ਆਈ.ਐਫ .ਐਮ.ਐਸ ਦੇ ਨਾਲ ਸਿਰੇ ਤੋਂ ਸਿਰੇ ਤੱਕ ਏਕੀਕਰਣ ਦੇ ਅਹਿਮ ਪਹਿਲੂ 'ਤੇ ਮੰਤਰੀ ਨੇ ਭਰੋਸਾ ਦਿੰਦਿਆ ਕਿਹਾ, "ਇਹ ਮੋਡਿਊਲ ਆਈ.ਐਫ਼ .ਐਮ.ਐਸ ਦੇ ਅੰਦਰ ਬਜਟ, ਖਜ਼ਾਨਾ, ਬਿੱਲ ਪ੍ਰੋਸੈਸਿੰਗ ਅਤੇ ਭੁਗਤਾਨ ਪ੍ਰਣਾਲੀਆਂ ਨਾਲ ਮਨਜ਼ੂਰੀ ਦੇ ਆਦੇਸ਼ਾਂ ਦੇ ਨਿਰਵਿਘਨ ਏਕੀਕਰਣ ਨੂੰ ਯਕੀਨੀ ਬਣਾਉਂਦਾ ਹੈ, ਜਿਸ ਨਾਲ ਕੰਮ ਦੇ ਦੁਹਰਾਅ ਅਤੇ ਮੈਨੁਅਲ ਦਖਲਅੰਦਾਜ਼ੀ ਵਿੱਚ ਕਮੀ ਆਉਂਦੀ ਹੈ। ਆਟੋਮੈਟਿਕ ਤਸਦੀਕ, ਹੈੱਡ ਆਫ਼ ਅਕਾਊਂਟ, ਰਕਮ, ਸਕੀਮ ਮੈਪਿੰਗ, ਅਤੇ ਲਾਭਪਾਤਰੀ ਵੇਰਵਿਆਂ ਨਾਲ ਸਬੰਧਤ ਕਲੈਰੀਕਲ ਗਲਤੀਆਂ ਨੂੰ ਘੱਟ ਕਰਦੀ ਹੈ।"
ਪੋਰਟਲ ਦੀ ਰਣਨੀਤਕ ਸ਼ੁਰੂਆਤ ਬਾਰੇ ਪਿਛੋਕੜ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, "ਇਸ ਮੋਡਿਊਲ ਨੂੰ ਬੀ.ਐਫ.ਏ.ਆਈ.ਆਰ ਅਧੀਨ ਡੀ.ਐਲ.ਆਈ-3 ਦੀ ਪਾਲਣਾ ਕਰਦੇ ਹੋਏ ਵਿਕਸਤ ਕੀਤਾ ਗਿਆ ਹੈ। ਭਾਰਤ ਸਰਕਾਰ ਨੇ ਪੂੰਜੀਗਤ ਨਿਵੇਸ਼ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ (ਐਸ.ਏ.ਐਸ.ਸੀ.ਆਈ) 2026-27 ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਵਿੱਚ ਵੱਖ-ਵੱਖ ਭਾਗਾਂ ਦੇ ਅਧੀਨ ਕਈ ਵਿੱਤੀ ਸੁਧਾਰਾਂ ਦੀ ਰੂਪਰੇਖਾ ਦਿੱਤੀ ਗਈ ਹੈ। ਇਹਨਾਂ ਦਿਸ਼ਾ-ਨਿਰਦੇਸ਼ਾਂ ਵਿੱਚ ਡਾਇਰੈਕਟੋਰੇਟ ਆਫ਼ ਟ੍ਰੇਜ਼ਰੀ ਐਂਡ ਅਕਾਊਂਟਸ ਦੇ ਦਫ਼ਤਰ ਦੁਆਰਾ "ਈ-ਸੈਂਕਸ਼ਨ ਮੋਡਿਊਲ" ਨੂੰ ਲਾਗੂ ਕਰਨਾ ਸ਼ਾਮਲ ਹੈ।"
ਆਪਣੇ ਸੰਬੋਧਨ ਦੀ ਸਮਾਪਤੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਤਕਨਾਲੋਜੀ ਦੇ ਭਵਿੱਖ ਦੇ ਪ੍ਰਭਾਵ ਬਾਰੇ ਆਪਣਾ ਨਜ਼ਰੀਆ ਸਾਂਝਾ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਸਫਲ ਅਤੇ ਮੁਕੰਮਲ ਢੰਗ ਨਾਲ ਲਾਗੂ ਹੋਣ 'ਤੇ, ਇਹ ਪਹਿਲਕਦਮੀ ਵਿੱਤੀ, ਪ੍ਰਸ਼ਾਸਕੀ ਅਤੇ ਤਕਨੀਕੀ ਮਨਜ਼ੂਰੀਆਂ ਦੀ ਡਿਜੀਟਲ ਸਿਰਜਣਾ, ਪ੍ਰਵਾਨਗੀ ਅਤੇ ਨਿਗਰਾਨੀ ਵਿੱਚ ਨਿਰਵਿਘਨ ਸਿਰੇ ਤੋਂ ਸਿਰੇ ਤੱਕ ਟ੍ਰੇਸੇਬਿਲਟੀ (ਸੁਚਾਰੂ ਪਛਾਣ) ਨੂੰ ਯਕੀਨੀ ਬਣਾ ਕੇ ਸੂਬੇ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਲਿਆਉਣ ਦੀ ਉਮੀਦ ਹੈ ਅਤੇ ਇਸ ਨਾਲ ਸੂਬਾ ਐਸ.ਏ.ਐਸ.ਸੀ.ਆਈ ਦਿਸ਼ਾ-ਨਿਰਦੇਸ਼ਾਂ ਤਹਿਤ 50 ਕਰੋੜ ਰੁਪਏ ਦੇ ਪ੍ਰੋਤਸਾਹਨ ਲਈ ਵੀ ਯੋਗ ਬਣ ਜਾਵੇਗਾ।"
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB