ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13" />

-general-elections-to-elect-the-members-of-mc-dinanagar-mc-gurdaspur-mc-qadian-and-mc-sham-chaurasi-to-be-held-on-13-june-state-election-commission-punjab-

*ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ*

May26,2026 | Narinder Kumar | Chandigarh

ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ।
ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ।
ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।
ਚੋਣ ਸ਼ਡਿਊਲ ਦੇ ਐਲਾਨ ਨਾਲ, ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ, ਜਿੱਥੇ ਚੋਣਾਂ ਹੋਣੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

-general-elections-to-elect-the-members-of-mc-dinanagar-mc-gurdaspur-mc-qadian-and-mc-sham-chaurasi-to-be-held-on-13-june-state-election-commission-punjab-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB