ਡੀਜੀਪੀ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲਿਆਂ/ਕਮਿਸ਼ਨਰੇਟਾਂ ਦੇ ਸੁਪਰਵਾਈਜ਼ਰੀ ਅਫਸਰਾਂ ਵਜੋਂ ਤਾਇਨਾਤ ਸੀਨੀਅਰ ਸਪੈਸ਼ਲ ਡੀਜੀਪੀਜ਼/ਐਡੀਸ਼ਨਲ ਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀਆਂ , ਰੇਂਜ ਆਈਜੀਪੀ/ਡੀਆਈਜੀਜ਼, ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀ) ਲਈ ਨਾਲ ਵਰਚੁਅਲ ਮੋਡ ਰਾਹੀਂ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਦਾ ਮੁੱਖ ਕੇਂਦਰ ਪੰਜਾਬ ਸਰਕਾਰ ਦੀਆਂ ਮੁੱਖ ਪੁਲਿਸਿੰਗ ਤਰਜੀਹਾਂ 'ਤੇ ਜ਼ੋਰ ਦੇਣਾ, ਅਪਰਾਧ ਸਥਿਤੀ ਦੀ ਸਮੀਖਿਆ ਕਰਨਾ ਅਤੇ ਰਾਜ ਭਰ ਵਿੱਚ ਪੁਲਿਸ ਦੀ ਮੌਜੂਦਗੀ ਵਧਾਉਣਾ ਸੀ।
“ਡੀਜੀਪੀ ਗੌਰਵ ਯਾਦਵ ਨੇ ਕਿਹਾ, ''ਮੈਂ ਸਾਰੇ ਸੀ.ਪੀਜ਼ ਅਤੇ ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਹਨਾਂ ਨਾਕਿਆਂ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਸੁਚੱਜੀ ਜਾਂਚ ਕਰਨ ਅਤੇ ਅਪਰਾਧਿਕ ਤੱਤਾਂ ਨੂੰ ਰੋਕਣ ਅਤੇ ਪੰਜਾਬ ਭਰ ਵਿੱਚ ਪੁਖਤਾ ਸੁਰੱਖਿਆ ਯਕੀਨੀ ਬਣਾਉਣ ਲਈ ਮੋਬਾਈਲ ਗਸ਼ਤ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਗਿਆ ਹੈ। ''
ਉਹਨਾਂ ਜ਼ਿਲ•ਾ ਪੁਲਿਸ ਮੁਖੀਆਂ ਨੂੰ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਵਿਸ਼ਵਾਸ ਹੋਰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਪੁਲਿਸ ਫੋਰਸ ਦੀ ਤਾਇਨਾਤੀ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ, ਡੀਜੀਪੀ ਨੇ ਪੰਜਾਬ ਸਰਕਾਰ ਦੀਆਂ ਦੋ ਪ੍ਰਮੁੱਖ ਪਹਿਲਕਦਮੀਆਂ - 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ ਤੇ ਵਾਰ' ਦੀ ਪ੍ਰਗਤੀ ਦੀ ਵਿਆਪਕ ਸਮੀਖਿਆ ਵੀ ਕੀਤੀ।
ਵੱਡੇ ਰਣਨੀਤਕ ਬਦਲਾਅ ਦਾ ਖੁਲਾਸਾ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਪੈਸੇ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਪੁਲਿਸ ਗੈਰ-ਕਾਨੂੰਨੀ ਹਵਾਲਾ ਆਪਰੇਟਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ 'ਤੇ ਜ਼ੋਰ ਦੇ ਰਹੀ ਹੈ। ਡੀਜੀਪੀ ਨੇ ਅੱਗੇ ਕਿਹਾ, “ਸਾਡੀ ਜਾਂਚ ਅਤੇ ਤਰਜੀਹ ਉਹਨਾਂ ਮਨੀ ਸਪਲਾਇਰਾਂ 'ਤੇ ਕੇਂਦਰਿਤ ਹੈ ਜੋ ਮੱਧ-ਪੂਰਬੀ ਦੇਸ਼ਾਂ ਰਾਹੀਂ ਫੰਡਿੰਗ ਨੂੰ ਗੈਰ-ਕਾਨੂੰਨੀ ਹਵਾਲਾ ਨੈੱਟਵਰਕਾਂ ਦੀ ਵਰਤੋਂ ਕਰਕੇ ਪਾਕਿਸਤਾਨ ਭੇਜਣ ਲਈ ਵਰਤਦੇ ਹਨ। ਨਸ਼ੀਲੇ ਪਦਾਰਥਾਂ ਦੇ ਵਪਾਰ ਦੇ ਫੰਡਾਂ ਨੂੰ ਚੈਨਲਾਈਜ਼ ਕਰਨ ਵਾਲੇ ਇਨ•ਾਂ ਨੈੱਟਵਰਕਾਂ ਨੂੰ ਪੂਰੀ ਤਰ•ਾਂ ਤਬਾਹ ਕਰ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਜਲਦੀ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ,'' ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB