ਪਹਿਲੀ ਵਾਰ ਔਨਲਾਈਨ ਹੋ ਰਹੀ ਜਨਗਣਨਾ ਪ੍ਰਕਿਰਿਆ ਤਹਿਤ ਸੰਜੀਵ" />

-punjab-cabinet-minister-sanjeev-arora-leads-by-example-completes-digital-census-2027-self-enumeration-urges-citizens-to-participate-actively-

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

May2,2026 | Narinder Kumar | Chandigarh

ਪਹਿਲੀ ਵਾਰ ਔਨਲਾਈਨ ਹੋ ਰਹੀ ਜਨਗਣਨਾ ਪ੍ਰਕਿਰਿਆ ਤਹਿਤ ਸੰਜੀਵ ਅਰੋੜਾ ਨੇ ਆਪਣੇ ਰਿਹਾਇਸ਼ੀ ਵੇਰਵੇ ਦਰਜ ਕੀਤੇ, ਜਨਤਕ ਭਾਗੀਦਾਰੀ ਨੂੰ ਰਾਸ਼ਟਰ ਨਿਰਮਾਣ ਦੀ ਕੁੰਜੀ ਦੱਸਿਆ

ਡਿਜੀਟਲ ਜਨਗਣਨਾ 2027: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਦਰਜ ਕੀਤੇ; ਨਿਵਾਸੀਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਗੁਰਦੇਵ ਨਗਰ ਸਥਿਤ ਆਪਣੇ ਨਿਵਾਸ ਸਥਾਨ ਵਿਖੇ ਡਿਜੀਟਲ ਜਨਗਣਨਾ-2027 ਤਹਿਤ ਆਪਣੇ ਰਿਹਾਇਸ਼ੀ ਵੇਰਵੇ ਸਵੈ-ਗਣਨਾ ਰਾਹੀਂ ਦਰਜ ਕਰਕੇ ਸੂਬੇ ਦੇ ਵਸਨੀਕਾਂ ਨੂੰ ਵੀ ਅਜਿਹਾ ਕਰਨ ਦੀ ਸਲਾਹ ਦਿੱਤੀ।
ਇਹ ਆਖਦਿਆਂ ਕਿ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ ਢੰਗ ਰਾਹੀਂ ਕੀਤੀ ਜਾ ਰਹੀ ਹੈ, ਕੈਬਨਿਟ ਮੰਤਰੀ ਅਰੋੜਾ ਨੇ ਵਸਨੀਕਾਂ ਨੂੰ ਵੱਧ ਤੋਂ ਵੱਧ ਇਸ ਅਭਿਆਸ ਵਿੱਚ ਹਿੱਸਾ ਲੈਣ ਅਤੇ ਔਨਲਾਈਨ ਪੋਰਟਲ se.census.gov.in 'ਤੇ ਜਾ ਕੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਦਰਜ ਕਰਨ ਦੀ ਅਪੀਲ ਕੀਤੀ।
ਡਿਜੀਟਲ ਜਨਗਣਨਾ 2027 – ਘਰਾਂ ਦੇ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ ਦੇ ਪਹਿਲੇ ਪੜਾਅ ਤਹਿਤ, ਰਾਜ ਵਿੱਚ ਸਵੈ-ਗਣਨਾ 30 ਅਪ੍ਰੈਲ ਨੂੰ ਸ਼ੁਰੂ ਹੋਈ ਸੀ ਅਤੇ ਇਹ 14 ਮਈ, 2026 ਤੱਕ ਜਾਰੀ ਰਹੇਗੀ। ਵਸਨੀਕ ਸਵੈ-ਇੱਛਾ ਨਾਲ ਆਪਣੇ ਘਰ ਬੈਠ ਕੇ ਸਵੈ-ਗਣਨਾ ਰਾਹੀਂ ਰਿਹਾਇਸ਼ੀ ਵੇਰਵੇ (33 ਸਵਾਲਾਂ ਦੇ ਜਵਾਬ ਦੇ ਕੇ) ਔਨਲਾਈਨ ਜਮ੍ਹਾਂ ਕਰਵਾ ਸਕਦੇ ਹਨ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਪ੍ਰਕਿਰਿਆ ਸਰਲ ਤੇ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਘਰ ਬੈਠੇ ਹੀ ਪੂਰੀ ਕੀਤੀ ਜਾ ਸਕਦੀ ਹੈ, ਜਿਸ ਨਾਲ ਗਿਣਤੀਕਾਰ ਦੀ ਉਡੀਕ ਕਰਨ ਦੀ ਲੋੜ ਨਹੀਂ ਰਹਿੰਦੀ।
ਇਸ ਪੜਾਅ ਤਹਿਤ, ਨਿਵਾਸੀਆਂ ਨੂੰ ਆਪਣੇ ਘਰ ਅਤੇ ਪਰਿਵਾਰਕ ਮੈਂਬਰਾਂ ਬਾਰੇ ਵਿਆਪਕ ਵੇਰਵੇ ਪ੍ਰਦਾਨ ਕਰਨੇ ਹੋਣਗੇ। ਇਹ ਘਰ ਦੀ ਕਿਸਮ, ਸਹੂਲਤਾਂ ਦੀ ਉਪਲੱਬਧਤਾ ਅਤੇ ਹੋਰ ਬੁਨਿਆਦੀ ਸਹੂਲਤਾਂ ਵਰਗੇ ਮੁੱਖ ਪਹਿਲੂਆਂ ਨੂੰ ਕਵਰ ਕਰਦੇ ਹਨ ਅਤੇ ਇਹੀ ਜਾਣਕਾਰੀ ਵਿਕਾਸ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।
ਇਸ ਪ੍ਰਕਿਰਿਆ ਵਿੱਚ ਉਪਭੋਗਤਾ ਰਜਿਸਟ੍ਰੇਸ਼ਨ, ਓਟੀਪੀ ਤਸਦੀਕ, ਲੋੜੀਂਦੇ ਵੇਰਵੇ ਭਰਨਾ ਅਤੇ ਅਖੀਰ ਵਿੱਚ ਸਾਰੇ ਵੇਰਵਾ ਜਮ੍ਹਾਂ ਕਰਨਾ ਸ਼ਾਮਲ ਹੈ, ਜਿਸ ਤੋਂ ਬਾਅਦ ਇੱਕ ਵਿਲੱਖਣ ਸਵੈ-ਗਣਨਾ ਆਈਡੀ (ਐਸਈ-ਆਈਡੀ) ਜਨਰੇਟ ਹੁੰਦੀ ਹੈ। ਜਦੋਂ ਫੀਲਡ ਵਿਜ਼ਿਟ ਦੌਰਾਨ ਗਿਣਤੀਕਾਰ ਸਬੰਧਤ ਜਾਇਦਾਦਾਂ ਵਿਖੇ ਪਹੁੰਚ ਕਰਨਗੇ ਤਾਂ ਉਸ ਵੇਲੇ ਨਿਵਾਸੀਆਂ ਨੂੰ ਨੂੰ ਇਹ ਐਸਈ-ਆਈਡੀ ਉਨ੍ਹਾਂ ਨਾਲ ਸਾਂਝੀ ਕਰਨੀ ਹੋਵੇਗੀ। ਜਮ੍ਹਾਂ ਕਰਵਾਈ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਸਿਰਫ਼ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਦੇ ਉਦੇਸ਼ਾਂ ਲਈ ਵਰਤੀ ਜਾਵੇਗੀ।
ਜਿਹੜੇ ਘਰ ਔਨਲਾਈਨ ਪ੍ਰਕਿਰਿਆ ਪੂਰੀ ਕਰਨ ਵਿੱਚ ਅਸਮਰੱਥ ਹਨ, ਉਨ੍ਹਾਂ ਲਈ ਇੱਕ ਅਧਿਕਾਰਤ ਗਿਣਤੀਕਾਰ 15 ਮਈ, 2026 ਤੋਂ ਸ਼ੁਰੂ ਹੋਣ ਵਾਲੇ ਅਗਲੇ ਫੀਲਡ ਗਣਨਾ ਪੜਾਅ ਦੌਰਾਨ ਲੋੜੀਂਦੀ ਜਾਣਕਾਰੀ ਇਕੱਠੀ ਕਰਨ ਲਈ ਉਨ੍ਹਾਂ ਦੇ ਘਰਾਂ/ਜਾਇਦਾਦਾਂ ਵਿਖੇ ਪਹੁੰਚ ਕਰੇਗਾ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਆਖਰੀ ਜਨਗਣਨਾ 2011 ਵਿੱਚ ਹੋਈ ਸੀ ਅਤੇ ਹੁਣ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ ਰੂਪ ਵਿੱਚ ਕੀਤੀ ਜਾ ਰਹੀ ਹੈ। ਵਸਨੀਕਾਂ ਨੂੰ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਸਹੀ ਜਾਣਕਾਰੀ ਜਮ੍ਹਾਂ ਕਰਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਇਹ ਜਾਣਕਾਰੀ ਸਰਕਾਰ ਨੂੰ ਨਿਵਾਸੀਆਂ ਲਈ ਨੀਤੀਆਂ ਅਤੇ ਹੋਰ ਭਲਾਈ ਯੋਜਨਾਵਾਂ ਬਣਾਉਣ ਵਿੱਚ ਮਦਦ ਕਰਦੀ ਹੈ।
ਇਸ ਮੌਕੇ ਨਗਰ ਨਿਗਮ ਕਮਿਸ਼ਨਰ-ਕਮ-ਪ੍ਰਧਾਨ ਜਨਗਣਨਾ ਅਧਿਕਾਰੀ ਡਾ. ਨੀਰੂ ਕਟਿਆਲ ਗੁਪਤਾ, ਸੰਯੁਕਤ ਕਮਿਸ਼ਨਰ-ਕਮ-ਸ਼ਹਿਰੀ ਜਨਗਣਨਾ ਅਧਿਕਾਰੀ ਵਿਨੀਤ ਕੁਮਾਰ, ਡਿਪਟੀ ਡਾਇਰੈਕਟਰ (ਜਨਗਣਨਾ) ਪੰਜਾਬ ਡਾ. ਰੁਚੀ ਗੁਪਤਾ, ਸਹਾਇਕ ਡਾਇਰੈਕਟਰ (ਜਨਗਣਨਾ ਆਪਰੇਸ਼ਨਜ਼) ਰੇਣੂ, ਸਹਾਇਕ ਕਮਿਸ਼ਨਰ-ਕਮ-ਚਾਰਜ ਅਧਿਕਾਰੀ ਜਸਦੇਵ ਸੇਖੋਂ, ਸੁਪਰਡੈਂਟ ਤਰੁਣ ਗੋਇਲ, ਅੰਕੜਾ ਜਾਂਚਕਰਤਾ (ਜਨਗਣਨਾ) ਅਲੋਕ ਕੁਮਾਰ ਸਮੇਤ ਹੋਰ ਮੌਜੂਦ ਸਨ।

-punjab-cabinet-minister-sanjeev-arora-leads-by-example-completes-digital-census-2027-self-enumeration-urges-citizens-to-participate-actively-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB