*ਕੈਬਨਿਟ ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕ" />

-special-camps-to-be-organised-for-redressal-of-grievances-of-ex-servicemen-and-their-families-mohinder-bhagat-

*ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ*

Jun9,2026 | Vazul Galhotra | Chandigarh

*ਕੈਬਨਿਟ ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ*

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਸਬ-ਡਵੀਜ਼ਨ ਪੱਧਰ ’ਤੇ ਵਿਸ਼ੇਸ਼ ਕੈਂਪ ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਨੂੰ ਸਭ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਹਾਜ਼ਰ ਰਹਿਣਗੇ ਅਤੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਲਈ ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ ਅਤੇ ਵਿਭਾਗ ਵਿੱਚ ਕੀਤੀ ਜਾਣ ਵਾਲੀ ਭਰਤੀ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸੈਨਿਕ ਸਕੂਲਾਂ ਦੀ ਰੈਨੋਵੇਸ਼ਨ ਅਤੇ ਲੋੜੀਂਦੇ ਫੰਡਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਮਾਮਲਿਆਂ ’ਤੇ ਚਰਚਾ ਕਰਦਿਆਂ ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ 23 ਹਜ਼ਾਰ ਤੋਂ ਵੱਧ ਕਰਮਚਾਰੀ ਪੈਸਕੋ ਅਧੀਨ ਸੇਵਾਵਾਂ ਨਿਭਾ ਰਹੇ ਹਨ। ਇਸ ਗਿਣਤੀ ਵਿੱਚ ਸਾਲ 2022 ਤੋਂ ਬਾਅਦ ਸ਼ਾਮਲ ਹੋਏ 14 ਹਜ਼ਾਰ ਤੋਂ ਵੱਧ ਕਰਮਚਾਰੀ ਸ਼ਾਮਲ ਹਨ।
ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੀ ਭਲਾਈ ਨਾਲ ਸਬੰਧਤ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਹਰ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।

-special-camps-to-be-organised-for-redressal-of-grievances-of-ex-servicemen-and-their-families-mohinder-bhagat-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB