ਹੁਣ ਛੇਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ 17 ਅਗਸਤ ਤੱਕ ਕਰ ਸਕਣਗੇ ਆਨਲਾਈਨ ਅਪਲਾਈ-ਡਿਪਟੀ ਕਮਿਸ਼ਨਰ
ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਵਿੱਦਿਅਕ ਵਰ੍ਹੇ 2024-24 ਲਈ ਛੇਵੀਂ ਜਮਾਤ ਵਿੱਚ ਦਾਖਲਾ ਪ੍ਰੀਖਿਆ ਲਈ ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪਹਿਲਾਂ ਇਸ ਪ੍ਰਵੇਸ਼ ਪ੍ਰੀਖਿਆ ਲਈ 10 ਅਗਸਤ ਤੱਕ ਫਾਰਮ ਭਰੇ ਜਾ ਸਕਦੇ ਸਨ ਪ੍ਰੰਤੂ ਹੁਣ 17 ਅਗਸਤ, 2023 ਤੱਕ www.navodaya.gov.in ਵੈਬਸਾਈਟ ਉੱਪਰ ਆਨਲਾਈਨ ਫਾਰਮ ਭਰੇ ਜਾ ਸਕਦੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਰਦਿਆਂ ਦੱਸਿਆ ਕਿ ਵਧਾਈ ਹੋਈ ਆਖਰੀ ਮਿਤੀ ਦਾ ਵੱਧ ਤੋਂ ਵੱਧ ਯੋਗ ਮਾਪਿਆਂ ਦੇ ਬੱਚੇ ਲਾਹਾ ਉਠਾਉਣ ਅਤੇ ਆਪਣੇ ਬੱਚੇ ਨੂੰ ਇਸ ਪ੍ਰਵੇਸ਼ ਪ੍ਰੀਖਿਆ ਲਈ ਜਰੂਰ ਰਜਿਸਟਰਡ ਕਰਵਾਉਣ। ਉਨ੍ਹਾਂ ਦੱਸਿਆ ਕਿ ਜਿਲ੍ਹਾ ਮੋਗਾ ਨਾਲ ਸਬੰਧਤ ਹੋਣਹਾਰ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਲੋਹਾਰਾ ਦਾ ਜਵਾਹਰ ਨਵੋਦਿਆ ਵਿਦਿਆਲਿਆ ਵਰਦਾਨ ਸਾਬਿਤ ਹੋ ਰਿਹਾ ਹੈ, ਕਿਉਂਕਿ ਇੱਥੇ ਬੱਚਿਆਂ ਨੂੰ ਉੱਚ ਮਿਆਰ ਦੀ ਪੜਾਈ ਬਿਲਕੁਲ ਮੁਫ਼ਤ ਅਤੇ ਰਹਿਣ ਸਹਿਣ ਦੀਆਂ ਸਹੂਲਤਾਂ ਨਾਲ ਮੁਹੱਈਆ ਕਰਵਾਈ ਜਾਂਦੀ ਹੈ। ਪਿਛਲੇ ਅੰਕੜੇ ਇਸ ਗੱਲ ਦਾ ਗਵਾਹ ਹਨ ਕਿ ਨਵੋਦਿਆ ਵਿਦਿਆਲਿਆ ਵਿੱਚ ਪੜ੍ਹ ਚੁੱਕੇ ਬੱਚੇ ਭਾਰਤ ਦੇ ਉੱਚ ਪ੍ਰਸ਼ਾਸ਼ਨਿਕ ਅਹੁਦਿਆਂ ਉੱਪਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਪੜ੍ਹਾਈ ਵਿੱਚ ਹੁਸ਼ਿਆਰ ਬੱਚਿਆਂ ਦੇ ਮਾਪਿਆਂ ਨੂੰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਆਪਣੇ ਬੱਚਿਆਂ ਨੂੰ ਜ਼ਰੂਰ ਦਿਵਾਉਣੀ ਚਾਹੀਦੀ ਹੈ। ਪ੍ਰਵੇਸ਼ ਪ੍ਰੀਖਿਆ 21 ਜਨਵਰੀ, 2024 ਦਿਨ ਸ਼ਨੀਵਾਰ ਨੂੰ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਉੱਪਰ ਆਯੋਜਿਤ ਕਰਵਾਈ ਜਾ ਰਹੀ ਹੈ।
ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਦੇ ਪਿੰਸੀਪਲ ਸ੍ਰੀ ਰਾਕੇਸ਼ ਕੁਮਾਰ ਮੀਣਾ ਨੇ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਉਮਰ 1 ਮਈ 2012 ਤੇ 31 ਜੁਲਾਈ 2014 ਦੇ ਵਿਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ ਚੌਥੀ ਤੇ ਪੰਜਵੀਂ ਜਮਾਤ ਮੋਗਾ ਜ਼ਿਲ੍ਹਾ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਬਿਨ੍ਹਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਸ਼ੈਸ਼ਨ ਲਗਾ ਕੇ ਪਾਸ ਕੀਤੀ ਹੋਵੇ ਤੇ ਵਿਦਿਆਰਥੀ ਮੋਗਾ ਜ਼ਿਲ੍ਹਾ ਦਾ ਵਸਨੀਕ ਹੋਣਾ ਜਰੂਰੀ ਹੈ। ਵਿਦਿਆਰਥੀ ਦੀ ਪੰਜਵੀਂ ਜਮਾਤ ਵਿਦਿਅਕ ਸ਼ੈਸ਼ਨ 2023-24 ਦੇ ਦੌਰਾਨ ਪਾਸ ਹੋਵੇ।
Extension-of-last-date-to-apply-for-entrance-examination-of-jawahar-navodaya-vidyalaya-lohara
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)