ਸਿਹਤ-ਕਾਰਡ ਉਨ੍ਹਾਂ ਮਹਿਲਾਵਾਂ ਲਈ ਇੱਕ ਮਹੱਤਵਪੂਰਨ ਸਹਾਰਾ ਬਣ ਕੇ ਉੱਭਰਿਆ ਹੈ, ਜਿਨ੍ਹਾਂ ਨੂੰ ਪ੍ਰਸਵ ਦੌਰਾਨ ਲੰਬੇ ਸਮੇਂ ਤੱਕ ਦਰਦ, ਸਿਹਤ ਸਮੱਸਿਆਵਾਂ, ਭਰੂਣ ਦੀ ਅਸਵਸਥ ਸਥਿਤੀ ਜਾਂ ਪਹਿਲਾਂ ਹੋਈ ਸਿਜੇਰੀਅਨ ਡਿਲਿਵਰੀ ਕਾਰਨ ਆਪਰੇਸ਼ਨ ਸਬੰਧੀ ਇਲਾਜ ਦੀ ਲੋੜ ਪੈਂਦੀ ਹੈ। ਰਾਜ ਸਿਹਤ ਏਜੰਸੀ ਤੋਂ ਪ੍ਰਾਪਤ ਅਧਿਕਾਰਕ ਅੰਕੜਿਆਂ ਅਨੁਸਾਰ 25 ਮਈ, 2026 ਤੱਕ ਯੋਜਨਾ ਦੇ ਤਹਿਤ ਮਾਤਰਤਵ ਅਤੇ ਨਵਜਾਤ ਸੰਭਾਲ ਦੇ ਕੁੱਲ 7,300 ਮਾਮਲਿਆਂ ਵਿੱਚ ਇਲਾਜ ਪ੍ਰਦਾਨ ਕੀਤਾ ਗਿਆ, ਜਿਸ ‘ਤੇ ਲਗਭਗ 7.04 ਕਰੋੜ ਰੁਪਏ ਦਾ ਖ਼ਰਚ ਹੋਇਆ। ਇਨ੍ਹਾਂ ਵਿੱਚ 5,300 ਹਾਈ-ਰਿਸਕ ਸਿਜੇਰੀਅਨ ਡਿਲਿਵਰੀਆਂ ਸ਼ਾਮਲ ਹਨ, ਜਿਨ੍ਹਾਂ ‘ਤੇ 6.37 ਕਰੋੜ ਰੁਪਏ ਖ਼ਰਚ ਕੀਤੇ ਗਏ। ਇਹ ਅੰਕੜੇ ਪੰਜਾਬ ਵਿੱਚ ਉੱਚ ਜੋਖਮ ਵਾਲੀ ਗਰਭਾਵਸਥਾ ਅਤੇ ਐਮਰਜੈਂਸੀ ਪ੍ਰਸੂਤੀ ਸੇਵਾਵਾਂ ਵਿੱਚ ਯੋਜਨਾ ਦੀ ਵਧਦੀ ਭੂਮਿਕਾ ਨੂੰ ਦਰਸਾਉਂਦੇ ਹਨ।
ਪਟਿਆਲਾ ਦੀ 28 ਸਾਲਾ ਲਾਭਪਾਤਰੀ ਦੀਪਿਕਾ, ਜਿਸਨੂੰ ਗਰਭਾਵਸਥਾ ਦੌਰਾਨ ਅਨੀਮੀਆ ਸਮੇਤ ਕਈ ਜਟਿਲਤਾਵਾਂ ਦਾ ਸਾਹਮਣਾ ਕਰਨਾ ਪਿਆ, ਨੇ ਆਪਣਾ ਵਿਅਕਤੀਗਤ ਅਨੁਭਵ ਸਾਂਝਾ ਕਰਦਿਆਂ ਦੱਸਿਆ ਕਿ ਉਸ ਦਾ ਸਿਜੇਰੀਅਨ ਆਪਰੇਸ਼ਨ ਸਿਹਤ-ਕਾਰਡ ਦੇ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਹੋਇਆ। ਉਸਦੇ ਪਤੀ ਮਨੋਜ ਨੇ ਕਿਹਾ ਕਿ ਪੂਰਾ ਇਲਾਜ ਬਿਨਾਂ ਕਿਸੇ ਆਰਥਿਕ ਬੋਝ ਦੇ ਸੁਚਾਰੂ ਤਰੀਕੇ ਨਾਲ ਹੋਇਆ, ਜੋ ਉਨ੍ਹਾਂ ਲਈ ਰਾਹਤ ਦੀ ਗੱਲ ਹੈ।
ਇਸੇ ਤਰ੍ਹਾਂ 31 ਸਾਲਾ ਦੀਕਸ਼ਾ ਸੋਨਕਰ ਨੇ ਆਪਣੇ ਤੀਜੇ ਬੱਚੇ ਦੇ ਜਨਮ ਦੌਰਾਨ 'ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼' ਮੈਡੀਕਲ ਕਾਲਜ ਹਸਪਤਾਲ ਵਿੱਚ ਸਮੇਂ ਸਿਰ ਮਾਤਰਤਵ ਅਤੇ ਨਵਜਾਤ ਸੰਭਾਲ ਪ੍ਰਾਪਤ ਕੀਤੀ, ਜੋ ਯੋਜਨਾ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਰਿਹਾ। ਉਸ ਦੇ ਪਤੀ ਵਿਕਾਸ ਸੋਨਕਰ ਨੇ ਕਿਹਾ, “ਸਾਡੇ ਪਹਿਲਾਂ ਹੀ ਦੋ ਧੀਆਂ ਹਨ ਅਤੇ ਅਸੀਂ ਚਿੰਤਤ ਸੀ ਕਿ ਤੀਜੀ ਡਿਲਿਵਰੀ ਵਿੱਚ ਕੋਈ ਜਟਿਲਤਾ ਨਾ ਆ ਜਾਵੇ।”
ਵਿਕਾਸ ਸੋਨਕਰ ਨੇ ਅੱਗੇ ਕਿਹਾ ਕਿ ਜਦੋਂ ਵੀ ਘਰ ਵਿੱਚ ਕੋਈ ਹਸਪਤਾਲ ਜਾਣ ਦੀ ਸਥਿਤੀ ਬਣਦੀ ਹੈ ਤਾਂ ਆਰਥਿਕ ਤਣਾਅ ਵਧ ਜਾਂਦਾ ਹੈ। ਵਿਕਾਸ ਜੋ ਕਿ ਇੱਕ ਦਿਹਾੜੀਦਾਰ ਹਨ,ਦੱਸਦੇ ਹਨ ਕਿ ਐਸੇ ਸਮੇਂ ਵਿੱਚ ਸਾਨੂੰ ਵਿਆਜ ‘ਤੇ ਪੈਸੇ ਉਧਾਰ ਲੈਣੇ ਪੈਂਦੇ ਹਨ, ਜੋ ਇਸ ਕਠੋਰ ਹਕੀਕਤ ਨੂੰ ਦਰਸਾਉਂਦਾ ਹੈ ਕਿ ਸਿਹਤ ਸੇਵਾਵਾਂ ਦਾ ਖ਼ਰਚ ਚੁਕਾਉਣ ਲਈ ਘੱਟ ਆਮਦਨ ਵਰਗ ਦੇ ਮਜ਼ਦੂਰਾਂ ਨੂੰ ਕਿਸ ਤਰ੍ਹਾਂ ਸੰਘਰਸ਼ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ,"ਪਰ ਸਿਹਤ-ਕਾਰਡ ਨੇ ਇਸ ਵਾਰ ਵੱਡੀ ਰਾਹਤ ਦਿੱਤੀ।"
ਮਾਤਰਤਵ ਸੇਵਾਵਾਂ ਦੇ ਨਾਲ ਇਹ ਯੋਜਨਾ ਗੰਭੀਰ ਤੌਰ ‘ਤੇ ਬੀਮਾਰ ਅਤੇ ਸਮੇਂ ਤੋਂ ਪਹਿਲਾਂ ਜਨਮੇ ਨਵਜਾਤ ਸ਼ਿਸ਼ੂਆਂ ਲਈ ਵਿਸ਼ੇਸ਼ ਇਲਾਜ ਸਹਾਇਤਾ ਵੀ ਪ੍ਰਦਾਨ ਕਰ ਰਹੀ ਹੈ।
ਰਾਜ ਸਿਹਤ ਏਜੰਸੀ, ਪੰਜਾਬ ਦੇ ਅਧਿਕਾਰਕ ਅੰਕੜਿਆਂ ਅਨੁਸਾਰ, ਯੋਜਨਾ ਤਹਿਤ ਵੱਖ-ਵੱਖ ਪੈਕੇਜਾਂ ਵਿੱਚ ਕੁੱਲ 2,094 ਨਵਜਾਤ ਸ਼ਿਸ਼ੂਆਂ ਦਾ ਇਲਾਜ ਕੀਤਾ ਗਿਆ। ਬੇਸਿਕ ਨਿਓਨੇਟਲ ਕੇਅਰ, ਜੋ ਉਨ੍ਹਾਂ ਸ਼ਿਸ਼ੂਆਂ ਨੂੰ ਸਹਾਇਤਾ ਪ੍ਰਦਾਨ ਕਰਦੀ ਹੈ ਜਿਨ੍ਹਾਂ ਦਾ ਇਲਾਜ ਉਨ੍ਹਾਂ ਦੀਆਂ ਮਾਤਾਵਾਂ ਦੇ ਨਾਲ-ਨਾਲ ਕੀਤਾ ਜਾਂਦਾ ਹੈ, ਦੇ ਅਧੀਨ 881 ਨਵਜਾਤਾਂ ਦਾ ਇਲਾਜ ਕੀਤਾ ਗਿਆ, ਜਿਸ ‘ਤੇ 5.82 ਲੱਖ ਰੁਪਏ ਖ਼ਰਚ ਹੋਏ।
ਇਸੇ ਤਰ੍ਹਾਂ ਅਲਪ ਅਵਧੀ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਇਲਾਜ ਦੀ ਲੋੜ ਵਾਲੇ 777 ਨਵਜਾਤਾਂ ਨੂੰ ਸਪੈਸ਼ਲ ਨਿਓਨੇਟਲ ਕੇਅਰ ਪੈਕੇਜ ਤਹਿਤ ਲਾਭ ਮਿਲਿਆ, ਜਿਸ ‘ਤੇ ₹28.27 ਲੱਖ ਦਾ ਖ਼ਰਚ ਹੋਇਆ। ਇੰਟੈਂਸਿਵ ਨਿਓਨੇਟਲ ਕੇਅਰ ਪੈਕੇਜ ਦੇ ਅਧੀਨ 207 ਨਵਜਾਤਾਂ ਨੂੰ ਕੰਟੀਨਿਊਅਸ ਪੌਜ਼ਿਟਿਵ ਏਅਰਵੇ ਪ੍ਰੈਸ਼ਰ (ਸੀਪੀਏਪੀ) ਸਹਾਇਤਾ, 24 ਘੰਟਿਆਂ ਤੋਂ ਘੱਟ ਵੈਂਟੀਲੇਸ਼ਨ ਅਤੇ ਨਵਜਾਤ ਸੰਕਰਮਣ ਵਰਗੀਆਂ ਗੰਭੀਰ ਸਥਿਤੀਆਂ ਦੇ ਇਲਾਜ ਲਈ ਸਹਾਇਤਾ ਦਿੱਤੀ ਗਈ, ਜਿਸ ‘ਤੇ 15.65 ਲੱਖ ਰੁਪਏ ਦਾ ਖ਼ਰਚ ਕੀਤਾ ਗਿਆ।
ਅਧਿਕਾਰਕ ਅੰਕੜਿਆਂ ਅਨੁਸਾਰ, 1,200 ਤੋਂ 1,499 ਗ੍ਰਾਮ ਵਜ਼ਨ ਵਾਲੇ ਜਾਂ ਲੰਬੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ 116 ਬਹੁਤ ਹੀ ਸੰਵੇਦਨਸ਼ੀਲ ਨਵਜਾਤਾਂ ਨੂੰ ਐਡਵਾਂਸਡ ਨਿਓਨੇਟਲ ਕੇਅਰ ਪ੍ਰਦਾਨ ਕੀਤੀ ਗਈ, ਜਿਸ ‘ਤੇ 9.30 ਲੱਖ ਰੁਪਏ ਖ਼ਰਚ ਹੋਏ।
ਇਸ ਤੋਂ ਇਲਾਵਾ, ਸਮੇਂ ਤੋਂ ਪਹਿਲਾਂ ਜਨਮ, ਬਹੁ-ਅੰਗ ਜਟਿਲਤਾਵਾਂ ਜਾਂ ਗੰਭੀਰ ਚਿਕਿਤਸਕ ਅਸਥਿਰਤਾ ਨਾਲ ਜੂਝ ਰਹੇ 64 ਨਵਜਾਤਾਂ ਨੂੰ ਕ੍ਰਿਟੀਕਲ ਨਿਓਨੇਟਲ ਕੇਅਰ ਉਪਲੱਬਧ ਕਰਵਾਈ ਗਈ, ਜਿਸ ‘ਤੇ 7.88 ਲੱਖ ਰੁਪਏ ਖ਼ਰਚ ਹੋਏ। ਇਸ ਦੇ ਨਾਲ ਹੀ 18 ਨਵਜਾਤਾਂ ਨੂੰ ਲੰਬੇ ਸਮੇਂ ਦੀ ਕ੍ਰੋਨਿਕ ਨਿਓਨੇਟਲ ਕੇਅਰ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ, ਦੀਰਘਕਾਲੀਨ ਨਵਜਾਤ ਦੇਖਭਾਲ ਤਹਿਤ 17 ਸ਼ਿਸ਼ੂਆਂ ਨੂੰ ਸ਼ਾਮਲ ਕੀਤਾ ਗਿਆ, ਜਿਨ੍ਹਾਂ ਨੂੰ ਬ੍ਰੋਂਕੋਪਲਮੋਨਰੀ ਡਿਸਪਲੇਸੀਆ ਅਤੇ ਨੇਕਰੋਟਾਈਜ਼ਿੰਗ ਐਂਟਰੋਕੋਲਾਈਟਿਸ ਵਰਗੀਆਂ ਗੰਭੀਰ ਸਥਿਤੀਆਂ ਲਈ ਲੰਬੇ ਸਮੇਂ ਤੱਕ ਇਲਾਜ ਦੀ ਲੋੜ ਪਈ, ਜਿਸ ਦੀ ਲਾਗਤ 56 ਹਜ਼ਾਰ ਰੁਪਏ ਰਹੀ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB