mla-jimpa-inaugurated-the-construction-work-of-a-road-to-be-built-in-ward-no-8-at-a-cost-of-rs-58-lakhs

ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

May11,2026 | Narinder Kumar | Hoshiarpur

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 8 ਵਿਚ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨਾ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬੇਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣਾ ਉਨ੍ਹਾਂ ਦੀ ਤਰਜ਼ੀਹ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਵਾਰਡ ਨੰਬਰ 8 ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਮੌਜੂਦਾ ਕਾਰਜਕਾਲ ਦੌਰਾਨ ਇਸ ਵਾਰਡ ਵਿਚ ਹੁਣ ਤੱਕ ਲਗਭਗ ਢਾਈ ਕਰੋੜ ਰੁਪਏ ਦੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ ’ਤੇ ਖਰਚ ਕੀਤੀ ਜਾ ਚੁੱਕੀ ਹੈ। ਇਸ ਵਿਚ ਸੜਕ ਨਿਰਮਾਣ, ਗਲੀਆਂ ਦੀ ਮੁਰੰਮਤ, ਸੀਵਰੇਜ ਵਿਵਸਥਾ ਅਤੇ ਹੋਰ ਲੋਕ ਹਿੱਤ ਦੇ ਕੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵਾਰਡ ਦੇ ਵਿਕਾਸ ਨੂੰ ਗਤੀ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਸਥਾਨਕ ਨਿਵਾਸੀਆਂ ਨੇ ਵੀ ਸੜਕ ਨਿਰਮਾਣ ਕੰਮ ਸ਼ੁਰੂ ਹੋਣ ’ਤੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਸਲਰ ਮੁਖੀ ਰਾਮ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

mla-jimpa-inaugurated-the-construction-work-of-a-road-to-be-built-in-ward-no-8-at-a-cost-of-rs-58-lakhs



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB