ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਬਰਨਾਲਾ, ਮੋਗਾ, ਮਾਲੇਰਕੋਟਲਾ, ਫਾਜ਼ਿਲਕਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਰੂਪਨਗਰ, ਮਾਨਸਾ ਅਤੇ ਹੁਸ਼ਿਆਰਪੁਰ ਸਮੇਤ ਕੁੱਲ ਗਿਆਰਾਂ ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ (ਐਮ.ਸੀਜ਼.)- ਬਰਨਾਲਾ, ਅਬੋਹਰ, ਮੋਗਾ, ਬਟਾਲਾ, ਹੁਸ਼ਿਆਰਪੁਰ, ਫਗਵਾੜਾ ਅਤੇ ਕਪੂਰਥਲਾ ਨੇ ਸ਼ਾਨਦਾਰ ਫੀਲਡ ਲਾਮਬੰਦੀ ਅਤੇ ਨਿਗਰਾਨੀ ਰਾਹੀਂ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ ਹੈ।
ਸ੍ਰੀ ਬਰਾੜ ਨੇ ਕਿਹਾ, "ਜਨਗਣਨਾ ਸਬੰਧੀ ਕਾਰਜ ਦਾ ਵਧੇਰੇ ਰਾਸ਼ਟਰੀ ਮਹੱਤਵ ਹੈ ਅਤੇ ਉਕਤ ਜ਼ਿਲ੍ਹਿਆਂ ਦੁਆਰਾ ਦਿਖਾਈ ਗਈ ਸ਼ਲਾਘਾਯੋਗ ਕਾਰਗੁਜ਼ਾਰੀ ਮਜ਼ਬੂਤ ਸਥਾਨਕ ਲੀਡਰਸ਼ਿਪ ਦਾ ਨਤੀਜਾ ਹੈ। ਹਾਲਾਂਕਿ, ਇਸ ਕਾਰਜ ਵਿੱਚ ਪਿੱਛੇ ਚੱਲ ਰਹੇ ਕੁਝ ਜ਼ਿਲ੍ਹਿਆਂ ਨੂੰ ਸਖ਼ਤੀ ਨਾਲ ਕਿਹਾ ਗਿਆ ਹੈ ਕਿ ਉਹ 100 ਫੀਸਦ ਟੀਚੇ ਦੀ ਪ੍ਰਾਪਤੀ ਲਈ ਆਪਣੇ ਕਾਰਜਾਂ ‘ਚ ਤੇਜ਼ੀ ਲਿਆਉਣ।"
ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਦਾ 40 ਤੋਂ 70 ਫੀਸਦ ਕੰਮ ਪੂਰਾ ਕਰਨ ਲਈ ਨਿਗਰਾਨੀ ਸਮਾਂ-ਸੀਮਾ 30 ਮਈ, 2026 ਨਿਰਧਾਰਤ ਕੀਤੀ ਗਈ ਹੈ ਅਤੇ 100 ਫੀਸਦ ਕੰਮ ਪੂਰਾ ਹੋਣ ਦੀ ਸਮਾਂ-ਸੀਮਾ ਜੂਨ 2026 ਦੇ ਦੂਜੇ ਹਫ਼ਤੇ ਤੋਂ ਪਹਿਲਾਂ ਨਿਰਧਾਰਤ ਕੀਤੀ ਗਈ ਹੈ, ਕਿਉਂਕਿ ਇਹ ਪੜਾਅ 13 ਜੂਨ ਨੂੰ ਖਤਮ ਹੋ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਿਉਂਜੋ ਪੰਜਾਬ ਵਿੱਚ ਜਨਗਣਨਾ 2027 ਦੇ ਪਹਿਲਾ ਪੜਾਅ ਦੀ ਅਧਿਕਾਰਤ ਮਿਆਦ 15 ਮਈ, 2026 ਤੋਂ 13 ਜੂਨ, 2026 ਤੱਕ ਹੈ, ਇਸ ਲਈ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀ (ਡਿਪਟੀ ਕਮਿਸ਼ਨਰਾਂ ਅਤੇ ਐਮ.ਸੀ. ਕਮਿਸ਼ਨਰਾਂ) ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਹਾਊਸਲਿਸਟਿੰਗ ਬਲਾਕ (ਐਚ.ਐਲ.ਬੀ.) ਦੇ ਕੰਮ ਦੀ 100 ਫੀਸਦ ਪ੍ਰਗਤੀ ਨੂੰ ਯਕੀਨੀ ਬਣਾਉਣਾ ਸੁਨਿਸ਼ਚਿਤ ਕਰਨ।
ਸ੍ਰੀ ਬਰਾੜ ਨੇ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਇਸ ਅਮਲ ਵਿੱਚ ਪੂਰੀ ਸਟੀਕਤਾ ਦੀ ਉਮੀਦ ਕਰਦੀ ਹੈ। ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਇਨ੍ਹਾਂ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਡੇਟਾ ਗੁਣਵੱਤਾ ਨਾਲ ਕੋਈ ਸਮਝੌਤਾ ਕੀਤੇ ਬਿਨਾਂ ਪਹਿਲਾ ਪੜਾਅ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਫ਼ਲਤਾਪੂਰਵਕ ਮੁਕੰਮਲ ਹੋ ਸਕੇ।
ਗਰਾਊਂਡ ਸਟਾਫ਼ ਦੀ ਭਲਾਈ ਬਾਰੇ ਗੱਲ ਕਰਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਢਾਂਚਾਗਤ ਟੀਚੇ ਅਤੇ ਫੀਲਡ ਸੁਰੱਖਿਆ ਨਾਲੋ-ਨਾਲ ਚੱਲਣੇ ਚਾਹੀਦੇ ਹਨ। ਉਨ੍ਹਾਂ ਨੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਆਊਟਡੋਰ ਫੀਲਡਵਰਕ ਵਿੱਚ ਲੱਗੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਲਈ ਤੈਜ਼ਤ ਗਰਮੀ (ਹੀਟਵੇਵ) ਸਬੰਧੀ ਐਡਵਾਈਜ਼ਰੀਜ਼ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।
ਡੇਟਾ ਮਾਪਦੰਡਾਂ ਨੂੰ ਲਾਗੂ ਕਰਨ 'ਤੇ ਜ਼ੋਰ ਦਿੰਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਸੀਨੀਅਰ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਨਿਯਮਤ ਅਤੇ ਅਚਨਚੇਤ ਫੀਲਡ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸਿੱਧੇ ਜ਼ਮੀਨੀ ਪੱਧਰ 'ਤੇ ਫੀਲਡਵਰਕ ਦੀ ਨਿਗਰਾਨੀ ਕੀਤੀ ਜਾ ਸਕੇ।
ਉਨ੍ਹਾਂ ਕਿਹਾ, "ਡੇਟਾ ਇਕੱਤਰਤਾ ਦੀ ਸੰਪੂਰਨਤਾ, ਸਟੀਕਤਾ ਅਤੇ ਸਮੁੱਚੀ ਗੁਣਵੱਤਾ ਦੀ ਪੁਸ਼ਟੀ ਕਰਨ ਲਈ ਅਚਨਚੇਤ ਨਿਰੀਖਣ ਬਹੁਤ ਜ਼ਰੂਰੀ ਹਨ। ਸਾਡੀਆਂ ਫੀਲਡ ਟੀਮਾਂ ਚੁਣੌਤੀਪੂਰਨ ਮੌਸਮੀ ਹਾਲਾਤਾਂ ਵਿੱਚ ਕੰਮ ਕਰ ਰਹੀਆਂ ਹਨ ਅਤੇ ਸਹੀ ਪ੍ਰਸ਼ਾਸਕੀ ਨਿਗਰਾਨੀ ਉਨ੍ਹਾਂ ਦੀ ਸੁਰੱਖਿਆ ਅਤੇ ਜਨਗਣਨਾ ਡੇਟਾ ਦੀ ਭਰੋਸੇਯੋਗਤਾ ਦੋਵਾਂ ਨੂੰ ਯਕੀਨੀ ਬਣਾਏਗੀ।"
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB