ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਭਰ ਦੇ ਕਈ ਪ੍ਰਮੁੱਖ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਰਾਜ ਸਰਕਾਰ ਨੇ ਇੱਕ ਬੇਹੱਦ ਮਜ਼ਬੂਤ ਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਹੈ, ਜਿਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ। ਜੇਕਰ ਭਵਿੱਖ ਵਿੱਚ ਕੋਈ ਅਜਿਹਾ ਅਪਰਾਧ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਹ ਆਪਣੀ ਪੂਰੀ ਜ਼ਿੰਦਗੀ ਮਰਨ ਤੱਕ ਜੇਲ੍ਹ ਵਿੱਚ ਬਿਤਾਏਗਾ। ਉਨ੍ਹਾਂ ਕਿਹਾ ਕਿ ਇਹ ਕੋਈ ਮੇਰੀ ਪ੍ਰਾਪਤੀ ਨਹੀਂ, ਇਹ ਗੁਰੂ ਸਾਹਿਬ ਦਾ ਆਸ਼ੀਰਵਾਦ ਹੈ, ਜਿਨ੍ਹਾਂ ਨੇ ਇਹ ਸਭ ਸੰਭਵ ਬਣਾਇਆ ਅਤੇ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ।
ਸਰਹੱਦੀ ਖੇਤਰਾਂ ਵਿੱਚ ਵਿਕਾਸ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਪਿਛਲੀਆਂ ਸਰਕਾਰਾਂ ਵੀ ਅਜਿਹਾ ਕਾਨੂੰਨ ਬਣਾ ਸਕਦੀਆਂ ਸਨ, ਪਰ ਉਨ੍ਹਾਂ ਵਿੱਚ ਇੱਛਾ ਸ਼ਕਤੀ ਦੀ ਘਾਟ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਰਾਜ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਮਾਝਾ ਖੇਤਰ ਵਿੱਚ ਵਿਕਾਸ ਦੀ ਕੋਈ ਕਮੀ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਨਵੇਂ ਸਕੂਲ ਅਤੇ ਹਸਪਤਾਲ ਬਣਾਏ ਜਾਣਗੇ, ਜਿੱਥੇ ਢੁਕਵਾਂ ਸਟਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਅਧਿਆਪਕ ਅਤੇ ਡਾਕਟਰ ਸਰਹੱਦੀ ਖੇਤਰਾਂ ਵਿੱਚ ਡਿਊਟੀ ਤੋਂ ਕਤਰਾਉਂਦੇ ਸਨ ਅਤੇ ਤੁਰੰਤ ਆਪਣੇ ਤਬਾਦਲੇ ਦੀ ਮੰਗ ਕਰਦੇ ਸਨ, ਪਰ ਹੁਣ ਅਜਿਹਾ ਨਹੀਂ ਹੈ।
ਸਰਕਾਰੀ ਸੇਵਾਵਾਂ ਵਿੱਚ ਸੁਧਾਰਾਂ ਬਾਰੇ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇੱਕ ਕਾਨੂੰਨ ਲਿਆਂਦਾ ਹੈ ਜਿਸ ਵਿੱਚ ਸਰਕਾਰੀ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਦੀ ਕਨਫਰਮੇਸ਼ਨ ਹੋਣ ਤੋਂ ਪਹਿਲਾਂ ਘੱਟੋ-ਘੱਟ ਦੋ ਸਾਲ ਸਰਹੱਦੀ ਖੇਤਰਾਂ ਵਿੱਚ ਡਿਊਟੀ ਨਿਭਾਉਣੀ ਹੋਵੇਗੀ ਅਤੇ ਇਹੀ ਸ਼ਰਤ ਡਾਕਟਰਾਂ 'ਤੇ ਵੀ ਲਾਗੂ ਹੁੰਦੀ ਹੈ। ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਰੰਗਲਾ ਪੰਜਾਬ ਬਣਾਉਣ ਲਈ ਸਖ਼ਤ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ 2022 ਵਿੱਚ ਲੋਕਾਂ ਦੁਆਰਾ ਮੈਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਿਹਾ ਹਾਂ, ਅਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ, ਬੱਚਿਆਂ ਲਈ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ, 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਸ਼ਹਿਰ ਸਾਫ਼-ਸੁਥਰੇ ਹੋ ਰਹੇ ਹਨ, ਸੀਵਰੇਜ ਸਿਸਟਮ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ ਅਤੇ ਹਰ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਪ੍ਰਾਪਤ ਕਰ ਸਕਦਾ ਹੈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB