ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਕਾਮਿਆਂ ਦੀ ਰੋਜ਼ਾਨਾ ਡਿਊਟੀਆਂ ਵਿੱਚ ਖ਼ਤਰਾ ਹੁੰਦਾ ਹੈ, ਉਨ੍ਹਾਂ ਨੂੰ ਪੰਜ ਸਾਲਾਂ ਦੀ ਬਜਾਏ ਤਿੰਨ ਸਾਲਾਂ ਬਾਅਦ ਵਿਚਾਰਿਆ ਜਾਵੇਗਾ। ਇਨ੍ਹਾਂ ਵਿੱਚ ਫਾਇਰ ਸਰਵਿਸਿਜ਼ ਕਰਮਚਾਰੀ, ਪੀ.ਐਸ.ਪੀ.ਸੀ.ਐਲ. ਲਾਈਨਮੈਨ, ਸੀਵਰ ਵਰਕਰ, ਸ਼ਹਿਰੀ ਸਥਾਨਕ ਸੰਸਥਾਵਾਂ ਦੇ ਸੈਨੀਟੇਸ਼ਨ ਕਰਮਚਾਰੀ, ਕੂੜਾ-ਕਰਕਟ ਸੰਭਾਲਣ ਵਾਲੇ ਕਰਮਚਾਰੀ ਅਤੇ ਫੀਲਡ ਸ਼ਿਕਾਇਤ ਸਟਾਫ਼ ਸ਼ਾਮਲ ਹਨ।”
ਲਾਭ ਲੈਣ ਵਾਲੇ ਵਿਭਾਗਾਂ ਦਾ ਵੇਰਵਾ ਦਿੰਦਿਆਂ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਧਾਰ ਵਿੱਚ ਬਿਜਲੀ ਸੈਕਟਰ ਦੇ 15,753 ਕਰਮਚਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਸ਼ਿਕਾਇਤਾਂ ਦਾ ਹੱਲ ਕਰਨ ਵਾਲਾ ਸਟਾਫ, ਪੈਸਕੋ ਕਰਮਚਾਰੀ, ਮੀਟਰ ਰੀਡਰ ਅਤੇ ਨੋਡਲ ਸੈਂਟਰ ਵਰਕਰ ਸ਼ਾਮਲ ਹਨ। ਸਥਾਨਕ ਸਰਕਾਰਾਂ ਵਿਭਾਗ ਦੇ 8,436 ਕਰਮਚਾਰੀ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਸਫ਼ਾਈ ਕਰਮਚਾਰੀ, ਖੰਡ ਮਿੱਲਾਂ, ਸਪਿਨਫੈੱਡ ਅਤੇ ਮਾਰਕਫੈੱਡ ਸਮੇਤ ਸਹਿਕਾਰੀ ਸੰਸਥਾਵਾਂ ਦੇ 8,373 ਕਾਮੇ; ਸਕੂਲ ਸਿੱਖਿਆ ਦੇ 7,704 ਕਰਮਚਾਰੀ, ਟਰਾਂਸਪੋਰਟ ਵਿਭਾਗ ਦੇ 4,746 ਕਰਮਚਾਰੀ ਅਤੇ 1,472 ਆਊਟਸੋਰਸਡ ਫਾਇਰ ਕਰਮਚਾਰੀ ਸ਼ਾਮਲ ਹਨ।
ਇਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਦੇ 2,688 ਕਰਮਚਾਰੀ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ 1,575 ਕਰਮਚਾਰੀ, ਖੇਤੀਬਾੜੀ ਦੇ 1,533 ਕਰਮਚਾਰੀ, ਜੇਲ੍ਹਾਂ ਦੇ 1,311 ਕਰਮਚਾਰੀ, ਤਕਨੀਕੀ ਸਿੱਖਿਆ ਦੇ 1,251 ਕਰਮਚਾਰੀ, ਪੀ.ਡਬਲਯੂ.ਡੀ. (ਬੀ ਐਂਡ ਆਰ) ਦੇ 1,570 ਕਰਮਚਾਰੀ, ਆਮ ਰਾਜ ਪ੍ਰਬੰਧ ਵਿਭਾਗ ਦੇ 1,322 ਕਰਮਚਾਰੀਆਂ ਅਤੇ ਮੈਡੀਕਲ ਸਿੱਖਿਆ ਦੇ 1,231 ਕਰਮਚਾਰੀਆਂ ਨੂੰ ਲਾਭ ਮਿਲੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮਜ਼ਦੂਰਾਂ ਦਾ ਹੁਣ ਮਾਲਕਾਂ ਨਾਲ ਸਿੱਧਾ ਸੰਪਰਕ ਹੋਵੇਗਾ। ਇਸ ਪ੍ਰਣਾਲੀ ਵਿੱਚ ਹੁਣ ਠੇਕੇਦਾਰਾਂ ਲਈ ਕੋਈ ਥਾਂ ਨਹੀਂ ਹੋਵੇਗੀ।"
ਮੁੱਖ ਮੰਤਰੀ ਨੇ ਅੱਗੇ ਕਿਹਾ, "ਉਜਰਤਾਂ ਬਿਨਾਂ ਕਿਸੇ ਏਜੰਸੀ ਦੀ ਕਟੌਤੀ ਜਾਂ ਕਮਿਸ਼ਨਾਂ ਦੇ ਸਿੱਧੇ ਕਰਮਚਾਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀਆਂ ਜਾਣਗੀਆਂ। ਕਰਮਚਾਰੀਆਂ ਨੂੰ ਹਰ ਕੈਲੰਡਰ ਸਾਲ ਵਿੱਚ ਕਾਨੂੰਨੀ ਜਣੇਪਾ ਲਾਭ ਅਤੇ 10 ਦਿਨਾਂ ਦੀ ਕੈਜ਼ੂਅਲ ਛੁੱਟੀ ਮਿਲੇਗੀ। ਉਹ ਬਾਇਓਮੀਟ੍ਰਿਕ ਹਾਜ਼ਰੀ ਅਤੇ ਆਈ.ਐਚ.ਆਰ.ਐਮ.ਐਸ. ਪ੍ਰਣਾਲੀਆਂ ਦੇ ਅਧੀਨ ਵੀ ਕਵਰ ਕੀਤੇ ਜਾਣਗੇ।"
ਕਰਮਚਾਰੀਆਂ ਦੀ ਸੁਰੱਖਿਆ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇੱਥੇ ਪਾਰਦਰਸ਼ਤਾ ਅਤੇ ਮਨਮਾਨੀ ਵਾਲੀ ਕਾਰਵਾਈ ਨਹੀਂ ਚੱਲੇਗੀ। ਕਿਸੇ ਵੀ ਕਰਮਚਾਰੀ ਨੂੰ ਲਿਖਤੀ ਕਾਰਨ ਦਰਜ ਕੀਤੇ ਬਿਨਾਂ ਅਤੇ ਸੁਣਵਾਈ ਦਾ ਮੌਕਾ ਦਿੱਤੇ ਬਿਨਾਂ ਹਟਾਇਆ ਨਹੀਂ ਜਾਵੇਗਾ।"
ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਦੀ ਪ੍ਰਵਾਨਗੀ ਦੇ 45 ਦਿਨਾਂ ਦੇ ਅੰਦਰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਅਮਲਾ ਅਤੇ ਵਿੱਤ ਵਿਭਾਗਾਂ ਦੁਆਰਾ ਯੋਗ ਸ਼੍ਰੇਣੀਆਂ ਨੂੰ ਪੜਾਵਾਂ ਵਿੱਚ ਨੋਟੀਫ਼ਾਈ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਪੱਧਰੀ ਅਧਿਕਾਰਤ ਕਮੇਟੀ ਇਸ ਫ਼ੈਸਲੇ ਨੂੰ ਲਾਗੂ ਕਰਨ ਦੀ ਨਿਗਰਾਨੀ ਕਰੇਗੀ ਜਦੋਂ ਕਿ ਬਹੁਤ ਸਾਰੇ ਸੂਬੇ ਠੇਕੇਦਾਰੀ ਵੱਲ ਵਧ ਰਹੇ ਹਨ, ਪੰਜਾਬ ਇਸ ਰੁਝਾਨ ਨੂੰ ਉਲਟਾ ਰਿਹਾ ਹੈ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ।"
*ਮੰਤਰੀ ਮੰਡਲ ਵੱਲੋਂ ਡੀਏ ਅਤੇ ਪੈਨਸ਼ਨ ਦੇ ਬਕਾਏ ਦੀ ਜਾਂਚ ਲਈ ਪੈਨਲ ਦਾ ਪੁਨਰਗਠਨ*
ਇੱਕ ਹੋਰ ਅਹਿਮ ਫ਼ੈਸਲੇ ਵਿੱਚ ਮੰਤਰੀ ਮੰਡਲ ਨੇ ਸੋਧੀ ਹੋਈ ਤਨਖਾਹ, ਪੈਨਸ਼ਨਾਂ, ਛੁੱਟੀਆਂ ਦੇ ਬਕਾਏ ਦੇ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ’ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦੇ ਪੁਨਰਗਠਨ ਲਈ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।
ਕਮੇਟੀ 1 ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੋਧੀਆਂ ਤਨਖਾਹਾਂ ਅਤੇ ਪੈਨਸ਼ਨ ਲਾਭਾਂ ਸਦਕਾ ਹੋਣ ਵਾਲੇ ਬਕਾਏ ਦੇ ਭੁਗਤਾਨ 'ਤੇ ਵਿਚਾਰ ਕਰੇਗੀ। ਇਸ ਤੋਂ ਇਲਾਵਾ 1 ਜੁਲਾਈ, 2021 ਤੋਂ 31 ਮਾਰਚ, 2024 ਤੱਕ ਦੇ ਬਕਾਇਆ ਡੀ.ਏ. ਅਤੇ ਮਹਿੰਗਾਈ ਰਾਹਤ ਦੇ ਬਕਾਏ ਦਾ ਅਧਿਐਨ ਕਰੇਗੀ। ਕਮੇਟੀ ਕਰਮਚਾਰੀਆਂ ਅਤੇ ਵੱਖ-ਵੱਖ ਮਹਿੰਗਾਈ ਭੱਤਿਆਂ ਅਤੇ ਮਹਿੰਗਾਈ ਰਾਹਤ ਨਾਲ ਸਬੰਧਤ ਮੁੱਦਿਆਂ ਦਾ ਅਧਿਐਨ ਕਰੇਗੀ।
*ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਤੁਰੰਤ ਸੁਣਵਾਈ ਲਈ 7 ਵਿਸ਼ੇਸ਼ ਅਦਾਲਤਾਂ ਨੂੰ ਮਨਜ਼ੂਰੀ*
ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਤਹਿਤ ਭ੍ਰਿਸ਼ਟਾਚਾਰ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਪੰਜਾਬ ਭਰ ਵਿੱਚ 7 ਵਿਸ਼ੇਸ਼ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਐਸ.ਏ.ਐਸ.ਨਗਰ ਵਿੱਚ ਤਿੰਨ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ ਜਦਕਿ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਇੱਕ-ਇੱਕ ਅਦਾਲਤ ਸਥਾਪਤ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਇਨ੍ਹਾਂ ਅਦਾਲਤਾਂ ਦੇ ਕੰਮਕਾਜ ਲਈ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀਆਂ 7 ਅਸਾਮੀਆਂ ਦੇ ਨਾਲ-ਨਾਲ ਸਹਾਇਕ ਸਟਾਫ਼ ਦੀਆਂ 63 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
*ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਰੂਲਜ਼ ਵਿੱਚ ਸੋਧ ਨੂੰ ਪ੍ਰਵਾਨਗੀ*
ਮੰਤਰੀ ਮੰਡਲ ਨੇ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਰੂਲਜ਼, 2007 ਦੇ ਨਿਯਮ 7, 10, 12 ਅਤੇ ਅੰਤਿਕਾ 'ਬੀ' ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB