*ਸ੍ਰੀ ਹਰਿਮੰਦਰ ਸਾਹਿਬ ਤੋਂ ਕਰਤਾਰਪੁਰ, ਆਦਮਪੁਰ ਅਤੇ ਰਈਆ ਤ" />

people-line-roads-across-majha-to-welcome-cm-bhagwant-singh-mann-during-shukrana-yatra-

’ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ 'ਤੇ ਉਤਰੇ

May7,2026 | Narinder Kumar | Amritsar

*ਸ੍ਰੀ ਹਰਿਮੰਦਰ ਸਾਹਿਬ ਤੋਂ ਕਰਤਾਰਪੁਰ, ਆਦਮਪੁਰ ਅਤੇ ਰਈਆ ਤੱਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਯਾਤਰਾ ਦੌਰਾਨ ਸਿਰੋਪਾਓ ਨਾਲ ਸਨਮਾਨਿਤ ਕਰਕੇ ਲੋਕਾਂ ਨੇ ਕਾਨੂੰਨ ਦੇ ਸਮਰਥਨ ‘ਚ ਲਾਏ ਨਾਅਰੇ*

*ਪੂਰੀ ਸਿੱਖ ਸੰਗਤ ਨੇ ਕਾਨੂੰਨ ਦਾ ਸਵਾਗਤ ਕੀਤਾ ਹੈ, ਸਿਰਫ਼ ਇੱਕ ਪਰਿਵਾਰ ਇਸਦਾ ਵਿਰੋਧ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਇਤਿਹਾਸਕ ਬੇਅਦਬੀ ਵਿਰੋਧੀ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਦੋਸ਼ੀ ਸਜ਼ਾ ਤੋਂ ਬਚ ਨਾ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸਮਰੱਥਾ ਤੇ ਸੋਝੀ ਬਖਸ਼ਣ ਲਈ ਪਰਮਾਤਮਾ ਦਾ ਸ਼ੁਕਰਾਨਾ ਕੀਤਾ*




ਪੰਜਾਬ ਵਿੱਚ ਜਨਤਕ ਭਾਗੀਦਾਰੀ ਅਤੇ ਭਾਵਨਾਤਮਕ ਧਾਰਮਿਕ ਉਤਸ਼ਾਹ ਦਾ ਅਨੋਖਾ ਦ੍ਰਿਸ਼ ਦੇਖਣ ਨੂੰ ਮਿਲਿਆ ਜਦੋਂ ਮਾਝਾ ਖੇਤਰ ਵਿੱਚ ਹਜ਼ਾਰਾਂ ਲੋਕ ਮੁੱਖ ਮੰਤਰੀ ਸਾਹਿਬ ਦੀ "ਸ਼ੁਕਰਾਨਾ ਯਾਤਰਾ" ਦੇ ਦੂਜੇ ਦਿਨ ਉਨ੍ਹਾਂ ਦੇ ਸਵਾਗਤ ਲਈ ਸੜਕਾਂ 'ਤੇ ਉਤਰ ਆਏ। ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਦਿਨ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਦੇਸ਼ ਦਾ ਸਭ ਤੋਂ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਲਾਗੂ
ਕਰਨ ਦਾ ਮੌਕਾ ਬਖਸ਼ਿਆ। ਅੰਮ੍ਰਿਤਸਰ, ਰਈਆ, ਕਰਤਾਰਪੁਰ, ਆਦਮਪੁਰ ਅਤੇ ਮਾਝੇ ਦੇ ਹੋਰ ਹਿੱਸਿਆਂ ਵਿੱਚ ਯਾਤਰਾ ਦੌਰਾਨ, ਲੋਕ ਵੱਡੀ ਗਿਣਤੀ ਵਿੱਚ ਸੜਕਾਂ 'ਤੇ ਇਕੱਠੇ ਹੋਏ ਅਤੇ ਮੁੱਖ ਮੰਤਰੀ ਦੇ ਕਾਫਲੇ ‘ਤੇ ਫੁੱਲਾਂ ਦੀ ਵਰਖਾ ਕੀਤੀ ਤੇ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਸ ਕਾਨੂੰਨ ਦਾ ਇਤਿਹਾਸਕ ਕਦਮ ਵਜੋਂ ਸਵਾਗਤ ਕੀਤਾ।

ਯਾਤਰਾ ਦੌਰਾਨ ਖੁੱਲ੍ਹੀ ਸਨਰੂਫ਼ ਗੱਡੀ ਵਿੱਚ ਸਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਖ-ਵੱਖ ਥਾਵਾਂ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਲੋਕਾਂ ਨੇ ਉਨ੍ਹਾਂ ਨੂੰ ਹਾਰ ਪਹਿਨਾਏ ਤੇ ਕਾਨੂੰਨ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਦੌਰਾਨ ਮੁੱਖ ਮੰਤਰੀ ਦੇ ਕਾਫਲੇ 'ਤੇ ਫੁੱਲਾਂ ਦੀ ਵਰਖਾ ਕੀਤੀ।

ਯਾਤਰਾ ਦੌਰਾਨ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਬਚ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ ਨਵਾਂ ਕਾਨੂੰਨ ਐਫਆਈਆਰ ਦਰਜ ਹੋਣ ਤੋਂ ਬਾਅਦ ਜ਼ਮਾਨਤ ਨਾ ਮਿਲਣ ਨੂੰ ਯਕੀਨੀ ਬਣਾਉਂਦਾ ਹੈ, ਜਿਸ ਵਿੱਚ ਸਜ਼ਾ ਘੱਟੋ-ਘੱਟ 10 ਸਾਲ ਦੀ ਕੈਦ ਤੋਂ ਲੈ ਕੇ ਮਰਨ ਤੱਕ ਉਮਰ ਕੈਦ ਤੱਕ ਹੈ ਅਤੇ 50 ਲੱਖ ਰੁਪਏ ਤੱਕ ਦਾ ਜੁਰਮਾਨਾ ਹੈ। ਇਸ ਤੋਂ ਪਹਿਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਜ਼ਿੰਮੇਵਾਰ ਲੋਕ ਆਜ਼ਾਦ ਘੁੰਮਦੇ ਰਹਿੰਦੇ ਸਨ, ਜਿਸ ਨਾਲ ਪੰਥ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ। ਹੁਣ ਕੋਈ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ।

ਯਾਤਰਾ ਨੂੰ ਰਾਜਨੀਤਿਕ ਦੀ ਬਜਾਏ ਅਧਿਆਤਮਿਕ ਸਫ਼ਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਦੁਨੀਆ ਭਰ ਦੀ ਸਮੁੱਚੀ ਸਿੱਖ ਸੰਗਤ ਨੇ ਕਾਨੂੰਨ ਦਾ ਦਿਲੋਂ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਾਨੂੰਨ ਦਾ ਵਿਰੋਧ ਕਰਨ ਲਈ ਬਾਦਲ ਪਰਿਵਾਰ ਤੇ ਅਕਾਲੀਆਂ ਤੇ ਨਿਸ਼ਾਨਾ ਸਾਧਦਿਆਂ ਕਿਹਾ,"ਪੂਰੀ ਸੰਗਤ ਨੇ ਕਾਨੂੰਨ ਨੂੰ ਸਵੀਕਾਰ ਕੀਤਾ ਹੈ; ਸਿਰਫ਼ ਇੱਕ ਪਰਿਵਾਰ ਇਸਦਾ ਵਿਰੋਧ ਕਰ ਰਿਹਾ ਹੈ," ।

ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ, ਜਿਸਦਾ ਉਦੇਸ਼ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਮੁਹੱਬਤ ਨੂੰ ਭੰਗ ਕਰਨਾ ਹੈ। ਪੰਜਾਬ ਦੀ ਏਕਤਾ ਦੀ ਪਰੰਪਰਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੰਡ ਪਾਊ ਰਾਜਨੀਤੀ ਸੂਬੇ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ। ਉਹਨਾਂ ਕਿਹਾ,"ਪੰਜਾਬ ਦੀ ਮਿੱਟੀ ਉਪਜਾਊ ਹੈ ਅਤੇ ਇੱਥੇ ਹਰ ਬੀਜ ਉੱਗਦਾ ਹੈ, ਪਰ ਇਸ ਧਰਤੀ 'ਤੇ ਨਫ਼ਰਤ ਦਾ ਬੀਜ ਕਦੇ ਵੀ ਨਹੀਂ ਪੁੰਗਰ ਸਕਦਾ। ਭਾਜਪਾ ਅਤੇ ਅਕਾਲੀ ਸਿੱਖਾਂ ਅਤੇ ਹਿੰਦੂਆਂ ਨੂੰ ਵੰਡਣਾ ਚਾਹੁੰਦੇ ਹਨ, ਪਰ ਪੰਜਾਬੀ ਕਦੇ ਵੀ ਅਜਿਹਾ ਨਹੀਂ ਹੋਣ ਦੇਣਗੇ,"I

ਭਾਜਪਾ 'ਤੇ ਹੋਰ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ 'ਤੇ ਵਾਰ-ਵਾਰ ਪੰਜਾਬ ਵਿਰੋਧੀ ਫੈਸਲੇ ਲੈਣ ਦਾ ਦੋਸ਼ ਲਗਾਇਆ, ਜਿਸ ਵਿੱਚ ਕਿਸਾਨ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਦੇ ਆਪਣੀਆਂ ਜਾਨਾਂ ਗੁਆਉਣ ਦਾ ਜ਼ਿਕਰ ਵੀ ਸ਼ਾਮਿਲ ਸੀ । ਉਨ੍ਹਾਂ ਨੇ ਕੇਂਦਰ ਤੇ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਵੀ ਦੋਸ਼ ਲਗਾਇਆ। ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਡਰ ਅਤੇ ਅਸਥਿਰਤਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਂਦੀਆਂ ਹਨ।

ਪਿਛਲੇ ਚਾਰ ਸਾਲਾਂ ਦੌਰਾਨ ਆਪਣੀ ਸਰਕਾਰ ਦੇ ਕੰਮਾਂ ਨੂੰ ਗਿਣਾਉਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 65,000 ਤੋਂ ਵੱਧ ਸਰਕਾਰੀ ਨੌਕਰੀਆਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ, ਨਹਿਰਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਵਿਸ਼ਵ ਪੱਧਰੀ ਸਕੂਲ ਅਤੇ ਹਸਪਤਾਲ ਬਣਾਏ ਜਾ ਰਹੇ ਹਨ ਅਤੇ ਹਰ ਪਰਿਵਾਰ ਹੁਣ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦਾ ਹੱਕਦਾਰ ਹੈ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਬੇਅਦਬੀ ਵਿਰੋਧੀ ਕਾਨੂੰਨ ਤੋਂ ਬਾਅਦ, ਪੰਜਾਬ ਸਰਕਾਰ ਜਲਦੀ ਹੀ ਇੱਕ ਸਖ਼ਤ ਨਸ਼ਾ ਵਿਰੋਧੀ ਕਾਨੂੰਨ ਲਿਆਏਗੀ ਜਿਸ ਤਹਿਤ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ।

people-line-roads-across-majha-to-welcome-cm-bhagwant-singh-mann-during-shukrana-yatra-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB