਂ ਨੂੰ ਆਪਣੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੁਜਰਾਤ ਤੋਂ ਲੈ ਕੇ ਦੇਸ਼ ਭਰ ਵਿੱਚ 'ਆਪ' ਦੀ ਵਧ ਰਹੀ ਮੌਜੂਦਗੀ ਨੇ ਭਾਜਪਾ ਅਤੇ ਇਸਦੇ ਸਹਿਯੋਗੀਆਂ ਨੂੰ ਬੇਚੈਨੀ ਵਿੱਚ ਪਾ ਦਿੱਤਾ ਹੈ। 'ਆਪ' ਹੁਣ ਜੰਮੂ ਤੋਂ ਗੋਆ ਤੱਕ ਫੈਲ ਚੁੱਕੀ ਹੈ, ਜੋ ਭਾਜਪਾ ਅਤੇ ਕਾਂਗਰਸ ਦੋਵਾਂ ਦੀ ਨੀਂਦ ਹਰਾਮ ਕਰ ਰਹੀ ਹੈ, ਕਿਉਂ ਜੋ ਇਹ ਪਾਰਟੀਆਂ ਲੋਕ ਕੇਂਦਰਿਤ ਮੁੱਦਿਆਂ ਨੂੰ ਉਠਾਉਣ ਨਾਲੋਂ ਸੱਤਾ ਦਾ ਦੋਸਤਾਨਾ ਮੈਚ ਖੇਡਣ ਨੂੰ ਤਰਜੀਹ ਦਿੰਦੀਆਂ ਆਈਆਂ ਹਨ।
ਪਾਰਟੀ ਦੀ ਵਿਚਾਰਧਾਰਕ ਤਾਕਤ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਜਾਂ ਭਾਜਪਾ ਦੇ ਉਲਟ, 'ਆਪ' ਨੂੰ ਤੋੜਿਆ ਨਹੀਂ ਜਾ ਸਕਦਾ ਕਿਉਂਕਿ ਇਹ ਪਾਰਟੀ ਰਾਜਨੀਤਿਕ ਪ੍ਰਣਾਲੀ ਨੂੰ ਸਾਫ਼ ਕਰਨ ਲਈ ਉਭਰੀ ਹੈ। ਉਨ੍ਹਾਂ ਕਿਹਾ ਕਿ ਕੁਝ ਮੌਕਾਪ੍ਰਸਤ ਆਗੂਆਂ ਦੀ ਵਫ਼ਾਦਾਰੀ ਬਦਲਣ ਨਾਲ ਕੋਈ ਫ਼ਰਕ ਨਹੀਂ ਪੈਂਦਾ, ਕਿਉਂਕਿ ਪੰਜਾਬ ਦੇ ਲੋਕ ਸਰਕਾਰ ਅਤੇ ਇਸ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਨਾਲ ਡਟ ਕੇ ਖੜ੍ਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਦਲ-ਬਦਲੂਆਂ ਦੇ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਝੂਠੇ ਦਾਅਵੇ ਕਰ ਰਹੀਆਂ ਸਨ ਕਿ 'ਆਪ' ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਜਦਕਿ ਉਨ੍ਹਾਂ ਦੇ ਆਪਣੇ ਨੇਤਾ ਹੀ ਇੱਕ-ਦੂਜੇ ਨਾਲ ਅੱਖ ਨਹੀਂ ਮਿਲਾਉਂਦੇ।
ਲੋਕਤੰਤਰੀ ਮਾਹੌਲ ਬਾਰੇ ਚਿੰਤਾਵਾਂ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਤਿ ਦੇਸ਼ ਔਖੇ ਸਮੇਂ ਵਿੱਚੋਂ ਲੰਘ ਰਿਹਾ ਹੈ, ਜਿੱਥੇ ਲੋਕਤੰਤਰੀ ਨਿਯਮਾਂ ਨੂੰ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ ਅਤੇ ਸੰਵਿਧਾਨ ਨੂੰ ਤੋੜਿਆ ਜਾ ਰਿਹਾ ਹੈ। ਇਹ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਘੋਰ ਅਪਮਾਨ ਹੈ, ਜੋ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਵੋਟਾਂ ਨੂੰ ਹਾਈਜੈਕ ਕੀਤਾ ਜਾ ਰਿਹਾ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।
ਭਾਜਪਾ ਵਿਰੁੱਧ ਆਪਣੀ ਆਲੋਚਨਾ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਭਾਜਪਾ ਦਾ ਆਪਣਾ ਕੋਈ ਕੇਡਰ ਨਹੀਂ ਹੈ। ਮਸ਼ਹੂਰ ਹਸਤੀਆਂ ਆਉਂਦੀਆਂ ਹਨ, ਚੋਣਾਂ ਲੜਦੀਆਂ ਹਨ ਅਤੇ ਫਿਰ ਚਲੀਆਂ ਜਾਂਦੀਆਂ ਹਨ। ਜੇ ਦੇਖਿਆ ਜਾਵੇ ਤਾਂ ਉਨ੍ਹਾਂ ਦੇ 240 ਸੰਸਦ ਮੈਂਬਰਾਂ ਵਿੱਚੋਂ 125 ਕਾਂਗਰਸ ਦੇ ਹਨ, ਜੋ ਦਰਸਾਉਂਦਾ ਹੈ ਕਿ ਉਨ੍ਹਾਂ ਦਾ ਆਪਣਾ ਕੋਈ ਅਧਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀਆਂ ਬਦਲਣ ਵਾਲੇ ਆਗੂਆਂ ਨੇ ਲੋਕਾਂ ਅਤੇ ਉਨ੍ਹਾਂ ਦੇ ਫਤਵੇ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਰਾਸ਼ਟਰਪਤੀ ਨੂੰ ਮਿਲ ਕੇ ਸੋਧਾਂ ਦੀ ਮੰਗ ਕਰਾਂਗਾ ਤਾਂ ਜੋ ਅਜਿਹੇ ਆਗੂਆਂ ਨੂੰ ਵਾਪਸ ਬੁਲਾਇਆ ਜਾ ਸਕੇ।
ਸ਼ਾਸਨ ਅਤੇ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡੀ ਸਿੰਚਾਈ ਪਹਿਲਕਦਮੀ 'ਤੇ ਚਾਨਣਾ ਪਾਇਆ ਅਤੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1 ਮਈ ਤੋਂ ਪਾਣੀ ਛੱਡਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਇਸਦਾ ਲਾਭ ਹੋ ਸਕੇ। ਝੋਨੇ ਦੇ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਨਵੇਂ ਰਜਵਾਹਿਆਂ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਸਟਮ ਦੀ ਜਾਂਚ ਕਰਨ ਅਤੇ ਕਿਸੇ ਵੀ ਕਮੀ ਨੂੰ ਦੂਰ ਕਰਨ ਲਈ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ "ਛੱਡਿਆ ਗਿਆ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ, ਜਿਸਦਾ ਕਿਸਾਨਾਂ ਨੂੰ ਵਧੇਰੇ ਲਾਭ ਹੋਵੇਗਾ। ਇਹ ਸਮਰਪਿਤ ਰੀਚਾਰਜ ਸਕੀਮਾਂ ਰਾਹੀਂ ਭੂਮੀਗਤ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਨਾਲ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਦਾ ਵਾਧਾ ਹੋਇਆ ਹੈ।
ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਹੈ, ਕਿਉਂਕਿ ਪੰਜਾਬ ਦਾ ਵਜੂਦ ਪਾਣੀ 'ਤੇ ਨਿਰਭਰ ਕਰਦਾ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਿਛਲੇ ਸਾਲ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ। ਇਹ ਇਤਿਹਾਸਕ ਪਹਿਲਕਦਮੀ ਧਰਤੀ ਹੇਠਲੇ ਪਾਣੀ ਦੀ ਸੰਭਾਲ ਦੇ ਨਾਲ-ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ।
bhagwant-mann-govt-wins-confidence-motion-unanimously
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB