ਮੁੱਖ ਮੰਤਰੀ ਨੇ ਕਿਹਾ ਕਿ ਟੈਕਸਦਾਤਾਵਾਂ ਦਾ ਪੈਸਾ ਲੋਕਾਂ ਦੀ ਭਲਾਈ 'ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਇਹ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਅਤੇ ਬੁਨਿਆਦੀ ਢਾਂਚਾ ਉਸਾਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਨਹਿਰੀ ਪਾਣੀ ਦਾ 68 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14000 ਕਿਲੋਮੀਟਰ ਪਾਈਪਾਂ ਅਤੇ ਰਜਵਾਹੇ ਬਣਾਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਈਪ ਲਾਈਨਾਂ ਅਤੇ ਰਜਵਾਹਿਆਂ ਵਿੱਚ 21000 ਕਿਊਸਿਕ ਪਾਣੀ ਛੱਡਿਆ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਕੇ ਵੱਡੇ ਪੱਧਰ 'ਤੇ ਲਾਭ ਪਹੁੰਚਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੱਡਿਆ ਗਿਆ ਇਹ ਪਾਣੀ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਰਾਬਰ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ, ਜਿਸ ਨਾਲ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪਾਣੀ ਤੋਂ ਬਿਨਾਂ ਸੂਬੇ ਦਾ ਕੋਈ ਵਜੂਦ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰੇਕ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ ਕਿ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ ਅਤੇ ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
kotkapura-witnesses-massive-public-support-for-strict-action-against-sacrilege
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB