ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਫ਼ਿਰਕੂ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਰਚੀ ਗਈ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਇਹ ਕਾਨੂੰਨ ਇੰਨੀ ਸਮਝਦਾਰੀ ਤੇ ਸਖ਼ਤੀ ਨਾਲ ਬਣਾਇਆ ਗਿਆ ਹੈ ਕਿ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਮਰਨ ਤੱਕ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੰਨੇ-ਪ੍ਰਮੰਨੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਸ ਕਾਨੂੰਨ ਦਾ ਖਰੜਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਵਿਵਸਥਾ ਵਜੋਂ ਕੰਮ ਕਰੇਗਾ ਅਤੇ ਕੋਈ ਵੀ ਭਵਿੱਖ ਵਿੱਚ ਅਜਿਹਾ ਅਪਰਾਧ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੁਨੀਆ ਭਰ ਦੇ ਲੋਕਾਂ ਅਤੇ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਿੱਥੇ ਸਮੁੱਚੀ ਸਿੱਖ ਸੰਗਤ ਨੇ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ, ਸ਼੍ਰੋਮਣੀ ਕਮੇਟੀ ਦੇ ਆਕਾਵਾਂ ਨੇ ਇਸ ਦਾ ਵਿਰੋਧ ਕੀਤਾ ਹੈ ਕਿਉਂਕਿ ਬੇਅਦਬੀ ਨਾਲ ਸਬੰਧਤ ਘਟਨਾਵਾਂ ਨਾਲ ਖੁਦ ਉਹ ਜੁੜੇ ਹੋਏ ਹਨ।
ਚਾਰ ਰੋਜ਼ਾ "ਸ਼ੁਕਰਾਨਾ ਯਾਤਰਾ" ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨ ਲਈ ਯਾਤਰਾ 'ਤੇ ਨਿਕਲੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਯਾਤਰਾ 9 ਮਈ ਤੱਕ ਜਾਰੀ ਰਹੇਗੀ ਅਤੇ ਯਾਤਰਾ ਦੌਰਾਨ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਰਸ਼ਨ-ਦੀਦਾਰ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਇੱਕੋ ਇੱਕ ਉਦੇਸ਼ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ, ਜਿਨ੍ਹਾਂ ਨੇ ਸਾਨੂੰ ਮਨੁੱਖਤਾ ਅਤੇ ਪੰਜਾਬ ਦੀ ਸੇਵਾ ਲਈ ਇਹ ਵੱਡੀ ਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੇਜ਼ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB